ਅੰਮ੍ਰਿਤਸਰ, 6 ਜਨਵਰੀ (ਪੰਜਾਬ ਪੋਸਟ ਬਿਊਰੋ) – ਪਾਕਿਸਤਾਨ ਦੇ ਗੁਰਦੁਆਰਾ ਨਨਕਾਣਾ ਸਾਹਿਬ ‘ਚ ਸ਼ਰਾਰਤੀ ਅਨਸਰਾਂ ਵਲੋਂ ਕੀਤੀ ਗਈ ਪੱਥਰਬਾਜ਼ੀ ਅਤੇ
ਵਰਤੀ ਗਈ ਭੱਦੀ ਸ਼ਬਦਾਵਲੀ ਦੇ ਬਾਅਦ ਪਾਕਿਸਤਾਨ ਦੇ ਪਹਿਲੇ ਸਿੱਖ ਪੱਤਰਕਾਰ ਦੇ ਭਰਾ ਦੀ ਗੋਲੀ ਮਾਰ ਕੇ ਕੀਤੀ ਗਈ ਹੱਤਿਆ ਦੀ ਪੱਤਰਕਾਰ ਭਾਈਚਾਰੇ ਵਲੋਂ ਸਖਤ ਨਿੰਦਾ ਕੀਤੀ ਗਈ ਹੈ।
ਪੱਤਰਕਾਰ ਭਾਈਚਾਰੇ ਵਲੋਂ ਬੋਲਦਿਆਂ ਰਾਜੇਸ਼ ਗਿੱਲ ਨੇ ਕਿਹਾ ਹੈ ਕਿ ਇਸ ਕਾਰਵਾਈ ਨੂੰ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾ ਸਕਦਾ।ਉਹਨਾਂ ਪੱਤਰਕਾਰ ਦੇ ਭਰਾ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਸ਼ਰਮਨਾਕ ਘਟਨਾ ਤੋਂ ਬਾਅਦ ਪਾਕਿਸਤਾਨ ਸਰਕਾਰ ਨੂੰ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨੀ ਚਾਹੀਦੀ ਹੈ।
ਇਸ ਮੌਕੇ ਪ੍ਰੈਸ ਕਲੱਬ ਦੇ ਸਕੱਤਰ ਪੰਕਜ਼ ਸ਼ਰਮਾ, ਪੱਤਰਕਾਰ ਅਨਿਲ ਸ਼ਰਮਾ, ਅਮਿਤ ਸ਼ਰਮਾ, ਗੁਰਸੇਵਕ ਸਾਜਨ, ਗੁਰਿੰਦਰ ਸਿੰਘ ਸਾਜਨ, ਬਬਲੂ, ਵਿਸ਼ਾਲ ਸ਼ਰਮਾ ਤੇ ਲਲਿਤ ਸਿਕੰਦਰ ਆਦਿ ਮੌਜੂਦ ਸਨ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media