ਭੀਖੀ, 13 ਜਨਵਰੀ (ਪੰਜਾਬ ਪੋਸਟ – ਕਮਲ ਜਿੰਦਲ) – ਸਥਾਨਕ ਸਰਵਹਿੱਤਕਾਰੀ ਵਿਦਿਆ ਮੰਦਰ ਵਿਖੇ ਲੋਹੜੀ ਦਾ ਤਿਉਹਾਰ ਬੜੀ ਧੁਮ-ਧਾਮ ਨਾਲ ਮਨਾਇਆ
ਗਿਆ।ਜਿਸ ਵਿਚ ਨਰਸਰੀ ਤੋਂ ਪੰਜਵੀਂ ਜਮਾਤ ਦੇ ਬੱਚਿਆਂ ਨੇ ਭਾਗ ਲਿਆ।ਬੱਚਿਆਂ ਨੇ ਪੰਜਾਬੀ ਸਭਿਆਚਾਰ ਦੀਆਂ ਵੱਖ-ਵੱਖ ਵੰਨਗੀਆਂ ਜਿਵੇਂ ਭੰਗੜਾ, ਗਿੱਧਾ ਆਦਿ ਪੇਸ਼ ਕੀਤੇ। ਪ੍ਰਬੰਧਕਾਂ ਦੁਆਰਾ ਬੱਚਿਆਂ ਵਿਚ ਰਿਉੜੀਆਂ ਤੇ ਮੂੰਗਫ਼ਲੀਆਂ ਵੰਡੀਆਂ ਗਈਆਂ। ਇਸ ਦੌਰਾਨ ਸਕੂਲ ਦੇ ਪ੍ਰਿੰਸੀਪਲ ਡਾ: ਗਗਨਦੀਪ ਪਰਾਸ਼ਰ ਨੇ ਲੋਹੜੀ ਦੇ ਤਿਉਹਾਰ ਦੀ ਜਾਣਕਾਰੀ ਦਿੰਦਿਆਂ ਬੱਚਿਆਂ ਨੂੰ ਇਸ ਤਿਉਹਾਰ ਦੀ ਮਹੱਤਤਾ ਬਾਰੇ ਦੱਸਿਆ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media