Thursday, February 26, 2026

ਸਰਕਾਰੀ ਆਈ.ਟੀ.ਆਈ (ਲੜਕੀਆਂ) ਦੀਆਂ ਵਿਦਿਆਰਥਣਾਂ ਵਲੋਂ ਰੋਜ਼ਗਾਰ ਬਿਊਰੋ ਦਾ ਦੌਰਾ

ਪਠਾਨਕੋਟ, 27 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਸਰਕਾਰ ਵਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ PPNJ2712201917ਜਾਣਕਾਰੀ ਦੇਣ ਲਈ ਸਰਕਾਰੀ ਆਈ.ਟੀ.ਆਈ (ਲੜਕੀਆਂ) ਪਠਾਨਕੋਟ ਦੀਆਂ ਵਿਦਿਆਰਥਣਾਂ ਨੂੰ ਰੋਜ਼ਗਾਰ ਬਿਊਰੋ ਦਾ ਦੌਰਾ ਕਰਵਾਇਆ ਗਿਆ।ਇਸ ਸੈਸ਼ਨ ਦੌਰਾਨ ਗੁਰਮੇਲ ਸਿੰਘ ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਨੇ ਰੋਜ਼ਗਾਰ ਬਿਊਰੋ ਵਿਖੇ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਦੱਸਿਆ।ਉਨਾਂ ਕਿਹਾ ਕਿ ਇਥੇ ਵੱਖ-ਵੱਖ ਕੈਰੀਅਰ ਸਬੰਧੀ ਕੌਂਸਲਿੰਗ, ਪਲੇਸਮੈਂਟ ਕੈਂਪ, ਤਕਨੀਕੀ ਕੋਰਸਾਂ, ਵਿਦੇਸ਼ੀ ਰੋਜ਼ਗਾਰ ਅਤੇ ਸਵੈ ਰੋਜ਼ਗਾਰ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ।ਇਥੇ ਮੁਫਤ ਇੰਟਰਨੈਟ ਸਹੂਲਤ ਉਪਲੱਬਧ ਹੈ, ਜਿਸ ਦਾ ਕੋਈ ਵੀ ਵਿਦਿਆਰਥੀ / ਪ੍ਰਾਰਥੀ ਆ ਕੇ ਫਾਇਦਾ ਲੈ ਸਕਦਾ ਹੈ।ਪ੍ਰਦੀਪ ਕੁਮਾਰ ਨੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਪਠਾਨਕੋਟ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ, ਵੱਖ-ਵੱਖ ਤਕਨੀਕੀ ਕੋਰਸਾਂ. ਸਵੈ ਰੋਜ਼ਗਾਰ ਸਕੀਮਾਂ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਬਾਰੇ ਜਾਣਕਾਰੀ ਦੱਸਿਆ।ਰਾਕੇਸ਼ ਕੁਮਾਰ ਪਲੇਸਮੈਂਟ ਅਫਸਰ ਵਲੋਂ ਰੋਜ਼ਗਾਰ ਬਿਊਰੋ ਵਲੋਂ ਲਗਾਏ ਜਾ ਰਹੇ ਪਲੇਸਮੈਂਟ ਕੈਂਪਾਂ ਬਾਰੇ ਅਤੇ ਨੌਕਰੀਆਂ ਦੀ ਉਪਲੱਬਧਤਾ, ਮੈਡਮ ਸੀਮਾ ਦੇਵੀ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਵਲੋਂ ਪ੍ਰਸਨੈਲਿਟੀ ਡਿਵੈਲਪਮੈਂਟ ਅਤੇ ਅਗਲੇਰੀ ਪੜ੍ਹਾਈ ਅਤੇ ਵਰੁਣ ਪੂਰੀ ਨੇ ਕਾਮਨ ਸਰਵਿਸ ਸੈਂਟਰ ਵਲੋਂ ਵਿਲੇਜ਼ ਲੈਵਲ ਇੰਟਰਪਰੀਨਿਊਰ ਬਣਨ ਸਬੰਧੀ ਜਾਣਕਾਰੀ ਦਿੱਤੀ।ਰੋਜ਼ਗਾਰ ਬਿਊਰੋ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਸਥਿਤ ਰੂਮ ਨੰਬਰ 352 ਵਿਖੇ ਸਥਿਤ ਹੈ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …

Leave a Reply