Thursday, September 3, 2026

ਸਾਬਕਾ ਮੰਤਰੀ ਜਸਬੀਰ ਸਿੰਘ ਨੂੰ ਅੰਤਿਮ ਅਰਦਾਸ ਮੌਕੇ ਦਿੱਤੀਆਂ ਨਿੱਘੀਆਂ ਸ਼ਰਧਾਂਜਲੀਆਂ

ਲੌਂਗੋਵਾਲ, 6 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – ਸਾਬਕਾ ਮੰਤਰੀ ਪੰਜਾਬ ਸਵ. ਜਸਬੀਰ ਸਿੰਘ ਨਮਿਤ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਮੌਕੇ PPNJ0601202019ਵੱਡੀ ਗਿਣਤੀ ‘ਚ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਨਿੱਘੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ।ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਆਯੋਜਿਤ ਸ਼ਰਧਾਂਜਲੀ ਸਮਾਰੋਹ ਦੌਰਾਨ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ, ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ, ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ, ਚੇਅਰਮੈਨ ਪੰਜਾਬ ਮੰਡੀ ਬੋਰਡ ਲਾਲ ਸਿੰਘ, ਵਾਈਸ ਚੇਅਰਪਰਸਨ ਪੰਜਾਬ ਰਾਜ ਯੋਜਨਾ ਬੋਰਡ ਬੀਬੀ ਰਜਿੰਦਰ ਕੌਰ ਭੱਠਲ ਸਮੇਤ ਹੋਰ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ ਕਰਦਿਆਂ ਸਵ. ਜਸਬੀਰ ਸਿੰਘ ਵਲੋਂ ਸਮਾਜ, ਸਿਆਸਤ ਅਤੇ ਸਾਹਿਤ ਦੇ ਖੇਤਰ ‘ਚ ਪਾਏ ਅਹਿਮ ਯੋਗਦਾਨ ਨੂੰ ਯਾਦ ਕੀਤਾ ਗਿਆ।
ਕਾਂਗਰਸ ਦੇ ਕੌਮੀ ਪ੍ਰਧਾਨ ਸ਼੍ਰੀਮਤੀ ਸੋਨੀਆ ਗਾਂਧੀ, ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੀ ਤਰਫੋਂ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਸਬੀਰ ਸਿੰਘ ਦੇ ਵਡਮੁੱਲੇ ਯੋਗਦਾਨ ਨੂੰ ਦੇਖਦਿਆਂ ਸੰਗਰੂਰ ‘ਚ ਉਨ੍ਹਾਂ ਦਾ ਬੁੱਤ ਸਥਾਪਤ ਕੀਤਾ ਜਾਵੇਗਾ।
ਸਮਾਰੋਹ ਦੌਰਾਨ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ, ਚੇਅਰਮੈਨ ਪੰਜਾਬ ਮੰਡੀ ਬੋਰਡ ਲਾਲ ਸਿੰਘ, ਵਾਈਸ ਚੇਅਰਪਰਸਨ ਪੰਜਾਬ ਰਾਜ ਯੋਜਨਾ ਬੋਰਡ ਬੀਬੀ ਰਜਿੰਦਰ ਕੌਰ ਭੱਠਲ, ਵਿਧਾਇਕ ਪਰਮਿੰਦਰ ਸਿੰਘ ਢੀਂਡਸਾ, ਸਾਬਕਾ ਐਮ.ਪੀ ਜਗਮੀਤ ਸਿੰਘ ਬਰਾੜ, ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਵੀ ਸੰਬੋਧਨ ਕਰਦਿਆਂ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਚੇਅਰਮੈਨ ਕੇ.ਕੇ ਬਾਵਾ, ਸੀਨੀਅਰ ਆਗੂ ਅਜੈਬ ਸਿੰਘ ਰਟੌਲ, ਸ਼੍ਰੀਮਤੀ ਦਾਮਨ ਥਿੰਦ ਬਾਜਵਾ, ਸ਼੍ਰੀਮਤੀ ਪੂਨਮ ਕਾਂਗੜਾ ਮੈਂਬਰ ਐਸ.ਸੀ ਕਮਿਸ਼ਨ, ਸਾਬਕਾ ਵਿਧਾਇਕ ਸੁਰਿੰਦਰ ਪਾਲ ਸਿੰਘ ਸਿਬੀਆ, ਬਲਦੇਵ ਸਿੰਘ ਮਾਨ, ਪ੍ਰਕਾਸ਼ ਚੰਦ ਗਰਗ, ਹਰਮਨ ਬਾਜਵਾ, ਸਾਹਿਤਕਾਰ ਗੁਰਭਜਨ ਸਿੰਘ ਗਿੱਲ ਸਮੇਤ ਕਈ ਹੋਰ ਸਿਆਸੀ, ਸਮਾਜਿਕ ਅਤੇ ਧਾਰਮਿਕ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ।

Check Also

ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਲਾਗੂ ਕਰਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ- ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਪਿੰਡਾਂ ਨੂੰ ਸਾਫ਼-ਸੁਥਰਾ, ਸਵੱਛ ਅਤੇ …

Leave a Reply