ਖਿਡਾਰੀਆਂ ਨੂੰ ਲੋੜੀਂਦੀਆਂ ਖੇਡ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ – ਸੰਧੂ
ਅੰਮ੍ਰਿਤਸਰ, 9 ਜਨਵਰੀ (ਪੰਜਾਬ ਪੋਸਟ – ਸੰਧੂ) – ਬੀ.ਐਨ.ਐਸ ਇੰਟਰਨੈਸ਼ਨਲ ਸਕੂਲ ਭਿੱਟੇਵੱਡ ਦੀ ਪ੍ਰਬੰਧਕੀ ਕਮੇਟੀ ਦੀ ਐਮ.ਡੀ ਰਾਜ ਮਾਤਾ ਦਰਸ਼ਨ ਕੌਰ ਸੰਧੂ
ਦੇ ਦਿਸ਼ਾ-ਨਿਰਦੇਸ਼ਾਂ ਤੇ ਡਾਇਰੈਕਟਰ ਗੁਰਚਰਨ ਸਿੰਘ ਸੰਧੂ ਦੇ ਬੇਮਿਸਾਲ ਪ੍ਰਬੰਧਾਂ ਹੇਠ ਸਕੂਲ ਦੇ 6 ਸਾਲ ਤੋਂ ਲੈ ਕੇ 14 ਸਾਲ ਤੱਕ ਦੇ ਵਿਦਿਆਰਥੀਆਂ ਦਾ ਸਾਲਾਨਾ ਸਪੋਰਟਸ-ਡੇਅ ਮਨਾਇਆ ਗਿਆ।ਪ੍ਰਿੰ. ਕੁਲਜੀਤ ਕੌਰ ਦੀ ਅਗੁਵਾਈ ਤੇ ਡੀ.ਪੀ.ਈ ਸੰਦੀਪ ਕੌਰ ਦੀ ਦੇਖ-ਰੇਖ ਹੇਠ ਆਯੋਜਿਤ 2 ਦਿਨਾਂ ਇਸ ਸਪੋਰਟਸ-ਡੇਅ ਦੌਰਾਨ ਕੜਾਕੇ ਦੀ ਸਰਦੀ ਦੇ ਬਾਵਜੂਦ ਵੀ ਵੱਖ-ਵੱਖ ਉਮਰ ਵਰਗ ਦੇ ਸੈਂਕੜੇ ਖਿਡਾਰੀਆਂ ਨੇ ਵੱਖ-ਵੱਖ ਖੇਡਾਂ ਵਿੱਚ ਭਾਗ ਲੈਂਦੇ ਹੋਏ ਬਿਹਤਰੀਨ ਪ੍ਰਦਰਸ਼ਨ ਕੀਤਾ।
ਡੀ.ਪੀ.ਈ ਸੰਦੀਪ ਕੌਰ ਵੱਲੋਂ ਤਿਆਰ ਕੀਤੇ ਗਏ ਇੰਨ੍ਹਾਂ ਖਿਡਾਰੀਆਂ ਦੀ ਖੇਡ ਸ਼ੈਲੀ ਨੂੰ ਉਤਸ਼ਾਹਿਤ ਕਰਨ ਲਈ ਜਿਥੇ ਉਨ੍ਹਾਂ ਦੇ ਮਾਪਿਆ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ।ਉਥੇ ਇਲਾਕੇ ਦੇ ਨਾਮਵਰ ਖੇਡ ਪ੍ਰਮੋਟਰਾਂ ਤੇ ਦਰਸ਼ਕਾਂ ਨੇ ਵੀ ਖਿਡਾਰੀਆਂ ਨੂੰ ਹੱਲਾਸ਼ੇਰੀ ਦੇਣ ਲਈ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।ਜੇਤੂਆਂ ਨੂੰ ਇਨਾਮ ਤਕਸੀਮ ਕਰਦਿਆਂ ਡਾਇਰੈਕਟਰ ਗੁਰਚਰਨ ਸਿੰਘ ਸੰਧੂ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਇਸ ਸਕੂਲ ਦੇ ਖਿਡਾਰੀ ਜ਼ਿਲ੍ਹਾ, ਸੂਬਾ ਤੇ ਕੌਮੀ ਪੱਧਰ ਤੇ ਸਕੂਲ, ਮਾਪਿਆਂ ਤੇ ਇਲਾਕੇ ਦਾ ਨਾਮ ਰੌਸ਼ਨ ਕਰਨਗੇ।ਉਨ੍ਹਾਂ ਕਿਹਾ ਕਿ ਜਲਦ ਹੀ ਖਿਡਾਰੀਆਂ ਨੂੰ ਲੋੜੀਂਦੀਆਂ ਖੇਡ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ ਤਾਂ ਜੋ ਉਹ ਆਪਣੀ ਖੇਡ ਸ਼ੈਲੀ ਵਿੱਚ ਹੋਰ ਵੀ ਨਿਖਾਰ ਲਿਆ ਸੱਕਣ।ਨੰਨ੍ਹੇ-ਮੁੰਨੇ ਖਿਡਾਰੀਆਂ ਦਾ ਮਾਤਾਵਾਂ ਦੀਆਂ ਵੀ ਮਨੋਰੰਜਕ ਖੇਡਾਂ ਦਾ ਆਯੋਜਨ ਕੀਤਾ ਗਿਆ।ਸਕੂਲ ਦੀ ਵਾਈਸ ਪ੍ਰਿੰਸੀਪਲ ਵਰਿੰਦਰ ਕੌਰ ਨੇ ਵਿਦਿਆਰਥੀ ਖਿਡਾਰੀਆਂ ਤੇ ਉਨ੍ਹਾਂ ਦੇ ਮਾਪਿਆਂ ਤੇ ਇਲਾਕਾ ਨਿਵਾਸੀਆਂ ਦਾ ਧੰਨਵਾਦ ਕੀਤਾ ਤੇ ਭਵਿੱਖ ਵਿੱਚ ਸਹਿਯੋਗ ਦੀ ਅਪੀਲ ਕੀਤੀ।
ਇਸ ਮੌਕੇ ਕਿਰਨਜੀਤ ਕੌਰ, ਰਣਜੀਤ ਕੌਰ, ਮਨਜੀਤ ਕੌਰ, ਹਰਮਨਪ੍ਰੀਤ ਕੌਰ, ਮਨਜਿੰਦਰ ਕੌਰ, ਜਪਿੰਦਰ ਕੌਰ, ਮਨਪ੍ਰੀਤ ਕੌਰ, ਸੁਮਨਜੀਤ ਕੌਰ, ਨਵਨੀਤ ਕੌਰ, ਰਮਨਦੀਪ ਕੌਰ, ਸੁਖਜਿੰਦਰ ਕੌਰ, ਕਿਰਨਦੀਪ ਕੌਰ, ਕੁਲਦੀਪ ਕੌਰ, ਕਰਮਬੀਰ ਕੌਰ, ਰਮਨ ਕੌਰ, ਜਸਬੀਰ ਕੌਰ ਆਦਿ ਹਾਜ਼ਰ ਸਨ।
Check Also
ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ
1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …
Punjab Post Daily Online Newspaper & Print Media