ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾਂ ਸਵੇਰੇ ਅੰਮ੍ਰਿਤ ਵੇਲੇ ਤਿਆਰ ਕੀਤੀ ਜਾਂਦੀ ਕੜਾਹ
ਪ੍ਰਸਾਦਿ ਦੀ ਦੇਗ ਲਈ ਰਾਗੀ ਭਾਈ ਗੁਰਮੇਜ ਸਿੰਘ ਨੇ ਇੱਕ ਲੱਖ ਇੱਕਵੰਜਾ ਹਜ਼ਾਰ ਰੁਪਏ ਦੀ ਰਾਸ਼ੀ ਦਾ ਚੈਕ ਭੇਟ ਕੀਤਾ।
ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਜਾਰੀ ਬਿਆਨ ਵਿਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਹੈ ਕਿ ਪ੍ਰਸਿੱਧ ਰਾਗੀ ਭਾਈ ਗੁਰਮੇਜ ਸਿੰਘ ਨੇ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਵੇਰੇ ਅੰਮ੍ਰਿਤ ਵੇਲੇ ਰੋਜ਼ਾਨਾਂ ਤਿਆਰ ਕੀਤੀ ਜਾਂਦੀ ਕੜਾਹ ਪ੍ਰਸਾਦਿ ਦੀ ਦੇਗ ਲਈ ਇੱਕ ਲੱਖ ਇੱਕਵੰਜਾ ਹਜ਼ਾਰ ਰੁਪਏ ਦੀ ਰਾਸ਼ੀ ਚੈੱਕ ਰੂਪ ’ਚ ਭੇਟ ਕੀਤੀ ਹੈ।ਇਸ ਲਈ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਗੋਬਿੰਦ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿੱਜੀ ਸਕੱਤਰ ਅਵਤਾਰ ਸਿੰਘ ਸੈਂਪਲਾ ਨੇ ਸਿਰੋਪਾਓ ਅਤੇ ਡਾ. ਰੂਪ ਸਿੰਘ ਵੱਲੋਂ ਲਿਖੀ ਪੁਸਤਕ ‘ਕਲਿ ਤਾਰਣਿ ਗੁਰ ਨਾਨਕੁ ਆਇਆ’ ਦੇ ਕੇ ਸਨਮਾਨਿਤ ਕੀਤਾ।
ਜ਼ਿਕਰਯੋਗ ਹੈ ਕਿ ਭਾਈ ਗੁਰਮੇਜ ਸਿੰਘ ਅੱਖਾਂ ਦੀ ਜੋਤ ਨਾ ਹੋਣ ਦੇ ਬਾਵਜੂਦ ਵੀ ਲੰਮਾ ਸਮਾਂ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਿਰੰਤਰ ਕੀਰਤਨ ਦੀ ਸੇਵਾ ਕਰਦੇ ਰਹੇ ਹਨ।ਉਨ੍ਹਾਂ ਦੱਸਿਆ ਕਿ ਗੁਰਬਾਣੀ ਪੜ੍ਹਨ ਤੋਂ ਵਾਂਝੇ ਰਹਿਣ ਵਾਲੇ ਨੇਤਰਹੀਣਾ ਲਈ ਭਾਈ ਗੁਰਮੇਜ ਸਿੰਘ ਨੇ ਸ਼ਖਤ ਮੇਹਨਤ ਕਰਕੇ ਬਰੈਲ ਲਿਪੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਦੀਆਂ ਪੋਥੀਆਂ ਵੀ ਤਿਆਰ ਕੀਤੀਆਂ ਹੋਈਆਂ ਹਨ।ਇਹ ਪੋਥੀਆਂ ਨੇਤਰਹੀਣ ਸੰਗਤਾਂ ਲਈ ਗੁਰਬਾਣੀ ਪੜ੍ਹਨ ਵਿਚ ਸਹਾਇਕ ਹੋ ਰਹੀਆਂ ਹਨ।ਉਨ੍ਹਾਂ ਦੱਸਿਆ ਕਿ ਰਾਗੀ ਭਾਈ ਗੁਰਮੇਜ ਸਿੰਘ ਵੱਲੋਂ ਕੀਤੇ ਪੰਥਕ ਕਾਰਜਾਂ ਬਦਲੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਉਨ੍ਹਾਂ ਨੂੰ ਸਿੱਖ ਰਤਨ ਦੀ ਉਪਾਧੀ ਨਾਲ ਸਨਮਾਨਿਤ ਵੀ ਕੀਤਾ ਗਿਆ ਹੈ।
ਇਸ ਮੌਕੇ ਸੁਖਦੇਵ ਸਿੰਘ ਭੂਰਾਕੋਹਨਾ ਐਡੀ. ਸਕੱਤਰ, ਸਤਿੰਦਰ ਸਿੰਘ ਫੂਲਪੁਰ ਸੰਪਾਦਕ ਗੁਰਮਤਿ ਪ੍ਰਕਾਸ਼ ਵੀ ਮੌਜੂਦ ਸਨ।
Check Also
ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ
ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media