Saturday, July 25, 2026

ਕੇਂਦਰੀ ਸਿੱਖ ਅਜਾਇਬ ਘਰ ਵਿਚ ਸਿੱਖ ਗਦਰੀ ਯੋਧਿਆਂ ਦੀ ਤਸਵੀਰਾਂ 11 ਜਨਵਰੀ ਨੂੰ ਹੋਣਗੀਆਂ ਸੁਸ਼ੋਭਿਤ

ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਸਮਾਗਮ ਵੀ ਕੀਤਾ ਜਾਵੇਗਾ ਆਯੋਜਿਤ
ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ 11 ਜਨਵਰੀ ਨੂੰ ਸਿੱਖ ਗਦਰੀ ਯੋਧਿਆਂ ਦੀਆਂ ਤਸਵੀਰਾਂ ਸੱਚਖੰਡ ਸ੍ਰੀ SGPC Logoਹਰਿਮੰਦਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਚ ਸੁਸ਼ੋਭਿਤ ਕੀਤੀਆਂ ਜਾਣਗੀਆਂ।ਇਸ ਤੋਂ ਇਲਾਵਾ ਇਨ੍ਹਾਂ ਮਹਾਨ ਯੋਧਿਆਂ ਸਬੰਧੀ ਇਕ ਵਿਸ਼ੇਸ਼ ਸਮਾਗਮ ਵੀ ਕਰਵਾਇਆ ਜਾਵੇਗਾ।ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਲੰਘੀ ਇਕੱਤਰਤਾ ਦੌਰਾਨ ਇਸ ਸਬੰਧੀ ਫੈਸਲਾ ਕੀਤਾ ਗਿਆ ਸੀ।ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ 11 ਜਨਵਰੀ ਨੂੰ ਸਵੇਰੇ 10:00 ਵਜੇ ਸਿੱਖ ਗਦਰੀ ਬਾਬਿਆਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈਆਂ ਜਾਣਗੀਆਂ।ਇਸੇ ਦਿਨ ਹੀ ਦੁਪਹਿਰ 12:00 ਵਜੇ ਭਾਈ ਗੁਰਦਾਸ ਹਾਲ ਵਿਖੇ ਗਦਰੀ ਯੋਧਿਆਂ ਦੀ ਯਾਦ ਵਿਚ ਵਿਸ਼ੇਸ਼ ਸਮਾਗਮ ਵੀ ਹੋਵੇਗਾ।ਬੁਲਾਰੇ ਨੇ ਦੱਸਿਆ ਕਿ ਇਸ ਸਮਾਗਮ ਦੌਰਾਨ ਜਿਥੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਮੌਜੂਦ ਰਹਿਣਗੇ, ਉਥੇ ਹੀ ਗਦਰ ਮੈਮੋਰੀਅਲ ਸੁਸਾਇਟੀ ਕੈਨੇਡਾ ਦੇ ਨੁਮਾਇੰਦੇ ਅਤੇ ਸਿੱਖ ਗਦਰੀ ਯੋਧਿਆਂ ਦੇ ਪਰਿਵਾਰਕ ਮੈਂਬਰ ਵੀ ਸਮਾਗਮ ਦਾ ਹਿੱਸਾ ਬਣਨਗੇ।

Check Also

ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ

ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …

Leave a Reply