ਅੰਮ੍ਰਿਤਸਰ, 9 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕੈਨੇਡਾ ਦੇ ਬਰੈਂਪਟਨ ਸਾਊਥ ਤੋਂ ਮੈਂਬਰ ਪਾਰਲੀਮੈਂਟ ਸੋਨੀਆ ਸਿੱਧੂ ਨੇ ਮਾਨਵਤਾ ਦੇ ਅਧਿਆਤਮਿਕ
ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਅੰਮ੍ਰਿਤਸਰ ਦੀ ਜੰਮਪਲ ਸੋਨੀਆ ਸਿੱਧੂ ਕੈਨੇਡਾ ਵਿਚ ਲਗਾਤਾਰ ਦੂਜੀ ਵਾਰ ਮੈਂਬਰ ਪਾਰਲੀਮੈਂਟ ਬਣੇ ਹਨ। ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਆਪਣੀ ਜਿੱਤ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਆਏ ਹਨ। ਉਨ੍ਹਾਂ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਕੈਨੇਡਾ ਵਰਗੇ ਵਿਕਸਤ ਦੇਸ਼ ‘ਚ ਪਾਰਲੀਮੈਂਟ ਮੈਂਬਰ ਵਜੋਂ ਸੇਵਾ ਮਿਲਣੀ ਗੁਰੂਆਂ ਦੀ ਬਖਸ਼ਿਸ਼ ਹੀ ਹੈ।
ਉਨ੍ਹਾਂ ਨੁੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਗੁਰੂ ਬਖਸ਼ਿਸ਼ ਸਿਰੋਪਾਓ, ਸਨਮਾਨ ਚਿੰਨ੍ਹ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ।ਡਾ. ਰੂਪ ਸਿੰਘ ਨੇ ਆਸ ਪ੍ਰਗਟਾਈ ਕਿ ਕੈਨੇਡਾ ਦੀ ਸੰਸਦ ਮੈਂਬਰ ਸੋਨੀਆ ਸਿੱਧੂ ਪੰਜਾਬ ਤੋਂ ਕੈਨੇਡਾ ਗਏ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਵੀ ਯਤਨਸ਼ੀਲ ਰਹਿਣਗੇ।
ਇਸ ਮੌਕੇ ਸੋਨੀਆ ਸਿੱਧੂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਹਰਿੰਦਰ ਸਿੰਘ ਤੇ ਜਤਿੰਦਰਪਾਲ ਸਿੰਘ ਵੀ ਮੌਜੂਦ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media