ਬਾਬਾ ਗੁਰਦੀਪ ਸਿੰਘ ਨੂੰ ਸ਼ਰਧਾਂਜਲੀ ਭੇਟ
ਮਜੀਠਾ, 11 ਜਨਵਰੀ (ਪੰਜਾਬ ਪੋਸਟ ਬਿਊਰੋ) – ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗਂੈਗਸਟਰਵਾਦ ਦੇ ਵਾਧੇ ਲਈ ਕਾਂਗਰਸ ਨੂੰ ਜ਼ਿੰਮੇਵਾਰ ਠਹਿਰਾਇਆ ਹੈ।
ਬਾਦਲ ਅੱਜ ਇਥੋਂ ਨੇੜਲੇ ਪਿੰਡ ਵਡਾਲਾ ਵਿਖੇ ਕਤਲ ਕੀਤੇ ਗਏ ਸਾਬਕਾ ਅਕਾਲੀ ਸਰਪੰਚ ਅਤੇ ਬਿਕਰਮ ਸਿੰਘ ਮਜੀਠੀਆ ਦੇ ਨਜ਼ਦੀਕੀ ਬਾਬਾ ਗੁਰਦੀਪ ਸਿੰਘ ਉਮਰਪੁਰਾ ਨਮਿਤ ਅੰਤਿਮ ਅਰਦਾਸ ‘ਚ ਸ਼ਾਮਿਲ ਹੋਣ ਆਏ ਸਨ। ਸ਼ਰਧਾਂਜਲੀ ਭੇਟ ਕਰਨ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਬਾਬਾ ਗੁਰਦੀਪ ਸਿੰਘ ਦਾ ਸਿਆਸੀ ਕਤਲ ਕੀਤਾ ਗਿਆ ਹੈ।ਉਨ੍ਹਾਂ ਤਾੜਨਾ ਕਰਦਿਆਂ ਅਤੇ ਕਾਤਲਾਂ ਦੀ ਗ੍ਰਿਫ਼ਤਾਰੀ ਲਈ 10 ਦਿਨਾਂ ਦਾ ਸਮਾਂ ਦਿੰਦਿਆਂ ਕਿਹਾ ਕਿ ਜੇ ਕਾਤਲ ਫੜੇ ਨਹੀਂ ਜਾਂਦੇ ਤਾਂ ਮਜੀਠਾ ਜ਼ਿਲ੍ਹਾ ਪੁਲੀਸ ਮੁਖੀ ਦੇ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਅਮਨ ਕਾਨੰੂਨ ਦੀ ਮਾੜੀ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਨੇ ਕਦੀ ਡੀ.ਜੀ.ਪੀ ਜਾਂ ਹੋਰ ਸੰਬੰਧਿਤ ਅਧਿਕਾਰੀਆਂ ਦੀ ਕਦੀ ਕੋਈ ਮੀਟਿੰਗ ਨਹੀਂ ਲਈ।ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਬਾਬਾ ਗੁਰਦੀਪ ਸਿੰਘ ਦਾ ਗਿਣੀ ਮਿਥੀ ਸਾਜ਼ਿਸ਼ ਅਧੀਨ ਕਤਲ ਕੀਤਾ ਗਿਆ ਹੈ।
ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਰਾਜਮਹਿੰਦਰ ਸਿੰਘ ਮਜੀਠਾ, ਵੀਰ ਸਿੰਘ ਲੋਪੋਕੇ, ਲਖਬੀਰ ਸਿੰਘ ਲੋਧੀਨੰਗਲ ਅਤੇ ਰਣਜੀਤ ਸਿੰਘ ਵਰਿਆਮ ਨੰਗਲ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਅਕਾਲੀ ਦਲ ਨੂੰ ਢਾਹ ਲਾਉਣ ਲਈ ਨੀਵੇਂ ਪੱਧਰ ਦੀ ਸਿਆਸਤ ‘ਤੇ ਉਤਰ ਆਈ ਹੈ।ਸਟੇਜ ਸਾਬਕਾ ਮੰਤਰੀ ਡਾ: ਦਲਜੀਤ ਸਿੰਘ ਚੀਮਾ ਨੇ ਚਲਾਈ।ਭਾਈ ਜਰਨੈਲ ਸਿੰਘ ਕੁਹਾੜਕਾ ਹਜੂਰੀ ਰਾਗੀ, ਭਾਈ ਸ਼ੌਕੀਨ ਸਿੰਘ ਹਜੂਰੀ ਰਾਗੀ ਦਾ ਜਥਾ ਨੇ ਵੈਰਾਗਮਈ ਕੀਰਤਨ ਕੀਤਾ।
ਇਸ ਮੌੇਕੇ ਮਲਕੀਤ ਸਿੰਘ ਏਆਰ, ਰਣਜੀਤ ਸਿੰਘ ਵਰਿਆਮ ਲੰਗਲ, ਹਰਮੀਤ ਸਿੰਘ ਸੰਧੂ, ਇਕਬਾਲ ਸਿੰਘ ਸੰਧੂ, ਵਿਰਸਾ ਸਿੰਘ ਵਲਟੋਹਾ, ਗੁਰਪ੍ਰਤਾਪ ਸਿੰਘ ਟਿੱਕਾ, ਬਾਬਾ ਸੱਜਣ ਸਿੰਘ ਬੇਰ ਸਾਹਿਬ, ਬਾਬਾ ਸ਼ਵਿੰਦਰ ਸਿੰਘ ਟਾਹੀਲੀ ਸਾਹਿਬ, ਅਵਤਾਰ ਸਿੰਘ ਜ਼ੀਰਾ, ਮਨਦੀਪ ਸਿੰਘ ਮੰਨਾ, ਜਗਤੇਸ਼ਵਰ ਸਿੰਘ ਮਜੀਠਾ, ਅਲਵਿੰਦਰ ਸਿੰਘ ਪੱਖੋਕੇ, ਬਲਜੀਤ ਸਿੰਘ ਜਲਾਲਉਸਮਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੰਗਵਿੰਦਰ ਸਿੰਘ ਖਾਪਰਖੇੜੀ, ਬਾਵਾ ਸਿੰਘ ਗੁਮਾਨਪੁਰਾ, ਹਰਜਾਪ ਸਿੰਘ, ਤਲਬੀਰ ਸਿੰਘ ਗਿੱੱ, ਮੇਜ਼ਰ ਸ਼ਿਵਚਰਨ ਸਿੰਘ, ਐਡਵੋਕੇਟ ਰਾਕੇਸ਼ ਪ੍ਰਾਸ਼ਰ, ਆਰ.ਸੀ ਯਾਦਵ, ਰਾਜਬੀਰ ਸਿੰਘ ਉਦੋਕੇ, ਮਨਜੀਤ ਸਿੰਘ ਤਰਸਿੱਕਾ, ਜਸਪਾਲ ਸਿੰਘ ਭੋਆ ਆਦਿ ਹਾਜਰ ਸਨ।