ਸਮਰਾਲਾ, 8 ਜਨਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਯੂਕੋ ਬੈਂਕ ਬਰਾਂਚ ਸਮਰਾਲਾ ਵਲੋਂ ਆਪਣਾ 77ਵਾਂ ਸਥਾਪਨਾ ਦਿਵਸ ਬਰਾਂਚ ਮੈਨੇਜਰ ਅਵਿਸ਼ੇਕ
ਸ਼ਰਮਾ ਦੀ ਅਗਵਾਈ ‘ਚ ਮਨਾਇਆ ਗਿਆ।ਬਰਾਂਚ ਸਮਰਾਲਾ ਦੀ ਸ਼ਾਖਾ ਵਿਖੇ ਕਰਵਾਏ ਇਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਬੈਂਕ ਸਟਾਫ ਅਤੇ ਗਾਹਕਾਂ ਵਲੋਂ ਮਿਲ ਕੇ ਕੇਕ ਕੱਟਿਆ ਗਿਆ। ਬਰਾਂਚ ਮੈਨੇਜਰ ਵਲੋਂ ਬੈਂਕ ਦੀਆਂ ਪ੍ਰਾਪਤੀਆਂ ਤੇ ਬੈਂਕ ਵਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਅਤੇ ਕਰਜ਼ਾ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ।ਬੈਂਕ ਦੇ ਗਾਹਕ ਪ੍ਰਿੰਸੀਪਲ (ਡਾ.) ਪਰਮਿੰਦਰ ਸਿੰਘ ਬੈਨੀਪਾਲ, ਡਾ. ਹਰਿੰਦਰਜੀਤ ਸਿੰਘ ਕਲੇਰ, ਅਵਤਾਰ ਸਿੰਘ ਗਰੇਵਾਲ ਅਤੇ ਡੀ.ਡੀ ਚੌਧਰੀ ਵਲੋਂ ਬੈਂਕ ਵਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਦੀ ਤਾਰੀਫ ਕੀਤੀ।
ਇਸ ਮੌਕੇ ਬੈਂਕ ਸਟਾਫ ਵਿੱਚ ਸਹਾਇਕ ਮੈਨੇਜਰ ਅਸ਼ੀਸ਼ ਸ਼ਰਮਾ, ਮਿਸ ਨੈਨਸੀ, ਨਾਰੰਗ ਸਿੰਘ ਸੀਨੀ: ਅਸਿਸਟੈਂਟ ਆਦਿ ਵੀ ਹਾਜਰ ਸਨ।
Check Also
ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ
1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …
Punjab Post Daily Online Newspaper & Print Media