ਅੰਮ੍ਰਿਤਸਰ, 11 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੂੰ ਪਾਕਿਸਤਾਨ ਦੂਤਾਵਾਸ ਵੱਲੋਂ ਵੀਜ਼ਾ ਨਾ ਦੇਣ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਅਜਿਹਾ ਹੋਣਾ ਅਫ਼ਸੋਸਨਾਕ ਹੈ।ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿਖੇ ਸਿੱਖਾਂ ਦੇ ਮਹਾਨ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਖਿਲਾਫ਼ ਫਿਰਕੂ ਲੋਕਾਂ ਵੱਲੋਂ ਵਰਤੀ ਗਈ ਮੰਦਭਾਸ਼ਾ ਅਤੇ ਸਿੱਖ ਵਿਰੋਧੀ ਟਿੱਪਣੀਆਂ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੂੰ ਪਾਕਿਸਤਾਨ ਜਾਣ ਦੀ ਪ੍ਰਵਾਨਗੀ ਨਾ ਦੇਣਾ ਠੀਕ ਨਹੀਂ ਹੈ।ਪਾਕਿਸਤਾਨ ਦੂਤਾਵਾਸ ਨੂੰ ਇਸ ’ਤੇ ਮੁੜ ਗੌਰ ਕਰਨਾ ਚਾਹੀਦਾ ਹੈ।ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਸਬੰਧੀ ਪਾਕਿਸਤਾਨ ਦੂਤਾਵਾਸ ਤੱਕ ਮੁੜ ਪਹੁੰਚ ਕੀਤੀ ਜਾਵੇਗੀ।ਇਸ ਤੋਂ ਇਲਾਵਾ ਪਾਕਿਸਤਾਨ ਓਕਾਫ ਬੋਰਡ ਨਾਲ ਵੀ ਰਾਬਤਾ ਬਣਾਇਆ ਜਾਵੇਗਾ।ਲੌਂਗੋਵਾਲ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਅਤੇ ਓਕਾਫ ਬੋਰਡ ਨੂੰ ਇਸ ਸਬੰਧੀ ਫਰਾਖਦਿਲੀ ਵਿਖਾਉਂਦਿਆਂ ਸ਼੍ਰੋਮਣੀ ਕਮੇਟੀ ਦੇ ਵਫ਼ਦ ਮੈਂਬਰਾਂ ਨੂੰ ਵੀਜ਼ੇ ਜਾਰੀ ਕਰਨੇ ਚਾਹੀਦੇ ਹਨ।
Check Also
ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ
ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …