Friday, April 10, 2026

ਲਾਲੀ ਮਜੀਠੀਆ ਨੇ ਜਿਲਾ ਯੋਜਨਾ ਬੋਰਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਸੁੱਖ ਸਰਕਾਰੀਆ, ਓ.ਪੀ ਸੋਨੀ, ਜ਼ੀਰਾ, ਦੱਤੀ, ਬੁਲਾਰੀਆ, ਵੇਰਕਾ ਤੇ ਹੋਰ ਆਗੂ ਪੁੱਜੇ

ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਕਾਂਗਰਸ ਦੇ ਸੀਨੀਅਰ ਆਗੂ ਤੇ ਬੁਲਾਰੇ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਨੇ PPNJ0501202005ਵਰਕਰਾਂ ਦੇ ਭਰਵੇਂ ਇਕੱਠ ਵਿੱਚ ਜਿਲਾ ਯੋਜਨਾ ਬੋਰਡ ਅੰਮ੍ਰਿਤਸਰ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ।
ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ, ਕੈਬਨਿਟ ਮੰਤਰੀ ਓ.ਪੀ ਸੋਨੀ, ਮੁੱਖ ਮੰਤਰੀ ਦੇ ਸਲਾਹਕਾਰ ਇੰਦਰਬੀਰ ਸਿੰਘ ਬੁਲਾਰੀਆ, ਵਿਧਾਇਕ ਰਾਜ ਕੁਮਾਰ ਵੇਰਕਾ, ਕੁਲਬੀਰ ਸਿੰਘ ਜ਼ੀਰਾ, ਸੁਨੀਲ ਦੱਤੀ, ਸੀਨੀਅਰ ਡਿਪਟੀ ਮੇਅਰ ਰਮਨ ਬਖਸ਼ੀ, ਕੌਂਸਲਰ ਵਿਕਾਸ ਸੋਨੀ ਅਤੇ ਹੋਰ ਸੀਨੀਅਰ ਕਾਂਗਰਸੀ ਆਗੂ ਤੇ ਜਿਲੇ ਭਰ ਵਿਚੋਂ ਵੱਡੀ ਗਿਣਤੀ ‘ਚ ਵਰਕਰ ਇਸ ਸਮੇਂ ਹਾਜ਼ਰ ਸਨ।ਜਿੰਨਾ ਨੇ ਫੁੱਲਾਂ ਦੇ ਹਾਰ ਪਾ ਕੇ ਅਤੇ ਲੱਡੂ ਖੁਆ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ।
ਮਜੀਠੀਆ ਨੇ ਇਸ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦੇ ਕਿਹਾ ਕਿ ਉਨਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਪੂਰੀ ਇਮਾਨਦਾਰੀ ਤੇ ਮਿਹਨਤ ਨਾਲ ਨਿਭਾਉਣਗੇ।ਜਿਲਾ ਪ੍ਰਸ਼ਾਸਨ ਵਲੋ ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਉਨਾਂ ਨੂੰ ਚੇਅਰਮੈਨ ਦੇ ਅਹੁਦੇ ‘ਤੇ ਬੈਠਣ ਦੀ ਮੁਬਾਰਕਬਾਦ ਦਿੱਤੀ ਅਤੇ ਵਿਕਾਸ ਕੰਮਾਂ ਦੀ ਯੋਜਨਾਬੰਦੀ ਲਈ ਹਰ ਤਰਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਇਸ ਮੌਕੇ ਕਾਂਗਰਸ ਆਗੂ ਜਗਵਿੰਦਰਪਾਲ ਸਿੰਘ ਜੱਗੀ ਮਜੀਠਾ, ਅਕਾਸ਼ਦੀਪ ਸਿੰਘ ਮਜੀਠਾ, ਪ੍ਰੀਤਇੰਦਰ ਸਿੰਘ ਢਿਲੋਂ, ਗੁਰਦੇਵ ਸਿੰਘ ਝੀਤਾ, ਤਰਸੇਮ ਸਿੰਘ ਸਿਆਲਕਾ, ਪਾਲੀ ਮਜੀਠਾ, ਸਰਪੰਚ ਗੁਰਭੇਜ ਸਿੰਘ ਭੰਗਵਾਂ, ਜਗਦੀਪ ਸਿੰਘ ਗੋਗਾ ਮਜੀਠੀਆ ਅਤੇ ਹੋਰ ਕਾਂਗਰਸੀ ਅਹੁਦੇਦਾਰ ਹਾਜ਼ਰ ਸਨ।

Check Also

ਛੀਨਾ ਨੇ ਖਾਲਸਾ ਯੂਨੀਵਰਸਿਟੀ ਦਾ ਆਨਲਾਈਨ ‘ਐਡਮਿਸ਼ਨ ਪੋਰਟਲ’ ਕੀਤਾ ਜਾਰੀ

ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਯੂਨੀਵਰਸਿਟੀ ਦਾ ਨਵਾਂ ‘ਐਡਮਿਸ਼ਨ ਪੋਰਟਲ’ ਵਿਦਿਆਰਥੀਆਂ ਲਈ …

Leave a Reply