ਲਂਗੋਵਾਲ, 26 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਦਸੰਬਰ ਮਹੀਨੇ ਮਨਾਏ ਜਾਂਦੇ ਸ਼ਹੀਦੀ ਸਪਤਾਹ ਦੌਰਾਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ
ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਯਾਦ ਕਰਦੇ ਹੋਏ ਅਕੇਡੀਆ ਵਰਲਡ ਸਕੂਲ ਸੁਨਾਮ ਊਧਮ ਸਿੰਘ ਵਾਲਾ ਵਿਖੇ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।ਸਕੂਲ ਦੇ ਚੇਅਰਮੈਨ ਐਡਵੋਕੇਟ ਗਗਨਦੀਪ ਸਿੰਘ ਨੇ ਬੱਚਿਆਂ ਨੂੰ ਵੀ ਗੁਰੁ ਦੇ ਲਾਲਾਂ ਦੀ ਸ਼ਹੀਦੀ ਹਮੇਸ਼ਾਂ ਯਾਦ ਰੱਖਣ ਲਈ ਕਿਹਾ।ਵਿਦਿਆਰਥੀਆਂ ਨੂੰ ਸਾਹਿਬਜ਼ਾਦਿਆਂ ਦੇ ਜੀਵਨ ਨਾਲ ਸੰਬੰਧਿਤ ਫਿਲਮ ਵੀ ਦਿਖਾਈ ਗਈ।ਇਸ ਮੌਕੇ ਸਕੂਲ ਦੇ ਅਧਿਆਪਕ ਯੋਗਿਤਾ ਦੁੱਗਲ, ਪ੍ਰੀਤੀ, ਕੋਮਲ, ਸੋਨੀਆ ਅਤੇ ਹਰਿੰਦਰ ਕੌਰ ਵੀ ਮੌਜੂਦ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media