Sunday, December 22, 2024

ਨਵੀਂਆਂ ਵੋਟਾਂ ਬਣਾਉਣ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਸਵੀਪ-2 ਪ੍ਰਾਜੈਕਟ ਦਾ ਕਲੰਡਰ ਜਾਰੀ-ਮਾਨ

ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦਾ ਕੰਮ 15 ਅਕਤੂਬਰ 2014 ਤੋਂ 5 ਜਨਵਰੀ 2015 ਤੱਕ ਚੱਲੇਗਾ

PPN01101404
ਫਾਜਿਲਕਾ, 1 ਅਕਤੂਬਰ (ਵਿਨੀਤ ਅਰੋੜਾ) – ਮੁੱਖ ਚੋਣ ਅਫਸਰ ਪੰਜਾਬ ਦੇ ਆਦੇਸ਼ ਅਨੁਸਾਰ ਵੋਟਰ ਸੂਚੀਆਂ ਦੀ  ਵਿਸ਼ੇਸ਼ ਸਰਸਰੀ ਸੁਧਾਈ ਅਤੇ ਸਵੀਪ ਪ੍ਰਾਜੈਕਟ-2 ਅਧੀਨ ਨਾਗਰਿਕਾਂ ਨੂੰ ਵੱਧ ਤੋਂ ਵੱਧ ਵੋਟ ਬਣਾਉਣ ਲਈ ਪ੍ਰੇਰਿਤ ਕਰਨ ਸਬੰਧੀ ਮੀਟਿੰਗ ਵਧੀਕ ਜਿਲ੍ਹਾ ਚੋਣ ਅਫਸਰ ਸ.ਚਰਨਦੇਵ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ; ਜਿਸ ਵਿਚ ਜ਼ਿਲ੍ਹੇ ਦੇ ਸਮੂੰਹ ਐਸ.ਡੀ.ਐਮਜ਼ ਤੋ ਇਲਾਵਾ ਸਿੱਖਿਆ ਸੰਸਥਾਵਾਂ,ਸਿੱਖਿਆ ਵਿਭਾਗ ਤੇ ਹੋਰ ਵਿਭਾਗਾਂ ਤੋਂ ਇਲਾਵਾ ਸਵੈ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਭਾਗ ਲਿਆ।
ਵਧੀਕ ਜ਼ਿਲ੍ਹਾ ਚੋਣ ਅਫਸਰ ਸ.ਚਰਨਦੇਵ ਸਿੰਘ ਮਾਨ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1-1-2015 ਅਨੁਸਾਰ ਵੋਟਰ ਸੂਚੀਆਂ ਦੀ ਸੁਧਾਈ ਕੀਤੀ ਜਾਣੀ ਹੈ ਅਤੇ ਇਸ ਲਈ ਸਵੀਪ ਪ੍ਰਾਜੈਕਟ-2 ਰਾਹੀ ਨਵੀਆਂ ਵੋਟਾਂ ਬਣਾਉਣ ਲਈ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦਾ ਖਰੜਾ 15 ਅਕਤੂਬਰ 2014 ਨੂੰ ਤਿਆਰ ਹੋਵੇਗਾ ਅਤੇ 15 ਅਕਤੂਬਰ  ਤੋਂ 10 ਨਵੰਬਰ 2014 ਤੱਕ ਇਸ ਸਬੰਧੀ ਇਤਰਾਜ ਲਏ ਜਾਣਗੇ।ਉਨ੍ਹਾਂ ਦੱਸਿਆ ਕਿ ਸੁਧਾਈ ਕੀਤੇ ਗਏ ਖਰੜੇ ਤੇ ਲੱਗੀ ਫੋਟੋ ਅਤੇ ਨਾਮ ਦੀ ਤਸਦੀਕ ਲਈ ਇਸ ਨੂੰ ਗ੍ਰਾਮ ਸਭਾ, ਸਬੰਧਿਤ ਨਗਰ ਕੌਸਲਾਂ/ਵਾਰਡਾਂ ਵਿਚ ਮਿਤੀ 17 ਅਕਤੂਬਰ ਅਤੇ 30 ਅਕਤੂਬਰ 2014 ਨੂੰ ਰੱਖਿਆ ਜਾਵੇਗਾ।ਉਨ੍ਹਾਂ ਦੱਸਿਆ ਕਿ ਇਸ ਸਬੰਧੀ ਇਤਰਾਜ਼ ਲੈਣ ਲਈ ਬੂਥ ਲੈਵਲ ਏਜੰਟਾਂ ਅਤੇ ਰਾਜਨੀਤਕ ਪਾਰਟੀਆਂ ਲਈ ਵਿਸ਼ੇਸ਼ ਮੁਹਿੰਮ 19 ਅਕਤੂਬਰ ਅਤੇ 2 ਨਵੰਬਰ 2014 ਨੂੰ ਚਲਾਈ ਜਾਵੇਗੀ। 20 ਨਵੰਬਰ ਨੂੰ ਵੋਟਰ ਸੂਚੀਆਂ ਸਬੰਧੀ ਇਤਰਾਜ਼ਾਂ/ਸ਼ਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ ਅਤੇ 20 ਦਸੰਬਰ 2014 ਨੂੰ ਸਪਲੀਮੈਂਟਰੀ ਵੋਟਰ ਸੂਚੀਆਂ ਦੀ ਛਪਾਈ  ਕੀਤੀ ਜਾਵੇਗੀ  ਅਤੇ 5 ਜਨਵਰੀ 2015 ਨੂੰ ਵੋਟਰ ਸੂਚੀਆਂ ਦੀ ਫਾਈਨਲ ਛਪਾਈ ਹੋਵੇਗੀ।
ਵਧੀਕ ਚੋਣ ਅਫਸਰ ਸ.ਚਰਨਦੇਵ ਸਿੰਘ ਮਾਨ ਨੇ ਅੱਗੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਨਵੀਂਆਂ ਵੋਟਾਂ ਬਣਾਉਣ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਸਵੀਪ-2 ਪ੍ਰਾਜੈਕਟ ਦਾ ਕਲੰਡਰ ਜਾਰੀ ਕਰ ਦਿੱਤਾ ਗਿਆ ਹੈ ਅਤੇ ਸਾਰੇ ਵਿਭਾਗ ਇਸ ਕਲੰਡਰ ਅਨੁਸਾਰ ਸਵੀਪ ਗਤੀਵਿਧੀਆਂ ਨੂੰ ਜੰਗੀ ਪੱਧਰ ਤੇ ਚਲਾਉਣ। ਜਿਸ ਤਹਿਤ 1 ਅਕਤੂਬਰ ਤੋਂ 10 ਨਵੰਬਰ 2014 ਤੱਕ ਲੋਕਾਂ ਨੂੰ ਨਵੀਆਂ ਵੋਟਾਂ ਬਣਾਉਣ ਸਬੰਧੀ ਜਾਗਰੂਕ ਕਰਨ ਲਈ ਨੁੱਕੜ ਨਾਟਕ, ਵੱਖ ਵੱਖ ਤਰਾਂ ਦੇ ਮੁਕਾਬਲਿਆਂ, ਸੈਮੀਨਾਰਾਂ, ਰੈਲੀਆਂ ਅਤੇ ਦੋੜਾਂ ਦਾ ਆਯੋਜਨ ਵੀ ਕੀਤਾ ਜਾਵੇਗਾ। ਉਨ੍ਹਾਂ ਸਿੱਖਿਆ, ਸਿਹਤ, ਨਗਰ ਕੌਂਸਲ, ਜਨ ਸਿਹਤ, ਖੁਰਾਕ ਤੇ ਸਪਲਾਈ, ਸਹਿਕਾਰਤਾ, ਟਰਾਂਸਪੋਰਟ ਆਦਿ ਵਿਭਾਗਾਂ ਨੂੰ ਆਦੇਸ਼ ਦਿੱਤੇ ਕਿ ਉਹ ਇਸ ਪ੍ਰਾਜੈਕਟ ਨੂੰ ਪਹਿਲਾਂ ਵਾਂਗ ਸਫਲ ਬਣਾਉਣ ਲਈ ਪੂਰੀ ਜਿੰਮੇਵਾਰੀ ਨਾਲ ਕੰਮ ਕਰਨ। ਉਨ੍ਹਾਂ ਸਵੈ ਸੇਵੀ ਤੇ ਧਾਰਮਿਕ ਸੰਸਥਾਵਾਂ, ਯੂਥ ਕਲੱਬਾਂ ਆਦਿ ਨੂੰ ਵੀ ਅਪੀਲ ਕੀਤੀ ਉਹ ਸਵੀਪ ਪ੍ਰਾਜੈਕਟ ਦੀ ਸਫਲਤਾ ਲਈ ਵੱਧ ਤੋਂ ਵੱਧ ਕੰਮ ਕਰਨ।
ਇਸ ਮੀਟਿੰਗ ਵਿਚ ਸ.ਗੁਰਜੀਤ ਸਿੰਘ ਐਸ.ਡੀ.ਐਮ ਜਲਾਲਾਬਾਦ, ਸ.ਰਾਜਪਾਲ ਸਿੰਘ ਐਸ.ਡੀ.ਐਮ.ਅਬੋਹਰ, ਸ੍ਰੀ ਸੁਭਾਸ਼ ਖੱਟਕ ਐਸ.ਡੀ.ਐਮ.ਫਾਜਿਲਕਾ, ਸ੍ਰੀ ਹਾਕਮ ਸਿੰਘ ਸੋਢੀ ਤਹਿਸੀਲਦਾਰ ਚੋਣਾ, ਸ.ਜਤਿੰਦਰ ਸਿੰਘ ਬਰਾੜ ਡੀ.ਡੀ.ਪੀ.ਓ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਵੈ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਹਾਜਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply