Wednesday, June 24, 2026

ਕਪੂਰਥਲਾ ਵਾਸੀਆਂ ਨੂੰ ਦਰਪੇਸ਼ ਮੁਸ਼ਕਿਲਾਂ ਜਲਦ ਹੋਣਗੀਆਂ ਹੱਲ – ਦੀਪਤੀ ਉਪਲ

ਟ੍ਰੈਫਿਕ, ਨਜਾਇਜ਼ ਕਬਜ਼ਿਆਂ ਤੇ ਅਵਾਰਾ ਪਸ਼ੂਆਂ ਦੀਆਂ ਸਮੱਸਿਆਵਾਂ ਜਲਦ ਹੋਣਗੀਆਂ ਹੱਲ

ਕਪੂਰਥਲਾ, 31 ਦਸੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਨੇ ਕਿਹਾ ਹੈ ਕਿ ਕਪੂਰਥਲਾ ਵਾਸੀਆਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ PPNJ3112201902ਜਲਦ ਹੱਲ ਕੀਤਾ ਜਾਵੇਗਾ।ਆਪਣੇ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਰੂ-ਬਰੂ ਹੁੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਟ੍ਰੈਫਿਕ, ਨਾਜਾਇਜ਼ ਕਬਜ਼ਿਆਂ, ਆਵਾਰਾ ਪਸ਼ੂਆਂ, ਸਫ਼ਾਈ ਅਤੇ ਹੋਰਨਾਂ ਸਮੱਸਿਆਵਾਂ ਤੋਂ ਨਿਜ਼ਾਤ ਦਿਵਾਉਣ ਲਈ ਸਖ਼ਤ ਕਦਮ ਚੁੱਕੇ ਜਾਣਗੇ।ਨਾਗਰਿਕਾਂ ਨੂੰ ਪਾਰਦਰਸ਼ੀ ਅਤੇ ਸਮਾਂਬੱਧ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇਗਾ ਅਤੇ ਇਸ ਸਬੰਧੀ ਕੋਈ ਵੀ ਅਣਗਹਿਲੀ ਜਾਂ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਵਿਚ ਪਏ ਬਕਾਇਆ ਕੇਸਾਂ ਦਾ ਯੋਜਨਾਬੱਧ ਢੰਗ ਨਾਲ ਨਿਪਟਾਰਾ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀ ਬਿਹਤਰੀ ਅਤੇ ਪ੍ਰਸ਼ਾਸਨ ਨੂੰ ਹਮੇਸ਼ਾਂ ਚੁਸਤ-ਦਰੁਸਤ ਤੇ ਚੌਕਸ ਰੱਖਣ ਵਿਚ ਮੀਡੀਆ ਦਾ ਬਹੁਤ ਵੱਡਾ ਯੋਗਦਾਨ ਹੈ।ਉਨ੍ਹਾਂ ਉਮੀਦ ਜ਼ਾਹਿਰ ਕੀਤੀ ਕਿ ਇਸ ਕੰਮ ਵਿਚ ਮੀਡੀਆ ਵੱਲੋਂ ਪਹਿਲਾਂ ਦੀ ਤਰ੍ਹਾਂ ਸਹਿਯੋਗ ਮਿਲਦਾ ਰਹੇਗਾ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਬਿਹਤਰੀਨ ਸੇਵਾਵਾਂ ਪ੍ਰਦਾਨ ਕਰਨ ਅਤੇ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇਗਾ।ਇਸ ਦੌਰਾਨ ਉਨ੍ਹਾਂ ਕਪੂਰਥਲਾ ਅਤੇ ਇਥੋਂ ਦੇ ਵਸਨੀਕਾਂ ਦੀ ਬਿਹਤਰੀ ਲਈ ਪੱਤਰਕਾਰਾਂ ਤੋਂ ਸੁਝਾਅ ਵੀ ਲਏ।ਇਸ ਮੌਕੇ ਐਸ.ਡੀ.ਐਮ ਸੁਲਤਾਨਪੁਰ ਲੋਧੀ ਡਾ. ਚਾਰੂਮਿਤਾ, ਸਹਾਇਕ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ, ਮੈਡਮ ਅੰਜੂ ਬਾਲਾ ਤੇ ਦਵਿੰਦਰ ਪਾਲ ਸਿੰਘ ਆਹੂਜਾ ਹਾਜ਼ਰ ਸਨ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …

Leave a Reply