ਕਪੂਰਥਲਾ, 5 ਜਨਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਨੇ ਮਾਲ ਵਿਭਾਗ ਦੇ ਕੰਮਕਾਜ਼ ਦਾ ਜਾਇਜ਼ਾ ਲੈਂਦਿਆਂ
ਅਧਿਕਾਰੀਆਂ ਨੂੰ ਬਕਾਇਆ ਪਏ ਕੇਸਾਂ ਦਾ ਜਲਦ ਨਿਪਟਾਰਾ ਕਰਨ ਅਤੇ ਫੁੱਟਕਲ ਬਕਾਇਆਂ ਦੀ ਵਸੂਲੀ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮਾਲ ਮਹਿਕਮੇ ਨਾਲ ਸਬੰਧਤ ਸਮੂਹ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਉਨ੍ਹਾਂ ਹਦਾਇਤ ਕੀਤੀ ਕਿ ਬਕਾਇਆ ਕੇਸਾਂ ਦਾ ਨਿਪਟਾਰਾ ਯੋਜਨਾਬੱਧ ਢੰਗ ਨਾਲ ਕੀਤਾ ਜਾਵੇ।ਉਨ੍ਹਾਂ ਸਮੂਹ ਉਪ ਮੰਡਲ ਮੈਜਿਸਟ੍ਰੇਟਾਂ ਨੂੰ ਆਦੇਸ਼ ਦਿੱਤੇ ਕਿ ਉਹ ਮਾਲ ਵਿਭਾਗ ਨਾਲ ਸਬੰਧਤ ਕੰਮਾਂ ਸਬੰਧੀ ਆਪਣੇ ਪੱਧਰ ’ਤੇ ਵੀ ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ ਅਤੇ ਹੋਰਨਾਂ ਸਬੰਧਤ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਕੰਮਾਂ ਦਾ ਲਗਾਤਾਰ ਮੁਲਾਂਕਣ ਕਰਨ।ਉਨ੍ਹਾਂ ਤਕਸੀਮ ਦੇ ਅਦਾਲਤੀ ਕੇਸਾਂ, ਜ਼ਮੀਨ ਦੇ ਖਾਨਗੀ ਵੰਡ ਦੇ ਕੇਸਾਂ, ਝਗੜੇ ਤੋਂ ਰਹਿਤ ਅਤੇ ਝਗੜੇ ਵਾਲੇ ਇੰਤਕਾਲਾਂ, ਜਮ੍ਹਾਂਬੰਦੀ ਅਤੇ ਵਸੀਕਾ ਦੇ ਨਿਪਟਾਰੇ ਸਬੰਧੀ ਅਫ਼ਸਰ ਵਾਰ ਜਾਣਕਾਰੀ ਲਈ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸੇ ਤਰ੍ਹਾਂ ਉਨ੍ਹਾਂ ਤਹਿਸੀਲ ਵਾਰ ਵਸੂਲੀ ਦੇ ਕੰਮ ਦਾ ਜਾਇਜ਼ਾ ਵੀ ਲਿਆ।ਇਸ ਤੋਂ ਇਲਾਵਾ ਉਨ੍ਹਾਂ ਜ਼ਮੀਨੀ ਰਿਕਾਰਡ ਦੇ ਕੰਪਿੳੂਟਰੀਕਰਨ ਦੇ ਕੰਮਕਾਜ਼ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਵੱਖ-ਵੱਖ ਹਦਾਇਤਾਂ ਕੀਤੀਆਂ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਗੁਰਮੀਤ ਸਿੰਘ ਮੁਲਤਾਨੀ, ਜ਼ਿਲ੍ਹਾ ਮਾਲ ਅਫ਼ਸਰ ਪਰਮਜੀਤ ਸਿੰਘ ਸਹੋਤਾ, ਐਸ.ਡੀ.ਐਮ ਸੁਲਤਾਨਪੁਰ ਲੋਧੀ ਡਾ. ਚਾਰੂਮਿਤਾ, ਐਸ.ਡੀ.ਐਮ ਫਗਵਾੜਾ ਗੁਰਵਿੰਦਰ ਸਿੰਘ ਜੌਹਲ, ਐਸ.ਡੀ.ਐਮ ਭੁੱਲਥ ਰਣਦੀਪ ਸਿੰਘ ਹੀਰ ਤੋਂ ਇਲਾਵਾ ਸਮੂਹ ਤਹਿਸੀਲਦਾਰ, ਨਾਇਬ ਤਹਿਸੀਲਦਾਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਗਿਲਵਾਲੀ ਗੇਟ ਵਿਖੇ ਨਵੀਂ ਬਣੀ ਲਾਇਬ੍ਰੇਰੀ ਦਾ ਉਦਘਾਟਨ
ਅੰਮ੍ਰਿਤਸਰ, 31 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਅਧੀਨ ਆਉਂਦੇ ਇਲਾਕੇ ਗਿਲਵਾਲੀ …
Punjab Post Daily Online Newspaper & Print Media