Thursday, December 12, 2024

ਕਿਸਾਨ ਮਜ਼ਦੂਰ ਤੇ ਟਰੇਡ ਜਥੇਬੰਦੀਆਂ ਵੱਲੋਂ ਪੇਂਡੂ ਭਾਰਤ ਬੰਦ ਦੌਰਾਨ ਜਨਜੀਵਨ ਪ੍ਰਭਾਵਿਤ

ਪੇਂਡੂ ਭਾਰਤ ਬੰਦ ਦੀ ਹਮਾਇਤ ‘ਚ ਕੈਪਟਨ ਤੇ ਮੋਦੀ ਸਰਕਾਰ ਦੀ ਅਰਥੀ ਫੂਕੀ

ਅੰਮ੍ਰਿਤਸਰ, 8 ਜਨਵਰੀ (ਪੰਜਾਬ ਪੋਸਟ ਬਿਊਰੋ) – ਭਾਰਤ ਦੀਆਂ ਕਿਸਾਨ ਮਜ਼ਦੂਰ ਤੇ ਟਰੇਡ ਜਥੇਬੰਦੀਆਂ ਵੱਲੋਂ ਸਰਕਾਰੀ ਮੁਲਾਜਮਾਂ, ਗੈਰ ਸਰਕਾਰੀ ਤੇ ਕੱਚੇ PPNJ0801202014ਕਾਮਿਆਂ ਅਤੇ ਬੇਰੁਜਗਾਰਾਂ ਲਈ ਰੁਜ਼ਗਾਰ ਪ੍ਰਾਪਤ ਕਰਨ ਲਈ, ਨਿੱਜੀਕਰਨ, ਸੰਸਾਰੀਕਰਨ, ਉਦਾਰੀਕਰਨ ਦੀਆਂ ਨੀਤੀਆਂ ਦਾ ਵਿਰੋਧ ਕਰਨ ਲਈ ਦਿੱਤੇ ਪੇਂਡੂ ਭਾਰਤ ਬੰਦ ਦੀ ਹਮਾਇਤ ਕਰਦਿਆਂ ਅੱਜ ਦੇ ਰੋਸ ਮੁਜਾਹਰੇ ਵਿੱਚ ਯੂ.ਏ.ਪੀ.ਏ, ਟਾਡਾ, ਪੋਟਾ, ਪੰਜਾਬ ਜਨਤਕ ਤੇ ਨਿੱਜੀ ਜ਼ਾਇਦਾਦ ਨੁਕਸਾਨ ਰੋਕੂ ਐਕਟ ਸਮੇਤ ਅਨ.ਆਰ.ਸੀ ਕਾਨੂੰਨ ਵਾਪਸ ਲੈਣ ਲਈ ਮਤਾ ਪਾਸ ਕੀਤਾ ਗਿਆ ਅਤੇ 6 ਜਨਵਰੀ ਨੂੰ ਜੇ.ਐਨ.ਯੂ ਵਿੱਚ ਹੋਏ ਹਮਲੇ ਦੀ ਸਖਤ ਨਿਖੇਧੀ ਕੀਤੀ।ਪੰਜਾਬ ਸਰਕਾਰ ਦੀ ਲਾਅ ਐਂਡ ਆਰਡਰ ਦੀ ਗੰਭੀਰ ਸਥਿਤੀ ਤੇ ਗੰਭੀਰ ਚਿੰਤਾ ਪ੍ਰਗਟ ਕੀਤੀ।ਇਸ ਰੋਸ ਮੁਜਾਹਰੇ ਦੌਰਾਨ ਪੰਜਾਬ ਸਰਕਾਰ ਵੱਲੋ ਪੁਲਿਸ ਮੁਲਾਜ਼ਮਾਂ ਨੂੰ ਮਿਲਦੀ 13ਵੀਂ ਤਨਖਾਹ ਬੰਦ ਕਰਨ ਦੀ ਵੀ ਸਖਤ ਨਿਖੇਧੀ ਕੀਤੀ ਗਈ।ਅੱਜ ਦੇ ਬੰਦ ਦੌਰਾਨ ਰੇਲ ਤੇ ਸੜਕੀ ਆਵਾਜਾਈ ਬੰਦ ਹੋਣ ਨਾਲ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਪਿੰਡਾਂ ਤੋਂ ਦੁੱਧ ਸਬਜ਼ੀ ਆਦਿ ਦੀ ਸਪਲਾਈ ਵੀ ਰੋਕੀ ਗਈ।
PPNJ0801202015ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਸੂਬੇ ਭਰ ਵਿੱਚ ਕੈਪਟਨ ਤੇ ਮੋਦੀ ਸਰਕਾਰ ਖਿਲਾਫ ਅਰਥੀ ਫੂਕ ਮੁਜਾਹਰੇ ਮੁੱਖ ਸੜਕਾਂ ਜਾਮ ਕਰਕੇ ਕੀਤੇ ਗਏ।ਕੇਂਦਰ ਦੀ ਮੋਦੀ ਸਰਕਾਰ ਤੇ ਪੰਜਾਬ ਦੀ ਕੈਪਟਨ ਸਰਕਾਰ ਵੱਲੋ ਘਰੇਲੂ ਬਿਜਲੀ ਰੇਟਾਂ ਵਿੱਚ 34 ਪੈਸੇ ਪ੍ਰਤੀ ਯੂਨਿਟ ਕੀਤੇ ਵਾਧੇ ਨੂੰ ਵਾਪਸ ਕਰਵਾਉਣ,ਪਿੰਡਾਂ ਦੀਆਂ ਪੰਚਾਇਤੀ ਜ਼ਮੀਨਾਂ ਕਾਰਪੋਰੇਟ ਘਰਾਣਿਆਂ ਨੂੰ ਦੇਣ, ਬੱਸ ਕਿਰਾਏ ਵਿੱਚ ਕੀਤਾ ਵਾਧਾ ਵਾਪਸ ਲੈਣ, ਐਨ.ਆਰ.ਸੀ ਬਿੱਲ ਦੇ ਵਿਰੋਧ ਵਿੱਚ ਅੱਜ ਅੰਮ੍ਰਿਤਸਰ ਡੀ.ਸੀ ਦਫਤਰ ਵਿਖੇ ਇਕੱਠੇ ਹੋ ਕੇ ਕਿਸਾਨਾਂ ਨੇ ਰੋਸ ਮਾਰਚ ਕਰਦਿਆਂ ਅੰਮ੍ਰਿਤਸਰ ਅਜਨਾਲਾ ਜੀ.ਟੀ ਰੋਡ ਹਰਤੇਜ ਹਸਪਤਾਲ ਚੌਂਕ ਵਿਖੇ ਜਾਮ ਕਰਕੇ ਮੋਦੀ ਤੇ ਕੈਪਟਨ ਸਰਕਾਰ ਦੀ ਅਰਥੀ ਫੂਕੀ ਤੇ ਲੋਕ ਵਿਰੋਧੀ ਨੀਤੀਆਂ ਖਿਲਾਫ ਭਾਰੀ ਨਾਅਰੇਬਾਜੀ ਕੀਤੀ।
ਇਸ ਰੋਸ ਮੁਜਾਹਰੇ ਨੂੰ ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਰਣਜੀਤ ਸਿੰਘ ਕਲੇਰਬਾਲਾ, ਜਰਮਨਜੀਤ ਸਿੰਘ ਬੰਡਾਲਾ, ਸਕੱਤਰ ਸਿੰਘ ਕੋਟਲਾ ਨੇ ਪੇਂਡੂ ਭਾਰਤ ਬੰਦ ਦਾ ਸਮਰਥਨ ਕਰਦਿਆਂ ਮੰਗ ਕੀਤੀ ਕਿ ਲੋਕ ਵਿਰੋਧੀ ਐਨ.ਆਰ.ਸੀ ਬਿੱਲ ਵਾਪਸ ਲਿਆ ਜਾਵੇ, ਕਿਸਾਨਾਂ ਮਜ਼ਦੂਰਾ ਦਾ ਸਮੁੱਚਾ ਕਰਜ਼ਾ ਖਤਮ ਕੀਤਾ ਜਾਵੇ,ਸਾਰੀਆਂ ਫਸਲਾਂ ਦੇ ਭਾਅ ਡਾ: ਸੁਆਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਕੇ ਲਾਗਤ ਖਰਚਿਆਂ ਵਿੱਚ 50% ਮੁਨਾਫਾ ਜੋੜ ਕੇ ਦਿੱਤੇ ਜਾਣ, ਫਸਲਾਂ ਦੀ ਖ੍ਰੀਦ ਦੀ ਗਰੰਟੀ ਕੀਤੀ ਜਾਵੇ, ਪ੍ਰਾਈਵੇਟ ਬਿਜਲੀ ਥਰਮਲ ਪਲਾਂਟਾ ਨਾਲ ਕੀਤੇ 25 ਸਾਲ ਦੇ ਗੈਰ ਕਾਨੂੰਨੀ ਸਮਝੌਤੇ ਰੱਦ ਕੀਤੇ ਜਾਣ,ਝੋਨੇ ਦੀ ਰਹਿੰਦ-ਖੂਹੰਦ ਦੀ ਸੰਭਾਲ ਲਈ 200 ਰੁਪਏ ਪ੍ਰਤੀ ਕੁਇੰਟਲ ਮੁਆਵਜਾ, ਪਰਾਲੀ ਸਾੜਨ ਵਾਲੇ ਕਿਸਾਨਾਂ ਤੇ ਦਰਜ ਕੇਸ ਵਾਪਸ ਲੈਣ, ਕਿਸਾਨ ਪੱਖੀ ਫਸਲ ਬੀਮਾ ਯੋਜਨਾ ਲਾਗੂ ਕਰਨ, ਕਰਜਿਆਂ ਤੇ ਆਰਥਿਕ ਤੰਗੀਆਂ ਕਾਰਨ ਖੁਦਕੁਸ਼ੀਆਂ ਦਾ ਸ਼ਿਕਾਰ ਹੋਏ ਕਿਸਾਨਾਂ ਦੇ ਵਾਰਸਾਂ ਨੂੰ 10-10 ਲੱਖ ਰੁਪਏ ਮਾਲੀ ਸਹਾਇਤਾ ਦੇਣ, ਪ੍ਰੀਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ, ਘੱਟ ਪਾਣੀ ਦੀ ਲਾਗਤ ਵਾਲੀ ਫਸਲ ਬਾਸਮਤੀ 1121 ਨੂੰ ਉਤਸ਼ਾਹਤ ਕਰਨ ਲਈ ਬਾਸਮਤੀ ਟ੍ਰੇਡਿੰਗ ਕਾਰਪੋਰੇਸ਼ਨ ਬਣਾ ਕੇ ਇਸ ਦਾ ਐਮ.ਐਸ.ਪੀ ਤੈਅ ਕੀਤਾ ਜਾਵੇ, ਖੇਤੀ ਲਾਗਤਾਂ ਦੀਆਂ ਵਸਤਾਂ ਦੇ ਰੇਟ ਘੱਟ ਕਰਨ, 60 ਸਾਲ ਦੀ ਉਮਰ ਹੋਣ ‘ਤੇ ਕਿਸਾਨ ਨੂੰ 10 ਹਜ਼ਾਰ ਰੁਪਏ ਮਹੀਨਾਂ ਪੈਨਸ਼ਨ ਦਿੱਤੀ ਜਾਵੇ।
ਇਸ ਮੌਕੇ ਗੁਰਦੇਵ ਸਿੰਘ ਵਰਪਾਲ, ਸਵਿੰਦਰ ਸਿੰਘ ਰੂਪੋਵਾਲੀ, ਝਿਰਮਲ ਸਿੰਘ ਬੱਜੂਮਾਨ, ਮੁਖਤਾਰ ਸਿੰਘ ਭੰਗਵਾਂ, ਕਸ਼ਮੀਰ ਸਿੰਘ ਵੇਗੇਵਾਲ, ਪਿਆਰ ਸਿੰਘ ਪੰਡੋਰੀ, ਸੁਖਦੇਵ ਸਿੰਘ ਚਾਟੀਵਿੰਡ, ਹਰਬਿੰਦਰ ਸਿੰਘ ਭਲਾਈਪੁਰ, ਬਲਦੇਵ ਸਿੰਘ ਕਲੇਰ, ਨਿਸ਼ਾਨ ਸਿੰਘ ਚੱਬਾ ਆਦਿ ਆਗੂ ਵੀ ਹਾਜ਼ਰ ਸਨ।

Check Also

ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ

ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …

Leave a Reply