ਅੰਮ੍ਰਿਤਸਰ, 29 ਦਸੰਬਰ (ਪੰਜਾਬ ਪੋਸਟ – ਸੰਧੂ) – ਕੜਾਕੇ ਦੀ ਸਰਦੀ, ਕੋਹਰੇ ਤੇ ਧੁੰਦ ਦੌਰਾਨ ਤਕਨੀਕੀ ਤੇ ਕਿੱਤਾ ਸੰਸਥਾ ਏਅਰਗੋ ਅਕੈਡਮੀ ਦੇ ਪ੍ਰਬੰਧਕਾਂ ਤੇ
ਵਿਦਿਆਰਥੀਆਂ ਨੇ ਵਾਤਾਵਰਣ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਨਵੇਂ ਪੌਦੇ ਲਗਾਉਣ ਦਾ ਕੰਮ ਜੰਗੀ ਪੱਧਰ ‘ਤੇ ਸ਼ੁਰੂ ਕੀਤਾ ਹੈ।ਅਕੈਡਮੀ ਦੇ ਅਹੁਦੇਦਾਰ ਸ਼ੁਸ਼ੀਲ ਕੁਮਾਰ ਤੇ ਮੈਡਮ ਮੀਨੂੰ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਦੀ ਅਕੈਡਮੀ ਦੇ ਪ੍ਰਬੰਧਕਾਂ ਤੇ ਵਿਦਿਆਰਥੀਆਂ ਨੂੰ ਨੇ ਵੱਡੇ ਦਿਨ ਦੀਆਂ ਛੁੱਟੀਆਂ ‘ਚ ਸਰਕਾਰੀ ਤੇ ਗੈਰ ਸਰਕਾਰੀ ਸ਼ਾਮਲਾਟ ਥਾਵਾਂ ‘ਤੇ ਪੌਦੇ ਲਗਾਉਣ ਨੂੰ ਤਰਜੀਹ ਦਿੱਤੀ ਹੈ।ਐਮ.ਡੀ ਰਾਜੀਵ ਸ਼ਰਮਾ ਨੇ ਕਹਾ ਕਿ ਹੋਰਨਾਂ ਸੰਸਥਾਵਾਂ ਨੂੰ ਵੀ ਇਸ ਸਿਲਸਿਲੇ ਨਾਲ ਜੁੜਨ ਦੀ ਅਪੀਲ ਕੀਤੀ ਜਾਵੇਗੀ। ਭਵਿੱਖ ਵਿੱਖ ਵੱਡੇ ਛਾਂਦਾਰ ਦਰੱਖਤ ਬਣਨ ਵਾਲੇ ਇੰਨ੍ਹਾਂ ਪੌਦਿਆਂ ਦੀ ਸਾਂਭ-ਸੰਭਾਲ ਤੇ ਰੱਖ-ਰਖਾਅ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।
ਇਸ ਮੌਕੇ ਮੀਨਾ ਸ਼ਰਮਾ ਸੋਫੀਆ ਮਾਲਿਕ, ਮਨੀਸ਼ਾ ਸੈਣੀ, ਸਵਾਤੀ ਸ਼ਰਮਾ ਆਦਿ ਵੀ ਹਾਜ਼ਰ ਸਨ।
Check Also
ਅੰਮ੍ਰਿਤਸਰ ਜਿਲ੍ਹੇ ਦੇ ਸਮੂਹ ਕਾਲਜਾਂ ਵਿੱਚ ਨੌਜਵਾਨਾਂ ਦੀ ਵੋਟਰ ਰਜਿਸਟ੍ਰੇਸ਼ਨ ਲਈ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ
9 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਵੇਗਾ ਵਿਸ਼ੇਸ਼ ਮੈਗਾ ਈਵੈਂਟ ਅੰਮ੍ਰਿਤਸਰ, 7 …
Punjab Post Daily Online Newspaper & Print Media