Tuesday, March 10, 2026

ਸਵ. ਹਰਜੀਤ ਸਿੰਘ ਰਾਜਾ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 12 ਜਨਵਰੀ ਨੂੰ

ਅੰਮ੍ਰਿਤਸਰ, 11 ਜਨਵਰੀ (ਪੰਜਾਬ ਪੋਸਟ ਬਿਊਰੋ) – ਨਵਾਂ ਸਾਲ 2020 ਮਨਾਉਣ ਗਏ ਜਿਸ ਨੌਜਵਾਨ ਹਰਜੀਤ ਸਿੰਘ ਰਾਜਾ ਦੀ ਇੱਕ ਰੈਸਟੋਰੈਂਟ ਦੇ ਬਾਊਂਸਰਾਂ Harjit S Rajaਵਲੋਂ ਮਾਰਕੁੱਟ ਕੀਤੇ ਜਾਣ ਉਪਰੰਤ 3 ਜਨਵਰੀ 2020 ਨੂੰ ਸਥਾਨਕ ਨਿੱਜੀ ਹਸਪਤਾਲ ਵਿੱਚ ਮੌਤ ਹੋ ਗਈ ਸੀ, ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 12 ਜਨਵਰੀ ਨੂੰ ਹੋਵੇਗਾ।ਸਵ. ਹਰਜੀਤ ਸਿੰਘ ਰਾਜਾ ਦੇ ਪਿਤਾ ਮੱਖਣ ਸਿੰਘ ਨੇ ਦੱਸਿਆ ਹੈ ਕਿ ਉਨਾਂ ਦੇ ਗ੍ਰਹਿ ਗੁਰੂ ਰਾਮ ਦਾਸ ਨਗਰ ਸੁਲਤਾਨਵਿੰਡ ਰੋਡ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਭੋਗ ਉਪਰੰਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 12 ਜਨਵਰੀ ਦਿਨ ਐਤਵਾਰ ਬਾਅਦ ਦੁਪਹਿਰ 1.00 ਤੋਂ 2-00 ਵਜੇ ਤੱਕ ਸਥਾਨਕ ਸ਼ਹੀਦ ਊਧਮ ਸਿੰਘ ਹਾਲ ਭਗਤਾਂ ਵਾਲਾ ਵਿਖੇ ਹੋਵੇਗਾ।ਜਿਸ ਦੌਰਾਨ ਵਿੱਛੜੀ ਰੂਹ ਨੂੰ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਸ਼ਖਸ਼ੀਅਤਾਂ ਵਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ।

Check Also

ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …

Leave a Reply