Thursday, July 3, 2025
Breaking News

ਸ੍ਰੀ ਪਾਉਂਟਾ ਸਾਹਿਬ ਵਿਖੇ ਐਨ.ਆਰ.ਆਈ ਨਿਵਾਸ ਸੰਗਤ ਅਰਪਣ

ਪਾਉਂਟਾ ਸਾਹਿਬ/ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦੀ ਇਕੱਤਰਤਾ ਤੋਂ ਪਹਿਲਾਂ PPNJ1001202008ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਪੁੱਜਦੀਆਂ ਸੰਗਤਾਂ ਦੀ ਰਿਹਾਇਸ਼ ਲਈ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਐਨ.ਆਰ.ਆਈ ਨਿਵਾਸ ਦਾ ਉਦਘਾਟਨ ਕੀਤਾ।ਇਸ ਚਾਰ ਮੰਜ਼ਿਲਾ ਯਾਤਰੀ ਨਿਵਾਸ ਦੀ ਕਾਰ ਸੇਵਾ ਬਾਬਾ ਹਰਬੰਸ ਸਿੰਘ ਦਿੱਲੀ ਵਾਲਿਆਂ ਵੱਲੋਂ ਵਰੋਸਾਏ ਬਾਬਾ ਸੁੱਖਾ ਸਿੰਘ ਨੇ ਕਰਵਾਈ ਹੈ।ਲੌਂਗੋਵਾਲ ਨੇ ਦੱਸਿਆ ਕਿ ਇਹ ਅਤਿ-ਅਧੁਨਿਕ ਨਿਵਾਸ ਵਿਚ 70 ਦੇ ਕਰੀਬ ਕਮਰੇ ਤਿਆਰ ਕੀਤੇ ਗਏ ਹਨ। ਇਸ ਤੋਂ ਇਲਾਵਾ ਇਕ ਮੀਟਿੰਗ ਹਾਲ ਅਤੇ ਕਾਰ ਪਾਰਕਿੰਗ ਵੀ ਤਿਆਰ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਜਲਦ ਹੀ ਨਵਾਂ ਦੀਵਾਨ ਹਾਲ ਵੀ ਸੰਗਤ ਲਈ ਖੋਲ੍ਹ ਦਿੱਤਾ ਜਾਵੇਗਾ।ਇਸੇ ਦੌਰਾਨ ਲੌਂਗੋਵਾਲ ਨੇ ਗੁਰਦੁਆਰਾ ਸਾਹਿਬ ਵਿਖੇ 320 ਕੇ.ਵੀ. ਦੇ ਜਨਰੇਟਰ ਅਤੇ 400 ਕੇ.ਵੀ. ਟਰਾਂਸਫਾਰਮਰ ਦੀ ਰਸਮੀ ਸ਼ੁਰੂ ਵੀ ਕੀਤੀ।ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪੂਰਨ ਕਥਾ ਦੇ ਭੋਗ ਪਾਏ ਗਏ।ਭਾਈ ਸਾਹਿਬ ਸਿੰਘ ਸ਼ਾਹਬਾਦ ਮਾਰਕੰਡਾ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਅੰਤ੍ਰਿੰਗ ਮੈਂਬਰ ਭੁਪਿੰਦਰ ਸਿੰਘ ਅਸੰਧ, ਵਿਧਾਇਕ ਚੌਧਰੀ ਸੁਖਰਾਮ, ਦਰਸ਼ਨ ਸਿੰਘ ਪੀ.ਏ, ਬਾਬਾ ਅਮਰੀਕ ਸਿੰਘ ਪਟਿਆਲਾ, ਓਂਕਾਰ ਸਿੰਘ, ਅਵਤਾਰ ਸਿੰਘ ਤਾਰੀ, ਦਰਸ਼ਨ ਸਿੰਘ ਪ੍ਰਧਾਨ ਸੁਖਮਨੀ ਸੁਸਾਇਟੀ, ਤਰਵਿੰਦਰ ਸਿੰਘ, ਜਸਵੰਤ ਸਿੰਘ ਆਦਿ ਮੌਜੂਦ ਸਨ।

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …

Leave a Reply