Tuesday, August 25, 2026

ਭਾਈ ਮਹਿਤਾ ਤੇ ਹੋਰਾਂ ਨੇ ਸੁਖਜਿੰਦਰ ਰੰਧਾਵਾ ਖਿਲਾਫ ਕਾਰਵਾਈ ਮੰਗੀ

ਮਾਮਲਾ ਪਹਿਲੇ ਪਾਤਸ਼ਾਹ ਜੀ ਬਾਰੇ ਅਪਸ਼ਬਦ ਬੋਲਣ ਦਾ

ਅੰਮ੍ਰਿਤਸਰ, 30 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਮਜਾਕੀਆ ਸ਼ਬਦ Rajinder Singh Mehtaਬੋਲਣ ਅਤੇ ਗੁਰੂ ਸਾਹਿਬ ਦੀ ਤੁਲਨਾ ਕੈਪਟਨ ਅਮਰਿੰਦਰ ਸਿੰਘ ਨਾਲ ਕਰਨ ਬਾਰੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਵੀਡੀਓ ਦਾ ਕਮੇਟੀ ਨੇ ਸਖਤ ਨੋਟਿਸ ਲਿਆ ਹੈ ਅਤੇ ਇਸ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸਖਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਕੈਬਨਟ ਮੰਤਰੀ ਨੇ ਗੁਰੂ ਸਾਹਿਬ ਦੀ ਤੌਹੀਨ ਕਰਕੇ ਆਪਣੀ ਬੌਣੀ ਮਾਨਸਿਕਤਾ ਦਾ ਪ੍ਰਗਟਾਵਾ ਕੀਤਾ ਹੈ।
ਭਾਈ ਮਹਿਤਾ ਨੇ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਸੁਖਜਿੰਦਰ ਸਿੰਘ ਰੰਧਾਵਾ ਸਖ਼ਤ ਕਾਰਵਾਈ ਕਰਨ ਲਈ ਲਿਖਤੀ ਅਪੀਲ ਵੀ ਕਰਨਗੇ।ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸੁਰਜੀਤ ਸਿੰਘ ਭਿੱਟੇਵਡ ਅਤੇ ਅਮਰਜੀਤ ਸਿੰਘ ਬੰਡਾਲਾ ਨੇ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਗਲਤ ਬੋਲਣ ’ਤੇ ਸੁਖਜਿੰਦਰ ਸਿੰਘ ਰੰਧਾਵਾ ਦੀ ਕਰੜੀ ਅਲੋਚਨਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਨੂੰ ਸਾਰੇ ਅਹੁਦਿਆਂ ਤੋਂ ਤੁਰੰਤ ਬਰਖ਼ਾਸਤ ਕੀਤਾ ਜਾਵੇ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …

Leave a Reply