Tuesday, November 24, 2026

ਕੈਬਨਿਟ ਮੰਤਰੀ ਸੋਨੀ ਵਲੋਂ ਵਾਰਡ ਨੰ: 49 ਦਾ ਦੌਰਾ

ਅੰਮ੍ਰਿਤਸਰ, 29 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਆਪਣੇ ਹਲਕੇ ਵਿਚ ਪੈਂਦੀ ਵਾਰਡ ਨੰਬਰ 49 ਦਾ ਦੌਰਾ PPNJ2912201907ਕੀਤਾ ਅਤੇ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਮੌਕੇ ‘ਤੇ ਹੀ ਸਬੰਧਤ ਅਧਿਕਾਰੀਆਂ ਨੂੰ ਉਨਾਂ ਦੇ ਜਲਦ ਹੱਲ ਦੇ ਨਿਰਦੇਸ਼ ਦਿੱਤੇ।ਸੋਨੀ ਨੇ ਕਿਹਾ ਕਿ ਇਸ ਇਲਾਕੇ ਖੂਹ ਬੰਬੇ ਵਾਲਾ ਵਿਚ ਇਕ ਸੁੰਦਰ ਪਾਰਕ ਦਾ ਨਿਰਮਾਣ ਵੀ ਕੀਤਾ ਜਾਵੇਗਾ। ਇਲਾਕੇ ਵਿਚ ਬੁਢਾਪਾ, ਅੰਗਹੀਣ ਪੈਨਸ਼ਨ ਕੈੰਪ ਲਗਾਇਆ ਜਾਵੇਗਾ।
ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਸੁਨੀਲ ਕੁਮਾਰ ਕੋਂਟੀ ਇਕਬਾਲ ਸਿੰਘ ਸ਼ੈਰੀ, ਪਰਮਜੀਤ ਸਿੰਘ ਚੋਪੜਾ, ਸੁਰੇਸ਼ ਗਿਲ, ਤਰਸੇਮ ਸਿੰਘ ਐਸ.ਡੀ.ਓ, ਏ.ਸੀ.ਪੀ ਸੁਖਜਿੰਦਰ ਸਿੰਘ ਭੱਲਾ, ਰਿਸ਼ੀ ਲੋਹਗੜ, ਸਨੀ ਕੁਮਾਰ, ਮੱਖਣ ਸਿੰਘ, ਬਿੱਲਾ, ਅਸ਼ੋਕ ਕੁਮਾਰ, ਵਿਕੀ ਪੰਡਿਤ, ਵਿਸ਼ਾਲ, ਧੀਰਜ, ਸੰਜੇ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply