ਲੌਂਗੋਵਾਲ, 28 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਦਰ ਥਾਣਾ ਲਹਿਰਾਗਾਗਾ ਦੇ ਇੰਚਾਰਜ ਸਤਨਾਮ ਸਿੰਘ ਦੀ ਬਦਲੀ ਥਾਣਾ ਚੀਮਾ ਵਿਖੇ ਹੋ ਜਾਣ
ਉਪਰੰਤ ਇਥੇ ਨਵੇਂ ਆਏ ਥਾਣਾ ਇੰਚਾਰਜ ਸੁਰਿੰਦਰ ਕੁਮਾਰ ਭੱਲਾ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ।ਉਨਾਂ ਨੇ ਇਲਾਕੇ ਦੇ ਸਰਪੰਚਾਂ, ਪੰਚਾਂ ਅਤੇ ਮੋਹਤਬਰ ਵਿਅਕਤੀਆਂ ਨਾਲ ਕੀਤੀ ਮੀਟਿੰਗ ਦੌਰਾਨ ਕਿਹਾ ਕਿ ਐਸ.ਐਸ.ਪੀ ਸਾਹਿਬ ਡਾ. ਸੰਦੀਪ ਗਰਗ ਵਲੋਂ ਲਗਾਈ ਗਈ ਡਿਊਟੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ।ਸਾਂਤੀ ਪਸੰਦ ਲੋਕਾਂ ਅਤੇ ਮੋਹਤਬਰਾਂ ਨੂੰ ਥਾਣੇ ‘ਚ ਪੂਰਾ ਆਦਰ ਮਾਣ ਦਿੱਤਾ ਜਾਵੇਗਾ, ਜਦਕਿ ਜ਼ੁਰਮ ਕਰਨ ਵਾਲਿਆਂ ਨੂੰ ਕਿਸੇ ਕੀਮਤ ‘ਤੇ ਬਖਸਿਆ ਨਹੀ ਜਾਵੇਗਾ।ਸ਼ਹਿਰ ਅੰਦਰ ਘੁੰਮਦੇ ਅਵਾਰਾ ਮੁੰਡਿਆਂ, ਬਿਨਾਂ ਨੰਬਰੀ ਵਹੀਕਲਾਂ, ਕਾਨੂੰਨ ਤੋੜਣ ਵਾਲਿਆਂ ਅਤੇ ਨਸ਼ੇ ਦੇ ਸੌਦਾਗਰਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।ਇਲਾਕੇ ਵਿਚ ਵਿਕ ਰਹੀ ਹਰਿਆਣਾ ਮਾਰਕਾ ਸ਼ਰਾਬ ਅਤੇ ਨਸ਼ੀਲੀਆਂ ਗੋਲੀਆਂ ਨੂੰ ਠੱਲ ਪਾਉਣ ਦੀ ਮੀਟਿੰਗ ਵਿੱਚ ਹਾਜ਼ਰ ਸਰਪੰਚਾਂ ਅਤੇ ਹੋਰਾਂ ਵਲੋਂ ਕੀਤੀ ਮੰਗ ‘ਤੇ ਉਨ੍ਹਾਂ ਕਿਹਾ ਕਿ ਥਾਣਾ ਲਹਿਰਾਗਾਗਾ ਅਧੀਨ ਪੈਂਦੇ ਸਾਰੇ ਇਲਾਕੇ ਵਿੱਚ ਨਸ਼ਿਆਂ ਦਾ ਖਾਤਮਾ ਕਰਨਾ, ਅਪਰਾਧਾਂ ਨੂੰ ਰੋਕਣਾ ਅਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣਾ ਉਨ੍ਹਾਂ ਦੀ ਪਹਿਲ ਹੋਵੇਗੀ।ਸਮਾਜ ਵਿਰੋਧੀ ਅਨਸਰਾਂ ਤੇ ਨਸ਼ੇ ਦੇ ਸੌਦਾਗਰਾਂ ਬਾਰੇ ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।
ਇਸ ਮੌਕੇ ਪੰਚਾਇਤ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਅਤੇ ਬਲਾਕ ਸੰਮਤੀ ਦੇ ਵਾਇਸ ਚੇਅਰਮੈਨ ਰਵਿੰਦਰ ਕੁਮਾਰ ਰਿੰਕੂ ਗੁਰਨੇ,ਜਸਵਿੰਦਰ ਸਿੰਘ ਰਿੰਪੀ ਲਹਿਲ, ਗੁਰਵਿੰਦਰ ਸਿੰਘ ਬੱਗੜ ਭੂਟਾਲ ਕਲਾਂ, ਦਲਵਿੰਦਰ ਸਿੰਘ ਆਲਮਪੁਰ, ਕਰਮਜੀਤ ਸਿੰਘ ਕੰਮਾ ਚੋਟੀਆਂ, ਪੁਸ਼ਪਿੰਦਰ ਜੋਸ਼ੀ ਭਾਈ ਕੀ ਪਿਸ਼ੌਰ, ਹਰਦੀਪ ਸਿੰਘ ਜਵਾਹਰਵਾਲਾ, ਗੁਰਜੰਟ ਸਿੰਘ ਚੋਟੀਆਂ ਆਦਿ ਹਾਜ਼ਰ ਸਨ ।
Check Also
ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ
ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …
Punjab Post Daily Online Newspaper & Print Media