ਅੰਮ੍ਰਿਤਸਰ, 8 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਦੇ ਪਿੰਡ ਬੀਰਬਲਪੁਰ ਦੀ ਅਗਾਂਹਵਧੂ ਕਿਸਾਨ ਬੀਬੀ ਹਰਿੰਦਰ ਕੌਰ ਨੰੂ ਭਾਰਤ
ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕਰਨਾਟਕ ਦੇ ਸ਼ਹਿਰ ਤਤੁਮਕਰ ਵਿਖੇ ਕ੍ਰਿਸ਼ੀ ਦਿਵਸ ਦੌਰਾਨ ਕ੍ਰਿਸ਼ੀ ਕਰਮਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ।
ਇਸ ਸਬੰਧੀ ਕਾਣਕਾਰੀ ਦਿੰਦੇ ਹੋਏ ਮੁੱਖ ਖੇਤੀਬਾੜੀ ਅਫਸਰ ਡਾ: ਦਲਬੀਰ ਸਿੰਘ ਛੀਨਾ ਨੇ ਦੱਸਿਆ ਕਿ ਬੀਬੀ ਹਰਿੰਦਰ ਕੌਰ ਨੂੰ ਇਹ ਪੁਰਸਕਾਰ ਸਾਲ 2017-18 ਦੌਰਾਨ ਬਾਸਮਤੀ ਦਾ ਪ੍ਰਤੀ ਏਕੜ ਵੱਧ ਝਾੜ ਪ੍ਰਾਪਤ ਕਰਨ ਕਰਕੇ ਮਿਲਿਆ ਹੈ। ਉਹਨਾਂ ਦੱਸਿਆ ਕਿ ਇਹ ਪੁਰਸਕਾਰ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਦੀ ਸੁਚੱਜੀ ਅਗਵਾਈ ਹੇਠ ਹੀ ਸੰਭਵ ਹੋ ਸਕਿਆ ਹੈ।
ਛੀਨਾ ਨੇ ਦੱਸਿਆ ਕਿ ਕਿਸਾਨ ਬੀਬੀ ਹਰਿੰਦਰ ਕੌਰ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੈਂਬਰ ਵੀ ਹਨ ਅਤੇ ਉਹ ਲਗਭਗ 32 ਏਕੜ ਵਿੱਚ ਖੇਤੀ ਕਰਦੇ ਹਨ ਅਤੇ ਕਣਕ-ਝੋਨੇ ਤੋਂ ਇਲਾਵਾ ਕਈ ਵਾਰ ਸਬਜੀਆਂ, ਮੱਕੀ ਆਦਿ ਦੀ ਖੇਤੀ ਵੀ ਕਰ ਲੈਂਦੇ ਹਨ।ਕਿਸਾਨ ਬੀਬੀ ਹਰਿੰਦਰ ਕੌਰ ਜ਼ਿਲਾ੍ਹ ਅੰਮ੍ਰਿਤਸਰ ਦੇ ਖੇਤੀਬੜੀ ਵਿਭਾਗ ਦੇ ਖੇਤੀ ਮਾਹਿਰਾਂ ਨਾਲ ਰਾਬਤਾ ਕਰਨ ਉਪਰੰਤ ਹੀ ਖਾਦਾਂ, ਕੀਟਨਾਸ਼ਕ, ਨਦੀਨਨਾਸ਼ਕ ਅਤੇ ਉੱਲੀਨਾਸ਼ਕ ਦਵਾਈਆਂ ਦੀ ਵਰਤੋਂ ਕਰਕੇ ਜਮੀਨ ਦੀ ਸਿਹਤ ਸੁਧਾਰਨ ਲਈ ਹਰੀ ਖਾਦ ਵੀ ਤਿਆਰ ਕਰਦੇ ਹਨ ਅਤੇ ਵਰਮੀਕੰਪੋਸਟ ਖਾਦ ਵੀ ਤਿਆਰ ਕਰਦੇ ਹਨ।
ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਵਿਭਾਗ ਦੀ ਅਗਵਾਈ ਵਿੱਚ ਉਹਨਾਂ ਪਿਛਲੇ 8 ਸਾਲਾਂ ਤੋਂ ਝੋਨੇ ਦੀ ਪਰਾਲੀ ਨੰੂ ਅੱਗ ਨਹੀ ਲਗਾਈ ਅਤੇ ਖੇਤਾਂ ਵਿੱਚ ਹੀ ਮਿਲਾ ਕੇ ਕਣਕ ਅਤੇ ਹੋਰ ਫਸਲਾਂ ਦੀ ਬਿਜ਼ਾਈ ਕਰਦੇ ਹਨ।
Check Also
ਯੂਨੀਵਰਸਿਟੀ ਵੱਲੋਂ ‘ਸੰਗੀਤ ਤੇ ਖੇਤੀਬਾੜੀ ਦਾ ਅੰਤਰਵਿਸ਼ਾ ਦ੍ਰਿਸ਼ਟੀਕੋਣ’ ਵਿਸ਼ੇ ‘ਤੇ ਤਿੰਨ ਦਿਨਾਂ ਵਰਕਸ਼ਾਪ
ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਜ਼ੂਅਲ ਐਂਡ ਪਰਫਾਰਮਿੰਗ …
Punjab Post Daily Online Newspaper & Print Media