Friday, February 27, 2026

ਪ੍ਰਕਾਸ਼ ਪੁਰਬ ਸਮਾਗਮਾਂ ਦੇ ਪ੍ਰਬੰਧਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਮੁਲਾਜ਼ਮ ਪਟਨਾ ਸਾਹਿਬ ਰਵਾਨਾ

ਅੰਮ੍ਰਿਤਸਰ, 25 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਨਾਨਕ PPNJ2512201918ਸੀਤਲ ਕੁੰਡ ਰਾਜਗੀਰ (ਬਿਹਾਰ) ਵਿਖੇ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਅਤੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਆਯੋਜਿਤ ਕੀਤੇ ਜਾਣ ਵਾਲੇ ਗੁਰਮਤਿ ਸਮਾਗਮਾਂ ਸਮੇਂ ਪ੍ਰਬੰਧਾਂ ਵਿਚ ਸਹਿਯੋਗ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਨਰਿੰਦਰ ਸਿੰਘ ਸੁਪਰਵਾਈਜ਼ਰ ਧਰਮ ਪ੍ਰਚਾਰ ਕਮੇਟੀ ਦੀ ਅਗਵਾਈ ਵਿਚ 45 ਮੁਲਾਜ਼ਮਾਂ ਨੂੰ ਰਵਾਨਾ ਕੀਤਾ।
ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਬਿਹਾਰ ਦੀ ਪ੍ਰਬੰਧਕ ਕਮੇਟੀ ਵੱਲੋਂ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 27 ਦਸੰਬਰ ਤੋਂ 29 ਦਸੰਬਰ ਤੱਕ ਗੁਰਦੁਆਰਾ ਸ੍ਰੀ ਗੁਰੂ ਨਾਨਕ ਸੀਤਲ ਕੁੰਡ ਰਾਜਗੀਰ (ਬਿਹਾਰ) ਵਿਖੇ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ।ਇਸ ਦੇ ਨਾਲ ਹੀ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 2 ਜਨਵਰੀ 2020 ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਸਮੇਂ ਸਹਿਯੋਗ ਲਈ ਅੱਜ ਪਟਨਾ ਸਾਹਿਬ ਲਈ ਮੁਲਾਜ਼ਮ ਭੇਜੇ ਗਏ ਹਨ, ਜੋ ਸਮਾਗਮਾਂ ਦੀ ਸੰਪੂਰਨਤਾ ਤੱਕ ਸੇਵਾ ਨਿਭਾਉਣਗੇ।ਉਨ੍ਹਾਂ ਦੱਸਿਆ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਬਿਹਾਰ ਦੇ ਪ੍ਰਬੰਧਕਾਂ ਵੱਲੋਂ ਪੁੱਜੀ ਮੰਗ ਸਬੰਧੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਮੁਲਾਜ਼ਮਾਂ ਦੀਆਂ ਡਿਊਟੀਆਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਲਗਾਈਆਂ ਹਨ, ਜਿਨ੍ਹਾਂ ਨੂੰ ਅੱਜ ਰਵਾਨਾ ਕੀਤਾ ਗਿਆ।
ਇਸ ਮੌਕੇ ਸਹਾਇਕ ਸਪਰਡੈਨਟ ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਵੀ ਸਨ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …

Leave a Reply