Thursday, December 12, 2024

ਸ੍ਰੀ ਨਨਕਾਣਾ ਸਾਹਿਬ `ਤੇ ਕੀਤੀ ਗਈ ਪੱਥਰਬਾਜ਼ੀ ਦੀ ਦਮਦਮੀ ਟਕਸਾਲ ਮੁਖੀ ਵਲੋਂ ਸਖਤ ਨਿੰਦਾ

ਨਰਿੰਦਰ ਮੋਦੀ ਤੇ ਇਮਰਾਨ ਖਾਨ ਸਿੱਖਾਂ ਦੀ ਸੁਰਖਿਆ ਲਈ ਤੁਰੰਤ ਕਦਮ ਚੁੱਕਣ – ਬਾਬਾ ਹਰਨਾਮ ਸਿੰਘ

ਅੰਮ੍ਰਿਤਸਰ, 3 ਜਨਵਰੀ (ਪੰਜਾਬ ਪੋਸਟ ਬਿਊਰ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪਾਕਿਸਤਾਨ ਦੇ Harnam Singh Dhumaਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਭੜਕੀ ਭੀੜ ਵਲੋਂ ਕੀਤੀ ਗਈ ਪੱਥਰਬਾਜ਼ੀ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।ਉਨਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤੁਰੰਤ ਦਖਲ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਅੰਦਰ ਫਸੇ ਸ਼ਰਧਾਲੂਆਂ ਅਤੇ ਗੁਰਦਆਰਾ ਸ੍ਰੀ ਨਨਕਾਣਾ ਸਾਹਿਬ ਦੀ ਸੁਰਖਿਆ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ।ਪ੍ਰੋ: ਸਰਚਾਂਦ ਸਿੰਘ ਵਲੋਂ ਜਾਰੀ ਬਿਆਨ `ਚ ਦਮਦਮੀ ਟਕਸਾਲ ਮੁਖੀ ਨੇ ਕਿਹਾ ਕਿ ਭੜਕੀ ਹੋਈ ਭੀੜ ਵਲੋਂ ਇਤਿਹਾਸਕ ਗੁਰਦੁਆਰਾ ਸਾਹਿਬ `ਤੇ ਹਮਲਾ ਕਰਨਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।ਉਹਨਾਂ ਕਿਹਾ ਕਿ ਅਜਿਹੇ ਹਮਲਿਆਂ ਰਾਹੀਂ ਭਾਈਚਾਰਕ ਸਾਂਝ ਨੂੰ ਤਾਰਪੀਡੋ ਕਰਨ `ਚ ਲੱਗੇ ਸ਼ਰਾਰਤੀ ਅਨਸਰਾਂ `ਤੇ ਕਰੜੀ ਸਖਤਾਈ ਕਰਨੀ ਚਾਹੀਦੀ ਹੈ।ਇਸੇ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਖਾਲਸਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਅਜੈਬ ਸਿੰਘ ਅਭਿਆਸੀ ਤੇ ਪ੍ਰੋ: ਸਰਚਾਂਦ ਸਿੰਘ ਨੇ ਵੀ ਇਸ ਮੰਦਭਾਗੀ ਘਟਨਾ ਦੀ ਨਿਖੇਧੀ ਕੀਤੀ ਹੈ।

Check Also

ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ

ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …

Leave a Reply