ਲੌਂਗੋਵਾਲ, 9 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਦੋ ਵਾਰੀ ਸ਼੍ਰੋਮਣੀ ਕਮੇਟੀ ਮੈਂਬਰ ਰਹੇ ਸਾਬਕਾ ਮਾਰਕੀਟ ਕਮੇਟੀ ਦੇ ਚੇਅਰਮੈਨ ਅਤੇ ਨਗਰ ਕੌਂਸਲ
ਲੌਂਗੋਵਾਲ ਦੇ ਸਾਬਕਾ ਪ੍ਰਧਾਨ ਜਥੇਦਾਰ ਉਦੇ ਸਿੰਘ ਦੇ ਸਪੁੱਤਰ ਕਾਕਾ ਚਿਤਵੰਤ ਸਿੰਘ ਉਰਫ਼ ਬੱਬਲ ਵਲੋਂ ਸ਼੍ਰੋਮਣੀ ਅਕਾਲੀ ਦਲ ਤੋਂ ਨਰਾਜ਼ ਚੱਲ ਰਹੇ ਢੀਂਡਸਾ ਪਰਿਵਾਰ ਨਾਲ ਖੁੱਲ ਕੇ ਚੱਲਣ ਦਾ ਐਲਾਨ ਕੀਤਾ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਨੇੜਲੇ ਸਾਥੀ ਸਾਥੀ ਮੰਨੇ ਜਾਂਦੇ ਜਥੇਦਾਰ ਉਦੇ ਸਿੰਘ ਦੇ ਸਪੁੱਤਰ ਕਾਕਾ ਚਿਤਵੰਤ ਸਿੰਘ ਉਰਫ਼ ਬੱਬਲ ਨੇ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਖੜੇ ਹਨ, ਪਰ ਢੀਂਡਸਾ ਪਰਿਵਾਰ ਵਲੋਂ ਚੁੱਕਿਆ ਗਿਆ ਕਦਮ ਬਿਲਕੁੱਲ ਸਹੀ ਹੈ।ਉਨਾਂ ਕਿਹਾ ਕਿ ਢੀਂਡਸਾ ਪਰਿਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ‘ਤੇ ਖੁੱਲ ਕੇ ਬੋਲੇ ਹਨ; ਜੋ ਅਕਾਲੀ ਦਲ ਦੀ ਸਰਕਾਰ ਸਮੇਂ ਹੋਈ ਸੀ। ਉਨਾਂ ਕਿਹਾ ਕਿ ਉਹ ਔਖੇ ਸਮੇਂ ਗੋਬਿੰਦ ਸਿੰਘ ਲੌਂਗੋਵਾਲ ਨਾਲ ਖੜਦੇ ਰਹੇ ਹਨ, ਪਰ ਹੁਣ ਇਹ ਆਪਣੀ ਪ੍ਰਧਾਨਗੀ ਦੇ ਨਸ਼ੇ ਵਿੱਚ ਆਪਣੇ ਵਰਕਰਾਂ ਦੀ ਕਦਰ ਕਰਨੀ ਭੁੱਲ ਗਏ ਅਤੇ ਚੰਦ ਕੁ ਚਾਪਲੂਸਾਂ ਦੇ ਘੇਰੇ ਵਿਚ ਘਿਰ ਕੇ ਰਹਿ ਗਏ ਹਨ।ਜਿਸ ਦਾ ਖਮਿਆਜ਼ਾ ਉਨਾਂ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਭੁਗਤਣਾ ਪਵੇਗਾ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਾਰਉਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਦਖਲਅੰਦਾਜ਼ੀ ਤੋਂ ਜਿਆਦਾਤਰ ਅਕਾਲੀ ਆਗੂ ਤੇ ਵਰਕਰ ਦੁੱਖੀ ਹਨ।ਪੁਰਾਣੇ ਅਕਾਲੀ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਨਹੀਂ ਦਿੱਤਾ ਗਿਆ।ਉਨਾਂ ਕਿਹਾ ਕਿ ਪਰਮਿੰਦਰ ਸਿੰਘ ਢੀਂਡਸਾ ਇਕ ਇਹੋ ਜਿਹੇ ਲੀਡਰ ਹਨ, ਜਿਨ੍ਹਾਂ ‘ਤੇ ਹੁਣ ਤੱਕ ਕੋਈ ਵੀ ਦਾਗ ਨਹੀਂ ਹੈ।
Check Also
ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ
ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …
Punjab Post Daily Online Newspaper & Print Media