ਕਪੂਰਥਲਾ, 25 ਦਸੰਬਰ (ਪੰਜਾਬ ਪੋਸਟ ਬਿਊਰੋ) – ਵਿਧਾਇਕ ਰਾਣਾ ਗੁਰਜੀਤ ਸਿੰਘ ਵੱਲੋਂ ਵਾਰਡ ਨੰਬਰ 15 ਡੇਰਾ ਬਾਬਾ ਜੱਗੂ ਸ਼ਾਹ ਫੈਕਟਰੀ ਏਰੀਆ ਦੀ ਗਲ਼ੀ
ਵਿਚ 24 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ।ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਕਪੂਰਥਲਾ ਦੇ ਸਰਬਪੱਖੀ ਵਿਕਾਸ ਅਤੇ ਇਥੋਂ ਦੇ ਵਸਨੀਕਾਂ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਅਤੇ ਇਸ ਨੂੰ ਜੋੜਨ ਵਾਲੀਆਂ ਸੜਕਾਂ ਦੀ ਨੁਹਾਰ ਬਦਲੀ ਗਈ ਹੈ।ਸ਼ਹਿਰ ਵਾਸੀਆਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਦੇਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਮੌਕੇ ’ਤੇ ਨਿਪਟਾਰਾ ਕਰਨ ਲਈ ਵਾਰਡ ਵਾਈਜ਼ ਸੁਵਿਧਾ ਕੈਂਪਾਂ ਦੀ ਸ਼ੁਰੂਆਤ ਕੀਤੀ ਗਈ ਹੈ।ਕੌਂਸਲਰ ਤਰਸੇਮ ਲਾਲ ਨੇ ਇਲਾਕਾ ਨਿਵਾਸੀਆਂ ਵੱਲੋਂ ਉਨ੍ਹਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਸਹਾਇਕ ਕਮਿਸ਼ਨਰ ਨਗਰ ਨਿਗਮ ਆਦਰਸ਼ ਕੁਮਾਰ ਸ਼ਰਮਾ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮਨੋਜ ਭਸੀਨ, ਰਜਿੰਦਰ ਕੌੜਾ, ਵਿਸ਼ਾਲ ਸੋਨੀ, ਵਿਕਾਸ ਸ਼ਰਮਾ, ਨਰਿੰਦਰ ਸਿੰਘ ਮਨਸੂ, ਰਜਿੰਦਰ ਵਾਲੀਆ, ਜਸਬੀਰ ਸਿੰਘ ਰੰਧਾਵਾ, ਹਰਜੀਤ ਸਿੰਘ ਬਾਜਵਾ, ਜਸਵੰਤ ਲਾਡੀ ਸਰਪੰਚ, ਸੂਰਜ ਅਗਰਵਾਲ, ਸਰਵਨ ਸਿੰਘ, ਜਗਦੇਵ ਸਿੰਘ, ਦਿਲਬਾਗ ਸਿੰਘ, ਜੋਤ ਕੁਮਾਰ, ਬਲਜੀਤ ਵਰਮਾ, ਸ਼ਿੰਦਰਪਾਲ, ਗੁਲਜਾਰ, ਗੁਰਨਾਮ ਸਿੰਘ, ਬਾਬਾ ਗੁਰਮੇਜ ਸ਼ਾਹ, ਸੁੱਖਾ ਸਿੱਧੂ, ਸੈਫ਼ ਅਲੀ, ਪ੍ਰੇਮ ਸਿੰਘ, ਜਗਜੀਤ ਸਿੰਘ, ਸੁਖਜਿੰਦਰ ਸਿੰਘ, ਦਰਸ਼ਨ ਸ਼ਾਹ, ਸੋਢੀ ਮਾਸਟਰ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …
Punjab Post Daily Online Newspaper & Print Media