ਅੰਮ੍ਰਿਤਸਰ, 11 ਜਨਵਰੀ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) -ਵਿਹਾਰ ਸੁਸਾਇਟੀ ਸਥਾਨਕ ਵੱਲੋਂ ਸਥਾਨਕ ਵਿਰਸਾ ਵਿਹਾਰ ਦੇ ਵਿਹੜੇ ’ਚ 12 ਜਨਵਰੀ ਸ਼ਾਮ
4.00 ਵਜੇ ਸਥਾਨਕ ਰੰਗਕਰਮੀਆਂ, ਲੇਖਕਾਂ, ਅਦੀਬਾਂ ਅਤੇ ਸਾਹਿਤ ਤੇ ਕਲਾ ਪ੍ਰੇਮੀਆਂ ਵੱਲੋਂ ਲੋਹੜੀ ਦਾ ਤਿਉਹਾਰ ਮਨਾਇਆ ਜਾਵੇਗਾ।ਸੁਸਾਇਟੀ ਦੇ ਪ੍ਰਧਾਨ ਤੇ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਨੇ ਦੱਸਿਆ ਹੈ ਕਿ ਇਸ ਪ੍ਰੋਗਰਾਮ ਤੋਂ ਪਹਿਲਾਂ ਦੁਪਹਿਰ 2. 30 ਵਜੇ ਡਾ. ਪਰਮਿੰਦਰ ਸਿੰਘ ਵਲੋਂ ਪ੍ਰਕਾਸ਼ਿਤ ਪੁਸਤਕ ‘ਜਲ੍ਹਿਆਂ ਵਾਲਾ ਬਾਗ’ ਬਾਰੇ ਵਿਚਾਰ ਚਰਚਾ ਕੀਤੀ ਜਾਵੇਗੀ।ਮੁੱਖ ਵਕਤਾ ਡਾ. ਅਮਨਦੀਪ ਮੁੱਖੀ ਇਤਿਹਾਸ ਵਿਭਾਗ, ਗੁਰੂ ਨਾਨਕ ਦੇਵ ਯੂਨੀਵਰਸਿਟੀ ਹੋਣਗੇ।
Check Also
40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ
ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …
Punjab Post Daily Online Newspaper & Print Media