ਲੌਂਗੋਵਾਲ, 28 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) -ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜ੍ਹੇ ਨੂੰ ਕੇਂਦਰ ਸਰਕਾਰ ਵਲੋਂ ਬਾਲ ਦਿਵਸ ਐਲਾਨਿਆ ਜਾਣਾ
ਚਾਹੀਦਾ ਹੈ, ਤਾਂ ਕਿ ਦੇਸ਼ ਦੇ ਹੋਰਨਾਂ ਸੂਬਿਆਂ ਦੇ ਲੋਕ ਅਤੇ ਬੱਚੇ ਸ਼੍ਰੀ ਗੁਰੁ ਗੋਬਿੰਦ ਸਿੰਘ ਜੀ ਅਤੇ ਸਾਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਬਾਰੇ ਜਾਣ ਸਕਣ।ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸੀਨੀਅਰ ਭਾਜਪਾ ਆਗੂ ਮਨਪ੍ਰੀਤ ਸਿੰਘ ਨਮੋਲ ਨੇ ਕਿਹਾ ਕਿ ਨਾਨਕ ਨਾਮ ਲੇਵਾ ਸੰਗਤ ਨੂੰ ਵੀ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ 10 ਗੁਰੂਆਂ ਅਤੇ ਖਾਲਸਾ ਪੰਥ ਦੀ ਜਾਣਕਾਰੀ ਦੇਣ ਦੇ ਨਾਲ-ਨਾਲ ਸਾਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਬਾਰੇ ਵੀ ਦੱਸਣ ਤਾਂ ਕਿ ਉਨ੍ਹਾਂ ਦੇ ਬੱਚੇ ਆਪਣੇ ਬਚਪਨ ਵਿੱਚ ਹੀ ਮਹਾਨ ਯੋਧਿਆਂ ਬਾਰੇ ਭਰਪੂਰ ਜਾਣਕਾਰੀ ਹਾਸਲ ਕਰਕੇ ਬਹਾਦਰ, ਨਿਡਰ ਅਤੇ ਕਮਜੋਰ ਲੋਕਾਂ ਦੇ ਰੱਖਿਅਕ ਬਣ ਸਕਣ।
ਨਮੋਲ ਨੇ ਕਿਹਾ ਕਿ ਸਾਨੂੰ ਸ਼ਹੀਦੀ ਦਿਨਾਂ ਵਿੱਚ ਸਾਦੇ ਲੰਗਰ ਲਗਾਉਣੇ ਚਾਹੀਦੇ ਹਨ ਅਤੇ ਦਿਖਾਵੇ ਤੋਂ ਦੂਰ ਰਹਿਣਾ ਚਾਹੀਦਾ ਹੈ।
Check Also
ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਲਾਗੂ ਕਰਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ- ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਪਿੰਡਾਂ ਨੂੰ ਸਾਫ਼-ਸੁਥਰਾ, ਸਵੱਛ ਅਤੇ …
Punjab Post Daily Online Newspaper & Print Media