Tuesday, September 29, 2026

ਸ਼ਹੀਦੀ ਹਫਤੇ ਸਬੰਧੀ ਧਾਰਮਿਕ ਸਾਹਿਤ ਵੰਡਿਆ

ਤਲਵੰਡੀ ਸਾਬੋ, 24 ਦਸੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੂੰ PPNJ2412201903ਧਰਮ ਪ੍ਰਚਾਰ ਕਮੇਟੀ ਵੱਲੋਂ ਭੇਜਿਆ ਗਿਆ ਧਾਰਮਿਕ ਸਾਹਿਤ ਵੰਡਿਆ ਗਿਆ। ਕਾਲਜ ਦੇ ਰਿਲੀਜਨ ਵਿਭਾਗ ਦੇ ਅਧਿਆਪਕ ਪ੍ਰੋ. ਰਮਨਦੀਪ ਕੌਰ ਵਲੋਂ ਵੱਡੇ ਅਤੇ ਛੋਟੇ ਸਾਹਿਬਜ਼ਾਦਿਆਂ ਦੀਆਂ ਸ਼ਹੀਦੀਆਂ ਬਾਰੇ ਧਾਰਮਿਕ ਪੁਸਤਕਾਂ ਵਿਦਿਆਰਥਣਾਂ ਨੂੰ ਭੇਟਾ ਕੀਤੀਆਂ ਗਈਆਂ।ਧਾਰਮਿਕ ਗਤੀਵਿਧੀਆਂ ਦੇ ਕੋਆਰਡੀਨੇਟਰ ਤੇ ਪੋਲੀਟੀਕਲ ਸਾਇੰਸ ਵਿਭਾਗ ਦੇ ਮੁਖੀ ਡਾ. ਕੁਲਦੀਪ ਕੌਰ ਨੇ ਸ਼ਹੀਦੀ ਸਫਰ ਦੇ ਸੰਖੇਪ ਇਤਿਹਾਸ ਬਾਰੇ ਵਿਦਿਆਰਥਣਾਂ ਨੂੰ ਜਾਣਕਾਰੀ ਦਿੱਤੀ।ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਭੇਟਾ ਕੀਤੀਆਂ ਪੁਸਤਕਾਂ ਹਰੇਕ ਵਿਦਿਆਰਥੀ ਪੜ੍ਹੇ ਅਤੇ ਆਪਣੇ ਪਰਿਵਾਰ ‘ਤੇ ਆਸ-ਪਾਸ ਹੋਰਨਾਂ ਨੂੰ ਵੀ ਜਾਣਕਾਰੀ ਦੇਣ।ਉਨ੍ਹਾਂ ਨੇ ਵਿਦਿਆਰਥਣਾਂ ਨੂੰ 31 ਦਸੰਬਰ ਤੱਕ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਹਰ ਰੋਜ਼ ਜਪੁਜੀ ਸਾਹਿਬ ਦਾ ਪਾਠ ਕਰਨ ਬਾਰੇ ਵੀ ਕਿਹਾ।ਇਸ ਮੌਕੇ ਗਿਆਰ੍ਹਵੀਂ ਤੇ ਬਾਰਵੀਂ ਜਮਾਤ ਦੇ ਆਰਟਸ, ਸਾਇੰਸ ਤੇ ਕਾਮਰਸ ਵਿਦਿਆਰਥਣਾਂ ਤੋਂ ਇਲਾਵਾ ਪ੍ਰੋ. ਲੱਖਾ ਸਿੰਘ, ਪ੍ਰੋ. ਜਸਪ੍ਰੀਤ ਕੌਰ, ਪ੍ਰੋ. ਪ੍ਰੀਤ ਇੰਦਰ ਕੌਰ, ਪ੍ਰੋ. ਰਮਨਦੀਪ ਕੌਰ ਵੀ ਸ਼ਾਮਲ ਸਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply