ਕਪੂਰਥਲਾ, 28 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਯੋਜਨਾ ਬੋਰਡ ਕਪੂਰਥਲਾ ਦੇ ਨਵ-ਨਿਯੁੱਕਤ ਚੇਅਰਮੈਨ ਅਨੂਪ ਕੱਲ੍ਹਣ,
ਮਾਰਕੀਟ ਕਮੇਟੀ ਕਪੂਰਥਲਾ ਦੇ ਚੇਅਰਮੈਨ ਅਵਤਾਰ ਸਿੰਘ ਔਜਲਾ ਅਤੇ ਉੱਪ ਚੇਅਰਮੈਨ ਰਜਿੰਦਰ ਕੌੜਾ ਨੇ ਏਕਤਾ ਭਵਨ ਵਿਖੇ ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋਂ ਵੱਡੀ ਗਿਣਤੀ ‘ਚ ਆਗੂਆਂ, ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ, ਪੰਚਾਂ-ਸਰਪੰਚਾਂ ਤੇ ਹੋਰਨਾਂ ਸ਼ਖਸੀਅਤਾਂ ਦੀ ਮੌਜੂਦਗੀ ਵਿੱਚ ਤਿੰਨਾਂ ਨੂੰ ਸਨਮਾਨਿਤ ਕੀਤਾ ਗਿਆ।ਇਹਨਾਂ ਆਗੂਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿਧਾਇਕ ਰਾਣਾ ਗੁਰਜੀਤ ਸਿੰਘ ਦਾ ਧੰਨਵਾਦ ਕਰਦਿਆਂ ਆਪਣੀ ਜਿੰਮੇਵਾਰੀ ਨੂੰ ਤਨਦੇਹੀ ਨਾਂਲ ਨਿਭਾਉਣ ਦਾ ਵਿਸ਼ਵਾਸ ਦਿਵਾਇਆ।
ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮਨੋਜ ਭਸੀਨ, ਅਮਰਜੀਤ ਸਿੰਘ ਸੈਦੋਵਾਲ, ਨਰਿੰਦਰ ਸਿੰਘ ਮੰਨਸੂ, ਸੁਰਿੰਦਰ ਨਾਥ ਮੜੀਆ, ਸਰਪੰਚ ਜਸਵੰਤ ਲਾਡੀ, ਸਰਪੰਚ ਸਰਦੂਲ ਸਿੰਘ ਧਾਲੀਵਾਲ, ਪਲਵਿੰਦਰ ਸਿੰਘ ਧਾਲੀਵਾਲ, ਸਰਪੰਚ ਸਤਨਾਮ ਸਿੰਘ, ਲੱਖਣ, ਲਖਵਿੰਦਰ ਸਿੰਘ ਮੈਣਵਾਂ, ਮਨਜਿੰਦਰ ਸਿੰਘ ਸਾਹੀ, ਰਜਿੰਦਰ ਸਿੰਘ ਵਾਲੀਆ, ਰੋਸ਼ਨ ਲਾਲ ਮੈਰੀਪੁਰ, ਸਿੰਵ ਵਧਵਾ, ਪਿੰਟੂ ਵਧਵਾ, ਤਰਸੇਮ ਲਾਲ ਸ਼ੇਖੂਪੁਰ, ਦਾਰਾ ਸਿੰਘ, ਮਨਜੀਤ ਸਿੰਘ ਔਜਲਾ, ਬਲਵਿੰਦਰ ਸੰਧੂ ਚੱਠਾ, ਪੀਟਰ ਕਸੋ ਚਾਹਲ, ਰਵਿੰਦਰ ਅਗਰਵਾਲ,, ਹਰਿੰਦਰ ਸਿੰਘ ਨੀਟਾ, ਨੀਤੂ ਖੁੱਲਰ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media