Friday, August 14, 2026

ਛੀਨਾ ਨੇ ਸ੍ਰੀ ਨਨਕਾਣਾ ਸਾਹਿਬ ਹਮਲੇ ਲਈ ਸਿੱਧੂ ਦੀ ਚੁੱਪੀ ’ਤੇ ਸਵਾਲ ਚੁੱਕਿਆ

ਅੰਮ੍ਰਿਤਸਰ, 8 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ Rajinder M Chhinaਪਾਕਿਸਤਾਨ ਸਥਿਤ ਸ੍ਰੀ ਨਨਕਾਣਾ ਸਾਹਿਬ ’ਤੇ ਭੀੜ ਵਲੋਂ ਕੀਤੇ ਗਏ ਹਿੰਸਕ ਹਮਲੇ ’ਤੇ ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ ਦੀ ਚੁੱਪੀ ’ਤੇ ਨਿਸ਼ਾਨਾ ਸਾਧਿਆ ਹੈ।ਉਨ੍ਹਾਂ ਕਿਹਾ ਕਿ ਸਮੂਹ ਸਿੱਖ ਕੌਮ ਦੇ ਇਸ ਘਟਨਾ ਨਾਲ ਹਿਰਦੇ ਵਲੰੂਧਰੇ ਗਏ ਹਨ ਅਤੇ ਉਹ ਹੈਰਾਨ ਹਨ ਕਿ ਹਰੇਕ ਗੱਲ ’ਤੇ ਵਿਅੰਗ ਕੱਸਣ ਵਾਲਾ ਸਿੱਧੂ ਗੁੰਮਨਾਮੀ ’ਚ ਚਲੇ ਗਏ ਹਨ ਅਤੇ ਉਨ੍ਹਾਂ ਨੇ ਇਸ ਮੰਦਭਾਗੀ ਘਟਨਾ ਲਈ ਆਪਣੇ ‘ਪਾਕਿਸਤਾਨੀ ਮਿੱਤਰ’ ਖ਼ਿਲਾਫ਼ ਇਕ ਸ਼ਬਦ ਵੀ ਨਹੀਂ ਬੋਲਿਆ।
ਇਸ ਮੌਕੇ ਛੀਨਾ ਨੇ ਸਿੱਧੂ ’ਤੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਕਿ ਸਿੱਧੂ ਜੀ, ਹੁਣ ਤੁਸੀਂ ਕਿਥੇ ਲੁੱਕ ਰਹੇ ਹੋ? ਤੁਹਾਡੇ ਦੋਸਤ ਜਿਨ੍ਹਾਂ ਨੂੰ ਤੁਸੀਂ ਆਪਣਾ ‘ਪਰਮ ਮਿੱਤਰ’ ਕਹਿ ਰਹੇ ਹਨ, ਉਹ ਨਾ ਸਿਰਫ ਭਾਰਤ ਵਿਰੁੱਧ ਲੜਾਈ ਲੜ ਰਿਹਾ ਹੈ, ਬਲਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਵਰਗੇ ਪਵਿੱਤਰ ਅਸਥਾਨਾਂ ਨੂੰ ਵੀ ਨਿਸ਼ਾਨਾ ਬਣਾ ਰਹੇ ਹਨ, ਤੁਹਾਡੀ ਖਾਮੋਸ਼ੀ ਕਈ ਸਵਾਲ ਖੜ੍ਹੇ ਰਹੇ ਹੈ।
ਜ਼ਿਕਰਯੋਗ ਹੈ ਕਿ ਸਿੱਧੂ ਕਾਂਗਰਸ ’ਚ ਸ਼ਾਮਿਲ ਹੋਣ ਤੋਂ ਪਹਿਲਾਂ ਭਾਜਪਾ ਦੇ ਨੇਤਾ ਰਹੇ ਹਨ, ਰਜਿੰਦਰ ਮੋਹਨ ਸਿੰਘ ਛੀਨਾ ਵੀ ਭਾਜਪਾ ’ਚ ਹੀ ਸਨ ਅਤੇ ਉਨ੍ਹਾਂ ਦੇ ਸਖ਼ਤ ਵਿਰੋਧੀ ਸਨ।
ਛੀਨਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐਨ.ਡੀ.ਏ ਸਰਕਾਰ ਨੇ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ) ਲਿਆ ਕੇ ਸ਼ਲਾਘਾਯੋਗ ਕਦਮ ਚੁੱਕਿਆ ਹੈ, ਜੋ ਪਾਕਿਸਤਾਨ ’ਚ ਸਿੱਖਾਂ ਦੇ ਧਾਰਮਿਕ ਅਸਥਾਨ ’ਤੇ ਹੋਏ ਹਮਲੇ ਦੇ ਬਾਅਦ ਜਾਇਜ਼ ਹੈ।ਉਨ੍ਹਾਂ ਕਿਹਾ ਕਿ ਪਾਕਿਸਤਾਨ ’ਚ ਸਿੱਖ ਅਤੇ ਹਿੰਦੂ ਘੱਟਗਿਣਤੀਆਂ ਸੁਰੱਖਿਅਤ ਨਹੀਂ ਹਨ।ਉਨ੍ਹਾਂ ਪਾਕਿਸਤਾਨ ਸਰਕਾਰ ਤੋਂ ਸਿੱਖਾਂ, ਹਿੰਦੂਆਂ ਅਤੇ ਉਨ੍ਹਾਂ ਦੇ ਧਾਰਮਿਕ ਅਸਥਾਨਾਂ ਦੀ ਰਾਖੀ ਲਈ ਮੰਗ ਕਰਦਿਆਂ ਕਿਹਾ ਕਿ ਭਾਰਤ ਨੂੰ ਉਨ੍ਹਾਂ ਪਰਿਵਾਰਾਂ ਦਾ ਸਵਾਗਤ ਕਰਨਾ ਚਾਹੀਦਾ ਹੈ ਜਿਹੜੇ ਪਾਕਿ ’ਚ ਖੌਫ਼ਜ਼ਦਾ ਰਹਿ ਰਹੇ ਹਨ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …

Leave a Reply