ਲੌਂਗੋਵਾਲ, 6 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਜਲੂਰ ਵਿਖੇ ਲੋਕਲ ਗੁਰਦੁਆਰਾ ਕਮੇਟੀ ਵੱਲੋਂ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ
ਨਾਲ ਬੀਤੇ ਦਿਨ ਸਰਬੰਸਦਾਨੀ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਪ੍ਰਕਾਸ਼ ਕਰਵਾਏ ਗਏ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਅਲੌਕਿਕ ਨਗਰ ਕੀਰਤਨ ਸਜਾਏ ਗਏ।ਨਗਰ ਕੀਰਤਨ ਦੀ ਸ਼ੁਰੂਆਤ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਬਾਬਾ ਪ੍ਰੇਮ ਸਿੰਘ ਵਲੋਂ ਅਰਦਾਸ ਕਰਕੇ ਕੀਤੀ ਗਈ ਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਰਵਾਨਾ ਹੋਏ ਨਗਰ ਕੀਰਤਨ ਦਾ ਪਿੰਡ ਦੀ ਸੰਗਤ ਵਲੋਂ ਭਰਵਾਂ ਸਵਾਗਤ ਕੀਤਾ ਅਤੇ ਨਗਰ ਕੀਰਤਨ ਵਿਚ ਸ਼ਾਮਿਲ ਸੰਗਤਾਂ ਲਈ ਲੰਗਰ ਵੀ ਲਗਾਏ ਗਏ।ਪਿੰਡ ਦੇ ਬਜ਼ੁਰਗ, ਨੌਜਵਾਨ, ਔਰਤਾਂ ਅਤੇ ਬੱਚੇ ਵੱਡੀ ਗਿਣਤੀ ਵਿੱਚ ਟਰੈਕਟਰ ਟਰਾਲੀਆਂ ਰਾਹੀਂ ਅਤੇ ਪੈਦਲ ਚੱਲ ਕੇ ਨਗਰ ਕੀਰਤਨ ‘ਚ ਸ਼ਾਮਲ ਹੋਏ।ਭਾਈ ਗੁਰਦਾਸ ਸਿੰਘ ਗੋਸਲਾਂ ਵਾਲੇ ਅਤੇ ਕਰਮਜੀਤ ਸਿੰਘ ਤੂਰਬੰਜਾਰੇ ਵਾਲਿਆਂ ਦੇ ਢਾਡੀ ਜਥੇ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ ਅਤੇ ਗਤਕਾ ਟੀਮ ਵਲੋਂ ਗਤਕੇ ਦੇ ਜੌਹਰ ਵਿਖਾਏ ਗਏ ।
ਇਸ ਮੌਕੇ ਕਮੇਟੀ ਦੇ ਪ੍ਰਧਾਨ ਭੀਮ ਸਿੰਘ ਖਾਲਸਾ, ਲਖਵਿੰਦਰ ਸਿੰਘ, ਸੈਂਸੀ ਸਿੰਘ, ਗੁਰਪ੍ਰੀਤ ਸਿੰਘ ਰੰਧਾਵਾ, ਲਾਲੀ ਸਿੰਘ, ਅਵਤਾਰ ਸਿੰਘ ਖਾਲਸਾ ਅਤੇ ਸੁਖਪਾਲ ਸਿੰਘ ਆਦਿ ਹਾਜ਼ਰ ਸਨ ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media