Saturday, March 28, 2026

ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ‘ਤੇੇ ਪੰਜਾਬ ‘ਚ ਸਰਕਾਰੀ ਛੁੱਟੀ ਕਰੇ ਸਰਕਾਰ- ਲੌਂਗੋਵਾਲ

ਅੰਮ੍ਰਿਤਸਰ, 23 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ Longowal4ਜੀ ਦੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ 28 ਦਸੰਬਰ ਨੂੰ ਪੰਜਾਬ ਵਿਚ ਸਰਕਾਰੀ ਛੁੱਟੀ ਕਰਨ ਦੀ ਮੰਗ ਕੀਤੀ ਹੈ।
           ਪ੍ਰਧਾਨ ਲੌਂਗੋਵਾਲ ਨੇ ਜਾਰੀ ਇਕ ਪ੍ਰੈਸ ਬਿਆਨ ਵਿਚ ਆਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਾਹਿਬਜ਼ਾਦਿਆਂ ਦੇ ਸ਼ਹੀਦੀ ਪੁਰਬ ਵਾਲੇ ਦਿਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਥਾਂ ਪੂਰੇ ਪੰਜਾਬ ਅੰਦਰ ਸਰਕਾਰੀ ਛੁੱਟੀ ਕਰਨ ਦਾ ਤੁਰੰਤ ਐਲਾਨ ਕਰਨਾ ਚਾਹੀਦਾ ਹੈ।ਉਨ੍ਹਾਂ ਆਖਿਆ ਕਿ ਗੁਰੂ ਸਾਹਿਬ ਜੀ ਦੇ ਸਾਹਿਬਜ਼ਾਦਿਆਂ ਨੇ ਹੱਕ, ਸੱਚ ਤੇ ਮਨੁੱਖਤਾ ਦੀ ਅਜ਼ਾਦੀ ਖਾਤਰ ਸ਼ਹਾਦਤਾਂ ਪ੍ਰਾਪਤ ਕਰਕੇ ਦੁਨੀਆਂ ਦੇ ਧਾਰਮਿਕ ਇਤਿਹਾਸ ਅੰਦਰ ਮਿਸਾਲ ਕਾਇਮ ਕੀਤੀ ਹੈ।ਸਿੱਖ ਇਤਿਹਾਸ ਦੇ ਇਹ ਪੰਨੇ ਭਾਵੁਕਤਾ ਨਾਲ ਜੁੜੇ ਹੋਏ ਹਨ ਅਤੇ ਇਸ ਸ਼ਹੀਦੀ ਦਿਹਾੜੇ ਮੌਕੇ ਸਮੁੱਚਾ ਸਿੱਖ ਜਗਤ ਡੂੰਘੇ ਅਹਿਸਾਸ ਨਾਲ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਯਾਦ ਕਰਦਾ ਹੈ।ਲੌਂਗੋਵਾਲ ਨੇ ਆਖਿਆ ਕਿ ਜਦੋਂ ਸਮੁੱਚਾ ਸਿੱਖ ਪੰਥ, ਪੰਜਾਬੀ ਭਾਈਚਾਰਾ ਅਤੇ ਵਿਸ਼ਵ ’ਚ ਵੱਸਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਸਾਹਿਬਜ਼ਾਦਿਆਂ ਨੂੰ ਸਤਿਕਾਰ ਭੇਟ ਕਰ ਰਹੀਆਂ ਹਨ, ਤਾਂ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਵੀ ਇਸ ਦਿਨ ਪੂਰੇ ਪੰਜਾਬ ਅੰਦਰ ਸਰਕਾਰੀ ਛੁੱਟੀ ਕਰ ਕੇ ਸਾਹਿਬਜ਼ਾਦਿਆਂ ਨੂੰ ਸ਼ਰਧਾ ਤੇ ਸਤਿਕਾਰ ਅਰਪਤ ਕਰੇ।ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਹ ਫੈਸਲਾ ਤੁਰੰਤ ਲੈਣ ਅਤੇ ਇਸ ਦਿਹਾੜੇ ਨੂੰ ਹਰ ਸਾਲ ਸਰਕਾਰੀ ਛੁੱਟੀਆਂ ਦੀ ਸੂਚੀ ਵਿੱਚ ਪੱਕੇ ਤੌਰ ’ਤੇ ਸ਼ਾਮਲ ਕੀਤਾ ਜਾਵੇ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …

Leave a Reply