ਆਪਸੀ ਤਾਲਮੇਲ ਅਤੇ ਮਿਹਨਤ ਨਾਲ ਕਪੂਰਥਲਾ ਦੇ ਸਰਵਪੱਖੀ ਵਿਕਾਸ ਦਾ ਦਿੱਤਾ ਸੱਦਾ
ਕਪੂਰਥਲਾ, 28 ਦਸੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ  ਨਾਲ ਜਾਣ-ਪਛਾਣ ਕਰਨ ਤੋਂ ਇਲਾਵਾ ਉਨ੍ਹਾਂ ਕੋਲੋਂ ਜ਼ਿਲ੍ਹੇ ਵਿਚ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਹਾਸਲ ਕੀਤੀ।ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸਮੂਹ ਵਿਭਾਗਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਸਮਾਗਮਾਂ ਵਿਚ ਬਿਹਤਰੀਨ ਅਤੇ ਸ਼ਾਨਦਾਰ ਸੇਵਾਵਾਂ ਦਿੱਤੀਆਂ ਗਈਆਂ ਹਨ, ਉਸ ਲਈ ਉਹ ਸ਼ਲਾਘਾ ਦੇ ਪਾਤਰ ਹਨ।
ਨਾਲ ਜਾਣ-ਪਛਾਣ ਕਰਨ ਤੋਂ ਇਲਾਵਾ ਉਨ੍ਹਾਂ ਕੋਲੋਂ ਜ਼ਿਲ੍ਹੇ ਵਿਚ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਹਾਸਲ ਕੀਤੀ।ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸਮੂਹ ਵਿਭਾਗਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਸਮਾਗਮਾਂ ਵਿਚ ਬਿਹਤਰੀਨ ਅਤੇ ਸ਼ਾਨਦਾਰ ਸੇਵਾਵਾਂ ਦਿੱਤੀਆਂ ਗਈਆਂ ਹਨ, ਉਸ ਲਈ ਉਹ ਸ਼ਲਾਘਾ ਦੇ ਪਾਤਰ ਹਨ।
ਸ੍ਰੀਮਤੀ ਦੀਪਤੀ ਉੱਪਲ ਨੇ ਅਧਿਕਾਰਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਅਧਿਕਾਰੀ ਨੂੰ ਕੰਮਕਾਜ਼ ਵਿਚ ਕੋਈ ਦਿੱਕਤ ਪੇਸ਼ ਆਉਂਦੀ ਹੈ, ਤਾਂ ਫੌਰਨ ਉਨ੍ਹਾਂ ਦੇ ਧਿਆਨ ਵਿਚ ਲਿਆਂਦੀ ਜਾਵੇ ਉਨ੍ਹਾਂ ਪਬਲਿਕ ਡੀਲਿੰਗ ਵਾਲੇ ਵਿਭਾਗਾਂ ਨੂੰ ਖਾਸ ਤੌਰ ’ਤੇ ਹਦਾਇਤ ਕੀਤੀ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਸੁਣਿਆ ਅਤੇ ਹੱਲ ਕੀਤਾ ਜਾਵੇ।ਉਨ੍ਹਾਂ ਸਿੱਖਿਆ, ਸਿਹਤ, ਪੇਂਡੂ ਵਿਕਾਸ ਅਤੇ ਫੂਡ ਸੇਫਟੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਨ੍ਹਾਂ ਦਾ ਕੰਮ ਬੇਹੱਦ ਜਿੰਮੇਵਾਰੀ ਵਾਲਾ ਹੈ, ਇਸ ਲਈ ਕੋਈ ਵੀ ਅਣਗਹਿਲੀ ਨਾ ਵਰਤੀ ਜਾਵੇ।ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਦਾ ਵੱਖਰੇ ਤੌਰ ’ਤੇ ਲਗਾਤਾਰ ਮੁਲਾਂਕਣ ਕੀਤਾ ਜਾਵੇਗਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਗੁਰਮੀਤ ਸਿੰਘ ਮੁਲਤਾਨੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਪਾਲ ਆਂਗਰਾ, ਐਸ. ਪੀ ਮਨਦੀਪ ਸਿੰਘ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਡਾ. ਸ਼ਿਖਾ ਭਗਤ, ਐਸ. ਡੀ. ਐਮ ਕਪੂਰਥਲਾ ਵਰਿੰਦਰ ਪਾਲ ਸਿੰਘ ਬਾਜਵਾ, ਐਸ. ਡੀ. ਐਮ ਫਗਵਾੜਾ ਗੁਰਵਿੰਦਰ ਸਿੰਘ ਜੌਹਲ, ਜ਼ਿਲ੍ਹਾ ਮਾਲ ਅਫ਼ਸਰ ਪਰਮਜੀਤ ਸਿੰਘ ਸਹੋਤਾ, ਡੀ.ਡੀ.ਪੀ.ਓ ਹਰਜਿੰਦਰ ਸਿੰਘ ਸੰਧੂ, ਸਕੱਤਰ ਜ਼ਿਲ੍ਹਾ ਪ੍ਰੀਸ਼ਦ ਗੁਰਦਰਸ਼ਨ ਕੁੰਡਲ, ਤਹਿਸੀਲਦਾਰ ਸ੍ਰੀਮਤੀ ਸੀਮਾ ਸਿੰਘ, ਸ੍ਰੀਮਤੀ ਮਨਜੀਤ ਕੌਰ ਤੇ ਨਵਦੀਪ ਸਿੰਘ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।
 Punjab Post Daily Online Newspaper & Print Media
Punjab Post Daily Online Newspaper & Print Media
				 
			 
			 
						
					 
						
					 
						
					