Friday, July 25, 2025
Breaking News

ਦੀਪਤੀ ਉਪਲ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਦਾ ਚਾਰਜ਼ ਸੰਭਾਲਿਆ

ਕਿਹਾ ਬਿਹਤਰੀਨ ਸੇਵਾਵਾਂ ਅਤੇ ਜ਼ਿਲ੍ਹੇ ਦਾ ਸਰਵਪੱਖੀ ਵਿਕਾਸ ਹੋਵੇਗਾ ਮੁੱਖ ਤਰਜ਼ੀਹ

ਕਪੂਰਥਲਾ, 26 ਦਸੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਕਪੂਰਥਲਾ ਦੇ ਨਵ-ਨਿਯੁੱਕਤ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਅੱਜ ਆਪਣੇ ਅਹੁਦੇ ਦਾ PPNJ2612201901ਚਾਰਜ ਸੰਭਾਲ ਲਿਆ। 2011 ਬੈਚ ਦੇ ਆਈ.ਏ.ਐਸ ਅਫ਼ਸਰ ਸ੍ਰੀਮਤੀ ਉੱਪਲ ਇਸ ਤੋਂ ਪਹਿਲਾਂ ਵਧੀਕ ਸਕੱਤਰ ਪਰਸੋਨਲ ਅਤੇ ਮੈਨੇਜਿੰਗ ਡਾਇਰੈਕਟਰ ਪੰਜਾਬ ਰਾਜ ਸਨਅਤੀ ਵਿਕਾਸ ਕਾਰਪੋਰੇਸ਼ਨ ਲਿਮਟਿਡ ਦੇ ਡਾਇਰੈਕਟਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ।ਦਸੰਬਰ 2015 ਤੋਂ ਮਈ 2017 ਤੱਕ ਉਹ ਵਧੀਕ ਡਿਪਟੀ ਕਮਿਸ਼ਨਰ (ਜ) ਕਪੂਰਥਲਾ ਵਜੋਂ ਵੀ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ।
Deepti Uppal Dcਡਿਪਟੀ ਕਮਿਸ਼ਨਰ ਵਜੋਂ ਇਹ ਉਨ੍ਹਾਂ ਦੀ ਦੂਸਰੀ ਅਤੇ ਪੰਜਾਬ ਵਿਚ ਪਹਿਲੀ ਪੋਸਟਿੰਗ ਹੈ।ਪੰਜਾਬ ਕੇਡਰ ਵਿਚ ਆਉਣ ਤੋਂ ਪਹਿਲਾਂ ਉਹ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿਚ ਡਿਪਟੀ ਕਮਿਸ਼ਨਰ ਸਨ।ਪੰਜਾਬ ਵਿਚ ਉਨ੍ਹਾਂ ਦੀ ਪਹਿਲੀ ਪੋਸਟਿੰਗ ਵਧੀਕ ਡਿਪਟੀ ਕਮਿਸ਼ਨਰ (ਜ) ਕਪੂਰਥਲਾ ਵਜੋਂ ਹੋਈ ਸੀ, ਜਿਸ ਦੌਰਾਨ 2017 ਵਿਚ ਉਨ੍ਹਾਂ ਥੋੜ੍ਹੇ ਸਮੇਂ ਲਈ ਕਾਰਜਕਾਰੀ ਡਿਪਟੀ ਕਮਿਸ਼ਨਰ ਵਜੋਂ ਵੀ ਸ਼ਾਨਦਾਰ ਸੇਵਾਵਾਂ ਨਿਭਾਈਆਂ।ਇਸ ਤੋਂ ਇਲਾਵਾ ਉਹ ਅੰਮ੍ਰਿਤਸਰ ਵਿਕਾਸ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਅਤੇ ਸਮਾਰਟ ਸਿਟੀ ਅੰਮ੍ਰਿਤਸਰ ਦੇ ਸੀ.ਈ.ਓ ਵੀ ਰਹਿ ਚੁੱਕੇ ਹਨ।
ਅਹੁਦਾ ਸੰਭਾਲਣ ਤੋਂ ਪਹਿਲਾਂ ਉਨ੍ਹਾਂ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਸ਼ਾਨਦਾਰ ‘ਗਾਰਡ ਆਫ ਆਨਰ’ ਦਿੱਤਾ ਗਿਆ।ਜ਼ਿਲ੍ਹਾ ਅਧਿਕਾਰੀਆਂ ਨੇ ਨਵੇਂ ਡਿਪਟੀ ਕਮਿਸ਼ਨਰ ਦਾ ਗੁਲਦਸਤੇ ਭੇਟ ਕਰਕੇ ਸਵਾਗਤ ਕੀਤਾ।ਉਨ੍ਹਾਂ ਜ਼ਿਲ੍ਹੇ ਦੇ ਪ੍ਰਮੁੱਖ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਅਤੇ ਉਨ੍ਹਾਂ ਤੋਂ ਜ਼ਿਲ੍ਹੇ ਅਤੇ ਇਥੇ ਚੱਲ ਰਹੇ ਕੰਮਕਾਜ ਬਾਰੇ ਜਾਣਕਾਰੀ ਹਾਸਲ ਕੀਤੀ।ਇਸ ਤੋਂ ਇਲਾਵਾ ਉਨ੍ਹਾਂ ਸਮੁੱਚੇ ਕੰਪਲੈਕਸ ਦਾ ਦੌਰਾ ਕਰਕੇ ਵੱਖ-ਵੱਖ ਦਫ਼ਤਰਾਂ ਦਾ ਨਿਰੀਖਣ ਵੀ ਕੀਤਾ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਬਿਹਤਰੀਨ ਸੇਵਾਵਾਂ ਪ੍ਰਦਾਨ ਕਰਨ ਅਤੇ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ ਵਿਚ ਉਹ ਕੋਈ ਕਸਰ ਬਾਕੀ ਨਹੀਂ ਛੱਡਣਗੇ ਅਤੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨਾ ਯਕੀਨੀ ਜਾਵੇਗਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਪਾਲ ਆਂਗਰਾ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਡਾ. ਸ਼ਿਖਾ ਭਗਤ, ਐਸ.ਡੀ.ਐਮ ਕਪੂਰਥਲਾ ਵਰਿੰਦਰ ਪਾਲ ਸਿੰਘ ਬਾਜਵਾ, ਐਸ.ਡੀ.ਐਮ ਫਗਵਾੜਾ ਗੁਰਵਿੰਦਰ ਸਿੰਘ ਜੌਹਲ, ਡੀ.ਡੀ.ਪੀ.ਓ ਹਰਜਿੰਦਰ ਸਿੰਘ ਸੰਧੂ, ਸਕੱਤਰ ਜ਼ਿਲ੍ਹਾ ਪ੍ਰੀਸ਼ਦ ਗੁਰਦਰਸ਼ਨ ਕੁੰਡਲ, ਤਹਿਸੀਲਦਾਰ ਮਨਵੀਰ ਸਿੰਘ ਢਿੱਲੋਂ ਤੇ ਸ਼੍ਰੀਮਤੀ ਮਨਜੀਤ ਕੌਰ, ਜ਼ਿਲ੍ਹਾ ਇਨਫਾਰਮੈਟਿਕ ਅਫ਼ਸਰ ਸੰਜੀਵ ਗਾਬਾ, ਏ.ਪੀ.ਆਰ.ਓ ਹਰਦੇਵ ਸਿੰਘ ਆਸੀ, ਭੂਮੀ ਸੁਰੱਖਿਆ ਅਫ਼ਸਰ ਮਨਪ੍ਰੀਤ ਸਿੰਘ, ਬੀ.ਡੀ.ਪੀ.ਓ ਗੁਰਪ੍ਰਤਾਪ ਸਿੰਘ ਗਿੱਲ ਤੇ ਸਮਸ਼ੇਰ ਸਿੰਘ ਬੱਲ, ਡੀ.ਐਫ.ਐਸ.ਓ ਸੁਪਰਡੈਂਟ ਬਿੰਦਰ ਪਾਲ ਡਾਵਰ, ਨਰਿੰਦਰ ਸਿੰਘ ਚੀਮਾ, ਸਤਬੀਰ ਸਿੰਘ ਚੰਦੀ, ਮੈਡਮ ਅੰਜੂ ਬਾਲਾ, ਦਵਿੰਦਰ ਪਾਲ ਸਿੰਘ ਆਹੂਜਾ, ਸਾਹਿਲ ਓਬਰਾਏ, ਸਤਨਾਮ ਸਿੰਘ ਅਤੇ ਹੋਰ ਹਾਜ਼ਰ ਸਨ।

Check Also

ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …

Leave a Reply