ਅੰਮ੍ਰਿਤਸਰ, 11 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਐਮਾਜੋਨ ਆਨਲਾਈਨ ਕੰਪਨੀ ਵੱਲੋਂ ਟਾਇਲਟ ਸੀਟ ਕਵਰ ਅਤੇ ਪਾਏਦਾਨ
ਉੱਪਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਛਾਪਣ ਦਾ ਸਖ਼ਤ ਨੋਟਿਸ ਲਿਆ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਐਮਾਜੋਨ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ।ਪ੍ਰਧਾਨ ਲੌਂਗੋਵਾਲ ਨੇ ਕਿਹਾ ਕਿ ਐਮਾਜੋਨ ਦੀ ਇਸ ਘਟੀਆ ਹਰਕਤ ’ਤੇ ਕੰਪਨੀ ਵਿਰੁੱਧ ਕਾਰਵਾਈ ਕੀਤੀ ਜਾਵੇਗੀ।ਇਸ ਸਬੰਧ ਵਿਚ ਪੁਲਿਸ ਸ਼ਿਕਾਇਤ ਵੀ ਦਰਜ਼ ਕਰਵਾਈ ਜਾ ਰਹੀ ਹੈ।ਉਨਾਂ ਆਖਿਆ ਕਿ ਐਮਾਜੋਨ ਵੱਲੋਂ ਉਤਪਾਦ ਵੇਚਣ ਲਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕੀਤਾ ਗਿਆ ਹੈ।ਇਸ ਨਾਲ ਸਿੱਖਾਂ ਅੰਦਰ ਰੋਸ ਦੀ ਲਹਿਰ ਪੈਦਾ ਹੋਈ ਹੈ।ਇਸ ਤੋਂ ਪਹਿਲਾਂ ਵੀ ਇਸੇ ਕੰਪਨੀ ਵੱਲੋਂ ਅਜਿਹਾ ਹੀ ਕੀਤਾ ਗਿਆ ਸੀ, ਜਦਕਿ ਸ਼੍ਰੋਮਣੀ ਕਮੇਟੀ ਦੀ ਕਾਰਵਾਈ ਮਗਰੋਂ ਇਸ ਵੱਲੋਂ ਮੁਆਫ਼ੀ ਮੰਗੀ ਗਈ ਸੀ।ਉਨ੍ਹਾਂ ਕਿਹਾ ਕਿ ਜਾਣਬੁੱਝ ਕੇ ਵਾਰ-ਵਾਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਭੜਕਾਈਆਂ ਜਾ ਰਹੀਆਂ ਹਨ।ਲੌਂਗੋਵਾਲ ਨੇ ਸੰਗਤਾਂ ਨੂੰ ਸੁਚੇਤ ਕੀਤਾ ਕਿ ਅਜਿਹੀਆਂ ਕੰਪਨੀਆਂ ਦਾ ਸਖ਼ਤ ਵਿਰੋਧ ਕੀਤਾ ਜਾਵੇ ਅਤੇ ਕਿਸੇ ਵੀ ਅਜਿਹੇ ਉਤਪਾਦ ਦੀ ਖਰੀਦ ਨਾ ਕੀਤੀ ਜਾਵੇ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media