Thursday, February 26, 2026

ਸ਼੍ਰੋਮਣੀ ਕਮੇਟੀ ਭਾਈ ਰਾਜੋਆਣਾ ਸਬੰਧੀ ਸੁਪਰੀਮ ਕੋਰਟ ਜਾਏੇਗੀ – ਲੌਂਗੋਵਾਲ

ਭਾਈ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ, 31 ਦਸੰਬਰ (ਪੰਜਾਬ ਪੋਸਟ – ਗੁਰਪ੍ਰਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਪਰਿਵਾਰਕ PPNJ3112201901ਮੈਂਬਰਾਂ ਨਾਲ ਮਿਲ ਕੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਸ਼੍ਰੋਮਣੀ ਕਮੇਟੀ ਭਾਈ ਰਾਜੋਆਣਾ ਦੀ ਸਜਾ ਮੁਆਫੀ ਲਈ ਹਰ ਪੱਧਰ ’ਤੇ ਪੈਰਵਾਈ ਕਰੇਗੀ।ਉਨ੍ਹਾਂ ਕਿਹਾ ਕਿ ਜਲਦ ਹੀ ਉਹ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਕੇ ਕੇਂਦਰ ਸਰਕਾਰ ਵੱਲੋਂ ਭਾਈ ਰਾਜੋਆਣਾ ਦੀ ਸਜਾ ਮੁਆਫੀ ਬਾਰੇ ਪਹਿਲਾਂ ਲਏ ਜਾ ਚੁੱਕੇ ਫੈਸਲੇ ਨੂੰ ਲਾਗੂ ਕਰਨ ਲਈ ਅਪੀਲ ਕਰਨਗੇ।ਪ੍ਰਧਾਨ ਲੌਂਗੋਵਾਲ ਜੋ ਅੱਜ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਦੀ ਲੁਧਿਆਣਾ ਸਥਿਤ ਰਿਹਾਇਸ਼ ’ਤੇ ਪੁੱਜੇ ਸਨ, ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪਹਿਲਾਂ ਵੀ ਭਾਈ ਰਾਜੋਆਣਾ ਦੇ ਮਾਮਲੇ ਵਿਚ ਸੰਜ਼ੀਦਾ ਰੂਪ ‘ਚ ਪੈਰਵਾਈ ਕਰਦੀ ਰਹੀ ਹੈ ਅਤੇ ਅੱਗੋਂ ਵੀ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਆਖਿਆ ਕਿ ਕੇਂਦਰ ਸਰਕਾਰ ਵੱਲੋਂ ਭਾਈ ਰਾਜੋਆਣਾ ਮਾਮਲੇ ਵਿਚ ਆਪਣੇ ਫੈਸਲੇ ਤੋਂ ਬਦਲਣ ਜਾਣਾ ਹੈਰਾਨੀਜਨਕ ਹੈ, ਜਦਕਿ ਸਜ਼ਾ ਮੁਆਫੀ ਵਾਲੀ ਸੂਚੀ ਵਿਚ ਭਾਈ ਰਾਜੋਆਣਾ ਦਾ ਨਾਂ ਸ਼ਾਮਲ ਸੀ।ਜੇਕਰ ਫਿਰ ਵੀ ਮਾਮਲਾ ਹੱਲ ਨਾ ਹੋਇਆ ਤਾਂ ਸ਼੍ਰੋਮਣੀ ਕਮੇਟੀ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕਰੇਗੀ। ਉਨ੍ਹਾਂ ਆਖਿਆ ਕਿ ਕਾਨੂੰਨੀ ਲੜਾਈ ਲਈ ਦੇਸ਼ ਦੇ ਵੱਡੇ ਵਕੀਲਾਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ ਅਤੇ ਭਾਈ ਰਾਜੋਆਣਾ ਦੇ ਪਰਿਵਾਰਕ ਮੈਂਬਰਾਂ ਦੀ ਸਲਾਹ ਨਾਲ ਹਰ ਪੱਧਰ ’ਤੇ ਕਾਰਵਾਈ ਅੱਗੇ ਵਧਾਈ ਜਾਵੇਗੀ। ਉਨ੍ਹਾਂ ਭਾਈ ਰਾਜੋਆਣਾ ਨੂੰ ਭੁੱਖ ਹੜਤਾਲ ਦਾ ਫੈਸਲਾ ਵਾਪਿਸ ਲੈਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਉਹ ਖੁਦ ਭਾਈ ਰਾਜੋਆਣਾ ਨਾਲ 11 ਜਨਵਰੀ ਤੋਂ ਪਹਿਲਾਂ ਪਹਿਲਾਂ ਮੁਲਾਕਾਤ ਵੀ ਕਰਨਗੇ।
ਇਸ ਦੌਰਾਨ ਭਾਈ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਪ੍ਰਧਾਨ ਲੌਂਗੋਵਾਲ ਵੱਲੋਂ ਉਨ੍ਹਾਂ ਦੀ ਸਾਰ ਲੈਣ ਪੁੱਜਣ ’ਤੇ ਧੰਨਵਾਦ ਕੀਤਾ।ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਜੂਨੀਅਰ ਮੀਤ ਪ੍ਰਧਾਨ ਗੁਰਬਖਸ਼ ਸਿੰਘ ਖਾਲਸਾ, ਉਦੈ ਸਿੰਘ ਲੌਂਗੋਵਾਲ, ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਦੇ ਮੈਨੇਜਰ ਰੇਸ਼ਮ ਸਿੰਘ, ਬੀਬੀ ਕਮਲਦੀਪ ਕੌਰ ਦੇ ਪਤੀ ਬਲਜੀਤ ਸਿੰਘ, ਕੁਲਜੀਤ ਸਿੰਘ ਧੰਜਲ, ਦਰਸ਼ਨ ਸਿੰਘ ਪੀ.ਏ ਅਤੇ ਹੋਰ ਮੌਜੂਦ ਸਨ।

Check Also

ਯੂਨੀਵਰਸਿਟੀ ਵੱਲੋਂ ‘ਸੰਗੀਤ ਤੇ ਖੇਤੀਬਾੜੀ ਦਾ ਅੰਤਰਵਿਸ਼ਾ ਦ੍ਰਿਸ਼ਟੀਕੋਣ’ ਵਿਸ਼ੇ ‘ਤੇ ਤਿੰਨ ਦਿਨਾਂ ਵਰਕਸ਼ਾਪ

ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਜ਼ੂਅਲ ਐਂਡ ਪਰਫਾਰਮਿੰਗ …

Leave a Reply