Tuesday, November 24, 2026

ਪਾਕਿਸਤਾਨ ‘ਚ ਸਿੱਖ ਨੌਜਵਾਨ ਦੇ ਕਤਲ ਅਤੇ ਨਨਕਾਣਾ ਸਾਹਿਬ ਉਪਰ ਹੋਏ ਹਮਲੇ ਦੀ ਨਿੰਦਾ

ਭੀਖੀ, 10 ਜਨਵਰੀ (ਪੰਜਾਬ ਪੋਸਟ – ਕਮਲ ਜਿੰਦਲ) – ਰਾਸ਼ਟਰੀ ਸਿੱਖ ਸੰਗਤ ਦੇ ਕਾਰਜ਼ਕਾਰੀ ਚੇਅਰਮੈਨ ਦਵਿੰਦਰ ਸਿੰਘ ਗੁਜ਼ਰਾਲ ਨੇ ਕਿਹਾ ਕਿ ਪਾਕਿਸਤਾਨ PPNJ1001202006ਵਿੱਚ ਘੱਟਗਿਣਤੀਆਂ ਹਿੰਦੂ ਅਤੇ ਸਿੱਖਾਂ, ਘੱਟ ਗਿਣਤੀ ਸੰਸਥਾਵਾਂ, ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ ਦੀ ਸੁਰੱਖਿਆ ਅਤੇ ਉਥੋਂ ਦੇ ਸਿੱਖਾਂ ਦੇ ਮਾਨ ਸਨਮਾਨ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ।ਉਨਾਂ ਕਿਹਾ ਕਿ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਹੋਏ ਪਥਰਾਓ ਦੀ ਘਟਨਾ ਅਤੇ ਇੱਕ ਸਿੱਖ ਨੋਜਵਾਨ ਦੇ ਕਤਲ ਖਿਲਾਫ਼ ਰਾਸ਼ਟਰੀ ਸਿੱਖ ਸੰਗਤ ਵਲੋਂ ਦੇਸ਼ ਵਿਆਪੀ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਸਿੱਖਾਂ ਦੀ ਸੁਰੱਖਿਆ ‘ਤੇ ਕੋਈ ਸਮਝੋਤਾ ਨਹੀ ਕੀਤਾ ਜਾ ਸਕਦਾ।ਪਾਕਿ ਸਰਕਾਰ ਘੱਟਗਿਣਤੀਆਂ, ਖਾਸ ਕਰਕੇ ਹਿੰਦੂਆਂ ਦੇ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਨੂੰ ਰੋਕਣ ਲਈ ਗੰਭੀਰਤਾ ਨਾਲ ਕਦਮ ਚੁੱਕੇ ਅਤੇ ਉਹਨਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਨਾਵੇ।ਇਸ ਮੋਕੇ ਹਰਭਜਨ ਸਿੰਘ ਦਿਓਲ, ਇੰਦਰਜੀਤ ਸਿੰਘ ਨਿਹੰਗ ਜਥੇਦਾਰ, ਬਲਦੇਵ ਸਿੰਘ ਆਦਿ ਮੋਜੂਦ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply