Wednesday, June 24, 2026

30 ਲੱਖ ਦੀ ਲਾਗਤ ਨਾਲ ਗਲੀਆਂ ਦੀ ਹੋਵੇਗੀ ਸੀ.ਸੀ ਫਲੋਰਿੰਗ- ਮੇਅਰ

ਅੰਮ੍ਰਿਤਸਰ, 27 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਕੌਂਸਲਰ ਵਿਕਾਸ ਸੋਨੀ ਵੱਲੋਂ ਵਾਰਡ ਨੰ: 69 ਅਧੀਨ ਪੈਂਦੇ PPNJ2712201914ਇਲਾਕੇ ਭਾਈ ਵੀਰ ਸਿੰਘ ਅਤੇ ਮੂਲੇਚੱਕ ਵਿਖੇ ਸੀ.ਸੀ ਫਲੌਰ ਨਾਲ ਬਣਨ ਵਾਲੀਆਂ ਗਲੀਆਂ ਦੇ ਕੰਮ ਦਾ ਉਦਘਾਟਨ ਕੀਤਾ।
ਮੇਅਰ ਰਿੰਟੂ ਨੇ ਦੱਸਿਆ ਕਿ 30 ਲੱਖ ਰੁਪਏ ਦੀ ਲਾਗਤ ਨਾਲ ਇਨ੍ਹਾਂ ਇਲਾਕਿਆਂ ਵਿੱਚ ਸੀ.ਸੀ ਫਲੌਰ ਨਾਲ ਗਲੀਆਂ ਬਣਾਈਆਂ ਜਾਣਗੀਆਂ।ਸ਼ਹਿਰ ਦੀਆਂ ਸਾਰੀਆਂ ਵਾਰਡਾਂ ਵਿੱਚ ਐਲ.ਈ.ਡੀ ਲਾਈਟਾਂ ਲੱਗਣ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਆਉਂਦੇ ਕੁੱਝ ਹੀ ਮਹੀਨਿਆਂ ਵਿੱਚ ਇਹ ਸਾਰਾ ਕੰਮ ਮੁਕੰਮਲ ਹੋ ਜਾਵੇਗਾ।ਰਿੰਟੂ ਅਤੇ ਕੌਂਸਲਰ ਵਿਕਾਸ ਸੋਨੀ ਵੱਲੋਂ ਇਲਾਕੇ ਦਾ ਦੌਰਾ ਵੀ ਕੀਤਾ ਗਿਆ।ਕੌਂਸਲਰ ਵਿਕਾਸ ਸੋਨੀ ਨੇ ਈਸਾਈ ਭਾਈਚਾਰੇ ਨੂੰ ਕਬਰਸਤਾਨ ਲਈ ਗਰਾਂਟ ਦੇਣ ਦਾ ਭਰੋਸਾ ਵੀ ਦਿੱਤਾ।
ਇਸ ਮੌਕੇ ਕੌਂਸਲਰ ਸ੍ਰੀਮਤੀ ਰੀਨਾ ਚੋਪੜਾ, ਚੋਪੜਾ, ਰਮਿੰਦਰ ਸਿੰਘ ਰਾਜੂ ਓ.ਐਸ.ਡੀ, ਬਲਬੀਰ ਸਿੰਘ, ਰਿੰਕੂ ਸਰਪੰਚ, ਰਮਨ ਸਿੰਘ, ਅਰਜਨ ਸਿੰਘ, ਵਿਜੈ ਖੋਸਲਾ ਤੇ ਇਲਾਕਾ ਵਾਸੀ ਹਾਜਰ ਸਨ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …

Leave a Reply