ਲੌਂਗੋਵਾਲ, 13 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਰਾਜ ਯੋਜਨਾ ਬੋਰਡ ਦੀ ਉਪ ਚੇਅਰਪਰਸਨ ਬੀਬੀ ਰਾਜਿੰਦਰ ਕੌਰ ਭੱਠਲ ਅਤੇ ਰਾਹੁਲਇੰਦਰ ਸਿੰਘ ਸਿੱਧੂ ਸਾਬਕਾ ਪ੍ਰਧਾਨ ਲੋਕ ਸਭਾ ਹਲਕਾ ਸੰਗਰੂਰ ਦੇ ਕਰੀਬੀ ਸੀਨੀਅਰ ਕਾਂਗਰਸੀ ਆਗੂ ਕੌਂਸਲਰ ਕਿਰਪਾਲ ਸਿੰਘ ਨਾਥਾ ਨੇ “ਦੀ ਜਨਤਾ ਟਰੱਕ ਉਪਰੇਟਰ ਯੂਨੀਅਨ ਲਹਿਰਾਗਾਗਾ” ਦੀ ਪ੍ਰਧਾਨਗੀ ਦੀ ਕਮਾਨ ਸੰਭਾਲਣ ਤੋਂ ਬਾਅਦ ਹਲਕੇ ਦੇ ਸੀਨੀਅਰ ਆਗੂਆਂ ਨੂੰ ਨਾਲ ਲੈ ਕੇ ਬੀਬੀ ਭੱਠਲ ਦੀ ਚੰਡੀਗੜ੍ਹ ਰਿਹਾਇਸ਼ ਤੇ ਪਹੁੰਚ ਕੇ ਬੀਬੀ ਭੱਠਲ ਨੂੰ ਗੁਲਦਸਤਾ ਭੇਂਟ ਕਰਕੇ ਅਹਿਮ ਜਿੰਮੇਵਾਰੀ ਸੌਂਪਣ ਲਈ ਧੰਨਵਾਦ ਕਰਦਿਆਂ ਆਸ਼ੀਰਵਾਦ ਲਿਆ।ਕਿਰਪਾਲ ਸਿੰਘ ਨਾਥਾ ਨੇ ਬੀਬੀ ਭੱਠਲ ਨੂੰ ਦੱਸਿਆ ਕਿ ਉਨ੍ਹਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਨਮੀਕ ਸਿੰਘ ਹੈਨਰੀ ਸਿੱਧੂ ਅਤੇ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਦਰਬਾਰਾ ਸਿੰਘ ਹੈਪੀ ਠੇਕੇਦਾਰ ਦੇ ਸਹਿਯੋਗ ਨਾਲ ਟਰੱਕ ਉਪਰੇਟਰਾਂ ਦਾ ਦੋ ਗਰੁੱਪ ਬਣਾ ਕੇ ਪਿਛਲੇ ਲਗਭਗ 4 ਮਹੀਨਿਆਂ ਤੋਂ ਚੱਲਿਆ ਆ ਰਿਹਾ ਰੇੜਕਾ ਖਤਮ ਕਰਵਾ ਕੇ ਏਕਤਾ ਬਣਾਉਦਿਆਂ 6 ਜਨਵਰੀ ਨੂੰ ਅਹੁਦਾ ਸੰਭਾਲਦਿਆਂ ਹੀ ਇੱਕ ਜਗ੍ਹਾ ਪੁਕਾਰ ਕਰਵਾਉਣ ਵਿੱਚ ਕਾਮਯਾਬ ਹੋਏ ਹਾਂ।ਬੀਬੀ ਭੱਠਲ ਨੇ ਟਰੱਕ ਉਪਰੇਟਰਾਂ ਦੀ ਗੁਟਬੰਦੀ ਨੂੰ ਖਤਮ ਕਰਵਾਉਣ ਲਈ ਨਵੇਂ ਬਣੇ ਪ੍ਰਧਾਨ ਕਿਰਪਾਲ ਸਿੰਘ ਨਾਥਾ ਅਤੇ ਹੋਰਨਾਂ ਪਾਰਟੀ ਆਗੂਆਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਲਾਕੇ ਵਿੱਚ ਅਮਨ ਸਾਂਤੀ ਬਣਾ ਕੇ ਰੱਖਣਾ ਉਨਾਂ ਦੀ ਹਮੇਸ਼ਾਂ ਤਰਜ਼ੀਹ ਰਹੀ ਹੈ।
ਇਸ ਮੌਕੇ ਬੀਬੀ ਭੱਠਲ ਦੇ ਓ.ਐਸ.ਡੀ ਰਵਿੰਦਰ ਸਿੰਘ ਟੁਰਨਾ, ਰਾਜੇਸ਼ ਕੁਮਾਰ ਭੋਲਾ ਸੀਨੀਅਰ ਕਾਂਗਰਸੀ ਆਗੂ, ਸੋਮ ਨਾਥ ਸਿੰਗਲਾ, ਦਰਬਾਰਾ ਸਿੰਘ ਹੈਪੀ ਸਾਬਕਾ ਪ੍ਰਧਾਨ ਟਰੱਕ ਯੂਨੀਅਨ, ਬਲਾਕ ਸੰਮਤੀ ਦੇ ਵਾਇਸ ਚੇਅਰਮੈਨ ਰਵਿੰਦਰ ਕੁਮਾਰ ਰਿੰਕੂ ਗੁਰਨੇ, ਸਰਪੰਚ ਜਸਵਿੰਦਰ ਸਿੰਘ ਰਿੰਪੀ ਲਹਿਲ, ਹਰਮੇਸ਼ ਸ਼ਰਮਾ, ਸੁਰਿੰਦਰ ਕੁਮਾਰ, ਚਰਨਜੀਤ ਸ਼ਰਮਾ, ਰਾਮ ਖੋਖਰ, ਬਿੱਟੂ ਲਹਿਰਾ ਆਦਿ ਹਾਜ਼ਰ ਸਨ ।
Check Also
ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ
ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …