ਲੌਂਗੋਵਾਲ, 5 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਦੇਸ਼ ਭਰ ‘ਚੋਂ ਪੰਜਾਬ ਵਰਗੇ ਖੁਸ਼ਹਾਲ ਸੂਬੇ ਦਾ `ਗੁੱਡ ਗਵਰਨੈਂਸ` ਸਬੰਧੀ ਕੀਤੇ ਸਰਵੇ ਵਿੱਚ 13ਵੇਂ ਸਥਾਨ `ਤੇ ਆਉਣਾ ਇਸ ਗੱਲ ਦਾ ਸਬੂਤ ਹੈ ਕਿ ਕਾਂਗਰਸ ਸਰਕਾਰ ਦੇ ਸੱਤਾ `ਚ ਆਉਣ ਤੋਂ ਬਾਅਦ ਸੂਬੇ ਅੰਦਰ ਅਮਨ-ਕਾਨੂੰਨ ਦੀ ਸਥਿਤੀ ਵਿਗੜੀ ਹੈ।ਇਹ ਵਿਚਾਰ ਪ੍ਰਗਟ ਕਰਦਿਆਂ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਐਡਵੋਕੇਟ ਜਗਦੀਪ ਸਿੰਘ ਜੌਲੀ ਸੰਧੂ ਅਤੇ ਧਰਮਜੀਤ ਸਿੰਘ ਸੰਗਤਪੁਰਾ ਨੇ ਕਿਹਾ ਕਿ ਸਰਕਾਰੀ ਅੰਕੜਿਆਂ ਮੁਤਾਬਿਕ ਸੂਬੇ ਦੀ ਕਾਨੂੰਨ ਵਿਵਸਥਾ ਦਾ ਨਿਘਾਰ ਵੱਲ ਜਾਣਾ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਕਾਰਜ਼ਕਾਲ ਦੌਰਾਨ ਪੂਰਾ ਸਾਲ ਸੂਬੇ ‘ਚ ਨਾਜਾਇਜ਼ ਮਾਈਨਿੰਗ, ਸਮਗਲਰਾਂ, ਗੈਂਗਸਟਰਾਂ ਅਤੇ ਚੋਰੀਆਂ-ਡਕੈਤੀਆਂ ਦਾ ਬੋਲਬਾਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੀਡੀਆ ਦੀਆਂ ਰਿਪੋਰਟਾਂ ਅਤੇ ਸ਼ਿਕਾਇਤ ਨਿਵਾਰਨ ਕਮੇਟੀ ਅੰਦਰ ਕਾਂਗਰਸ ਦੇ ਨਾਰਾਜ਼ ਚੱਲ ਰਹੇ ਵਿਧਾਇਕਾਂ ਨੇ ਇਹ ਖੁਲਾਸੇ ਕੀਤੇ ਹਨ ਕਿ ਜਿਸ ਸਰਕਾਰ ਅੰਦਰ ਉਸ ਦੇ ਜਿੱਤੇ ਹੋਏ ਵਿਧਾਇਕਾਂ ਦੀ ਕੋਈ ਪੁੱਛ-ਪ੍ਰਤੀਤ ਨਹੀਂ।ਅਜਿਹੀ ਸਰਕਾਰ ਦੇ ਕਾਰਜਕਾਲ ਦੌਰਾਨ ਆਮ ਲੋਕਾਂ ਦੀ ਸਥਿਤੀ ਕੀ ਹੋਵੇਗੀ?
ਇਸ ਮੌਕੇ ਡਾ ਨੈਬ ਸਿੰਘ ਸੰਧੂ ਰਾਮਗੜ੍ਹ, ਬਲਕਾਰ ਸਿੰਘ ਬਾਬਾ ਭੂਟਾਲ, ਵਰਿੰਦਰ ਸਿੰਘ ਧੱਕੜ ਸਾਬਕਾ ਸਰਪੰਚ, ਨੈਬ ਸਿੰਘ ਬਖੋਰਾ, ਬਲਜਿੰਦਰ ਸਿੰਘ ਜੌਲੀ, ਕੁਲਤੇਜ ਸਿੰਘ ਜਲੂਰ, ਗੁਰਵਿੰਦਰ ਸਿੰਘ ਸੂਚ, ਪਰਮਜੀਤ ਸਿੰਘ ਰੰਧਾਵਾ, ਹਰਜਿੰਦਰ ਸਿੰਘ ਰੰਧਾਵਾ, ਜਗਤਾਰ ਸਿੰਘ ਮੈਂਬਰ ,ਜਸਵਿੰਦਰ ਸਿੰਘ ਬਖੋਰਾ, ਸੁਖਦੀਪ ਸਿੰਘ ਦੀਪੀ ਅਤੇ ਹਰਜਿੰਦਰ ਸਿੰਘ ਕਾਲਾ ਆਦਿ ਹਾਜ਼ਰ ਸਨ ।
Check Also
ਯੂਨੀਵਰਸਿਟੀ ‘ਚ 54ਵੀਂ ਸਾਲਾਨਾ ਅੰਤਰ-ਕਾਲਜ ਅਥਲੈਟਿਕਸ 14 ਦਸੰਬਰ ਤੋਂ
ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਵਿਖੇ ਯੂਨੀਵਰਸਿਟੀ ਦੀ …