Saturday, July 25, 2026

ਵਿਦਿਆਰਥੀਆਂ `ਤੇ ਹੋਏ ਹਮਲੇ ਦੀ ਨਿਖੇਧੀ

ਯੂਥ ਕਾਂਗਰਸ ਵਲੋਂ ਸਹਾਇਤਾ ਲਈ ਜਾਏਗਾ ਵਫ਼ਦ – ਸਾਜਨ ਕਾਂਗੜਾ

ਲੌਂਗੋਵਾਲ, 9 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਨਕਾਬਪੋਸ਼ਾਂ ਵਲੋਂ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦਿੱਲੀ ਵਿਖੇ ਰਾਤ ਸਮੇਂ PPNJ0901202010ਕੀਤੇ ਜਾਨਲੇਵਾ ਹਮਲੇ ਦੀ ਕੜੀ ਨਿਖੇਧੀ ਕਰਦਿਆਂ ਵਿਧਾਨ ਸਭਾ ਯੂਥ ਕਾਂਗਰਸ ਸੰਗਰੂਰ ਦੇ ਪ੍ਰਧਾਨ ਸਾਜਨ ਕਾਂਗੜਾ ਨੇ ਕਿਹਾ ਕਿ ਵਿਦਿਆਰਥੀਆਂ ‘ਤੇ ਹੋਏ ਜਾਨਲੇਵਾ ਹਮਲੇ ਪਿੱਛੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦਾ ਵੱਡਾ ਹੱਥ ਹੈ, ਕਿਉਂਕਿ ਇਹ ਹਿਟਲਰ ਜੋੜੀ ਜ਼ਬਰਨ ਆਪਣੇ ਸਮਾਜ ਵਿਰੋਧੀ ਕਾਨੂੰਨ ਲਾਗੂ ਕਰਵਾਉਣ ਲਈ ਕਦੇ ਪੁਲਿਸ ਕੋਲੋਂ ਅਤੇ ਕਦੇ ਨਕਾਬਪੋਸ਼ ਗੁੰਡਿਆਂ ਕੋਲੋ ਨੌਜਵਾਨਾਂ ਤੇ ਘਾਤਕ ਹਮਲੇ ਕਰਵਾ ਕੇ ਦੇਸ਼ ਅੰਦਰ ਦਹਿਸ਼ਤ ਦਾ ਮਾਹੌਲ ਬਣਾਉਣ ਦੀਆਂ ਕੋਝੀਆਂ ਹਰਕਤਾਂ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਹਰ ਤਰ੍ਹਾਂ ਦੀ ਸਹਾਇਤਾ ਲਈ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਵਲੋਂ ਯੂਥ ਕਾਂਗਰਸ ਦਾ ਇੱਕ ਪੰਜ ਮੈਂਬਰੀ ਵਫ਼ਦ ਵੀ ਦਿੱਲੀ ਭੇਜਿਆ ਜਾ ਰਿਹਾ ਹੈ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply