Tuesday, November 24, 2026

ਸ਼ਹੀਦੀ ਦਿਹਾੜੇ ਨੂੰ ਸਮਰਪਿਤ 6 ਦਿਨਾਂ ਸਮਾਗਮਾਂ ਦੀ ਲੜੀ ਆਰੰਭ

ਅੰਮ੍ਰਿਤਸਰ, 27 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ PPNJ2712201911ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਹਫਤਾ ਮਨਾਇਆ ਜਾ ਰਿਹਾ ਹੈ।ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ 23 ਤੋਂ 28 ਦਸੰਬਰ ਤੱਕ ਰੋਜ਼ਾਨਾ ਦੁਪਹਿਰ 3.00 ਵਜੇ ਤੋਂ ਸ਼ਾਮ 6 ਵਜੇ ਤੱਕ ਸ੍ਰੀ ਜਪੁਜੀ ਸਾਹਿਬ ਅਤੇ ਸ੍ਰੀ ਚੌਪਈ ਸਾਹਿਬ ਦੇ ਸੰਗਤ ਰੂਪੀ ਪਾਠ ਅਤੇ ਕਥਾ ਕੀਰਤਨ ਦੇ ਦੀਵਾਨ ਸਜਾਏ ਜਾਣਗੇ।ਜਿਸ ਦੌਰਾਨ ਹੋਰ ਜੱਥਿਆਂ ਤੋਂ ਇਲਾਵਾ ਭਾਈ ਗੁਰਇਕਬਾਲ ਸਿੰਘ ਰੋਜ਼ਾਨਾ ਕਥਾ ਕੀਰਤਨ ਦੀਆਂ ਹਾਜਰੀਆਂ ਭਰ ਕੇ ਸੰਗਤਾਂ ਨੂੰ ਨਿਹਾਲ ਕਰਨਗੇ।ਜਪ-ਤਪ ਸਮਾਗਮ ਦੀਆਂ ਲੜੀਆਂ ਵਿੱਚ ਮਾਤਾ ਗੁਜਰ ਕੌਰ ਜੀ ਅਤੇ ਚਾਰੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਦਾ ਇਤਿਹਾਸ ਸੰਗਤਾਂ ਨੂੰ ਸਰਵਣ ਕਰਵਾਅਿਾ ਜਾਵੇਗਾ।
             ਭਾਈ ਗੁਰਇਕਬਾਲ ਸਿੰਘ ਨੇ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਕਿ ਸ਼ਹੀਦੀ ਸਪਤਾਹ ਦੌਰਾਨ ਉਹ ਵੱਧ ਤੋਂ ਵੱਧ ਸ੍ਰੀ ਜਪੁਜੀ ਸਾਹਿਬ ਜੀ ਦੇ ਪਾਠਾਂ ਦੀਆਂ ਹਾਜਰੀਆਂ ਭਰਨ ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply