Friday, August 28, 2026

ਪ੍ਰਿੰਸੀਪਲ ਸਕੱਤਰ ਜੇਲ੍ਹਾਂ ਵਲੋਂ ਕੈਦੀ ਵਲੋਂ ਲਗਾਏ ਗੰਭੀਰ ਦੋਸ਼ਾਂ ਦੀ ਪੜਤਾਲ ਦੇ ਹੁਕਮ – ਘਨਸਿਆਮ ਥੋਰੀ

ਲੌਂਗੋਵਾਲ, 13 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਗਰੂਰ ਦੀ ਜਿਲ੍ਹਾ ਜੇਲ੍ਹ ਵਿੱਚ ਬੰਦ ਇਕ ਕੈਦੀ ਵਲੋਂ ਜੇਲ੍ਹ ਅਧਿਕਾਰੀਆਂ ਉਪਰ ਗੰਭੀਰ ਦੋਸ਼ Ghan Shyam Thori DCਲਗਾਏ ਜਾਣ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਦਾ ਮਾਮਲਾ ਸਾਹਮਣੇ ਆਉਣ `ਤੇ ਡਿਪਟੀ ਕਮਿਸ਼ਨਰ ਘਨਸਿਆਮ ਥੋਰੀ ਨੇ ਇਸ ਦਾ ਗੰਭੀਰ ਨੋਟਿਸ ਲੈਂਦਿਆਂ ਮਾਮਲੇ ਨੂੰ ਪੰਜਾਬ ਦੇ ਪ੍ਰਿੰਸੀਪਲ ਸਕੱਤਰ ਜੇਲ੍ਹਾਂ ਆਰ.ਵੈਂਕਟਰਤਨਮ ਦੇ ਧਿਆਨ ਵਿੱਚ ਲਿਆਂਦਾ।ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਿੰਸੀਪਲ ਸਕੱਤਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਏ.ਡੀ.ਜੀ.ਪੀ ਜੇਲ੍ਹਾਂ ਪ੍ਰਵੀਨ ਸਿਨਹਾ ਨੇ ਜਿਥੇ ਮਾਮਲੇ ਸਬੰਧੀ ਐਸ.ਐਸ.ਪੀ ਸੰਗਰੂਰ ਕੋਲੋਂ ਰਿਪੋਰਟ ਮੰਗੀ ਹੈ, ਉਥੇ ਹੀ ਕੈਦੀ ਵਲੋਂ ਲਗਾਏ ਦੋਸ਼ਾਂ ਦੀ ਨਿਰਪੱਖ ਜਾਂਚ ਲਈ ਆਈ.ਜੀ ਜੇਲ੍ਹਾਂ ਨੂੰ ਪੜਤਾਲ ਕਰਨ ਦੀ ਜਿੰਮੇਵਾਰੀ ਸੌਂਪੀ ਗਈ ਹੈ।ਪ੍ਰਿੰਸੀਪਲ ਸਕੱਤਰ ਵਲੋਂ ਦੱਸਿਆ ਗਿਆ ਹੈ ਕਿ ਪੜਤਾਲ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ‘ਤੇ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …

Leave a Reply