Monday, September 21, 2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ

ਅੰਮ੍ਰਿਤਸਰ, 6 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਭਾਈ ਭੁਪਿੰਦਰ ਸਿੰਘ ਦੇ ਸਮੂਹ ਪਰਿਵਾਰ ਵੱਲੋਂ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਉਪਰਾਲੇ PPNJ0601202008ਅਤੇ ਸੰਗਤਾਂ ਦੇ ਸਹਿਯੋਗ ਨਾਲ ਕਿਸ਼ਨਗੜ੍ਹ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 553 ਪ੍ਰਕਾਸ਼ ਪੁਰਬ ਮਨਾਇਆ ਗਿਆ।ਸਮਾਗਮ ਦੀ ਆਰੰਭਤਾ ਬੀਬੀ ਨਰਿੰਦਰਜੀਤ ਕੌਰ ਦੇ ਜੱਥੇ ਨੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਸੰਗਤ ਰੂਪੀ ਪਾਠ ਨਾਲ ਕੀਤੀ।ਜਦਕਿ ਭਾਈ ਗੁਰਦੀਪ ਸਿੰਘ ਦੇ ਜੱਥੇ ਨੇ ਸ੍ਰੀ ਚੌਪਈ ਸਾਹਿਬ ਜੀ ਦੇ ਪਾਠ ਦੀ ਹਾਜ਼ਰੀ ਭਰੀ ਗਈ।ਇਸ ਤੋਂ ਬਾਅਦ ਭਾਈ ਗੁਰਇਕਬਾਲ ਸਿੰਘ ਨੇ ਕਥਾ ਕੀਰਤਨ ਦੀ ਹਾਜ਼ਰੀ ਭਰਦਿਆਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਕੁਰਬਾਨੀਆਂ ਭਰੇ ਇਤਿਹਾਸ ਦੀ ਮਿਸਾਲ ਕਿਧਰੇ ਵੀ ਨਹੀ ਮਿਲਦੀ।ਪਾਤਸ਼ਾਹ ਨੇ ਪੰਥ ਲਈ ਆਪਣਾ ਸਾਰਾ ਪਰਿਵਾਰ ਹੀ ਵਾਰ ਦਿੱਤਾ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply