Saturday, September 5, 2026

ਭਾਈ ਧਰਮ ਸਿੰਘ ਖਾਲਸਾ ਚੈਰੀਟੇਬਲ ਟਰੱਸਟ ਦੀ ਬੱਚੀ ਨੂੰ ਕੈਨੇਡਾ ਦਾ ਵੀਜ਼ਾ ਮਿਲਣ ‘ਤੇ ਖੁਸ਼ੀ ਦਾ ਇਜ਼ਹਾਰ

ਅੰਮ੍ਰਿਤਸਰ, 29 ਦਸੰਬਰ (ਪੰਜਾਬ ਪੋਸਟ – ਸੰਧੂ) – ਸਮਾਜ ਸੇਵੀ ਭਾਈ ਧਰਮ ਸਿੰਘ ਖਾਲਸਾ ਚੈਰੀਟੇਬਲ ਟਰੱਸਟ ਸੁਲਤਾਨਵਿੰਡ ਵਿਖੇ ਰਹਿ ਕੇ ਪੜਾਈ ਹਾਸਲ 2PPNJ2912201916ਕਰਨ ਵਾਲੀ ਬੱਚੀ ਰਾਜਵਿੰਦਰ ਕੌਰ ਦਾ ਕੈਨੇਡਾ ਵੀਜਾ ਲੱਗਣ ‘ਤੇ ਟਰੱਸਟ ‘ਚ ਖੁਸ਼ੀ ਪਾਈ ਜਾ ਰਹੀ ਹੈ।ਟਰੱਸਟ ਮੁੱਖੀ ਬੀਬੀ ਸੰਦੀਪ ਕੌਰ ਨੇ ਦੱਸਿਆ ਕਿ ਬੱਚੀ ਰਾਜਵਿੰਦਰ ਕੌਰ ਸਿੱਖ ਸ਼ੰਘਰਸ਼ ਦੇ ਸ਼ਹੀਦ ਭਾਈ ਜੁਗਰਾਜ ਸਿੰਘ ਖਾਲਸਾ ਦੀ ਭਣੇਵੀ ਹੈ, ਜਿਸ ਨੇ ਸਕੂਲੀ ਵਿੱਦਿਆ ਤੋਂ ਬਾਅਦ ਉਚੇਰੀ ਵਿੱਦਿਆ ਹਾਸਲ ਕਰਨ ਲਈ ਕੈਨੇਡਾ ਦਾ ਵੀਜ਼ਾ ਹਾਸਲ ਕੀਤਾ।ਬੀਬੀ ਸੰਦੀਪ ਕੌਰ ਖਾਲਸਾ ਤੇ ਸਹਿਯੋਗੀਆਂ ਵੱਲੋਂ ਰਾਜਵਿੰਦਰ ਕੌਰ ਨੂੰ ਵੀਜ਼ਾ ਮਿਲਣ ‘ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਉਸ ਨੂੰ ਸ਼ੁੱਭ ਇਛਾਵਾਂ ਦਿੱਤੀਆਂ ਗਈਆਂ।ਰਾਜਵਿੰਦਰ ਕੌਰ ਨੇ ਕਿਹਾ ਕਿ ਟਰੱਸਟ ਵਿੱਚ ਰਹਿਣ ਵਾਲੀਆਂ ਬੱਚੀਆਂ ਦੀ ਯਾਦ ਉਸ ਦੇ ਦਿਲ ‘ਚ ਹਮੇਸ਼ਾਂ ਰਹੇਗੀ।

Check Also

 ਖਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦੂਜਾ ਦਿਨ ਸੰਨ ‘65 ਦੀ ਜੰਗ ’ਤੇ ਰਿਹਾ ਕੇਂਦਰਿਤ

ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਕਰਵਾਏ ਜਾ ਰਹੇ ਦੋ-ਰੋਜ਼ਾ ਮਿਲਟਰੀ …

Leave a Reply