ਲੌਂਗੋਵਾਲ, 13 ਜਨਵਰੀ (ਪੰਜਾਬ ਪੋਸਟ – ਜਗਸੀਰ ਸਿੰਘ) – ਸਥਾਨਕ ਪੱਤੀ ਵਡਿਆਣੀ ਦੇ ਪਟਵਾਰੀ ਵਾਲੇ ਟਰਾਂਸਫਾਰਮ ਤੋਂ ਘਰਾਂ ਨੂੰ ਕੀਤੀ ਜਾਂਦੀ ਬਿਜਲੀ ਸਪਲਾਈ ‘ਚ ਘੱਟ ਵੋਲਟੇਜ਼ ਦੇ ਹੱਲ ਸਬੰਧੀ 6 ਮਹੀਨਿਆਂ ਤੋਂ ਉਕਤ ਖੱਪਤਕਾਰ ਅਧਿਕਾਰੀਆਂ ਨੂੰ ਮਿਲ ਰਹੇ ਸਨ, ਪਰ ਉਨ੍ਹਾਂ ਦਾ ਮਸਲਾ ਹੱਲ ਨਹੀਂ ਹੋਇਆ।ਜਿਸ ‘ਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਪਾਵਰਕੌਮ ਦੇ ਐਸ.ਡੀ.ਓ ਲੌਂਗੋਵਾਲ ਨੂੰ ਮਸਲਾ ਹੱਲ ਨਾ ਹੋਣ ‘ਤੇ 13 ਤਰੀਕ ਨੂੰ ਧਰਨਾ ਲਾਉਣ ਦਾ ਲਿਖਤੀ ਨੋਟਿਸ ਦਿੱਤਾ ਗਿਆ ਸੀ।ਇਸ ਰੋਸ ਪ੍ਰਦਰਸ਼ਨ ਨੂੰ ਦੇਖਦਿਆਂ ਅੱਜ ਬਿਜਲੀ ਬੋਰਡ ਦੇ ਅਧਿਕਾਰੀਆਂ ਵਲੋਂ ਤਾਰਾਂ ਅਤੇ ਹੋਰ ਸਾਮਾਨ ਚੁਕਵਾ ਦਿੱਤਾ ਗਿਆ ਅਤੇ ਧਰਨਾ ਦੇਣ ਲਈ ਗੁੱਗਾ ਮਾੜੀ ਵਡਿਆਣੀ ਪੱਤੀ ਵਿਖੇ ਇਕੱਠੇ ਹੋਏ ਕਿਸਾਨਾਂ ਕੋਲ ਪਹੁੰਚ ਕੇ ਅਧਿਕਾਰੀਆਂ ਨੇ ਵਿਸ਼ਵਾਸ ਦਿਵਾਇਆ ਕਿ ਸ਼ਨੀਵਾਰ ਤੱਕ ਇਹ ਕੰਮ ਮੁਕੰਮਲ ਕਰ ਦਿੱਤਾ ਜਾਵੇਗਾ।ਉਕਤ ਅਧਿਕਾਰੀਆਂ ਵਲੋਂ ਦਿੱਤੇ ਭਰੋਸੇ ਨੂੰ ਮੁੱਖ ਰੱਖਦਿਆਂ ਮੌਕੇ ਤੇ ਮੌਜੂਦ ਜਥੇਬੰਦੀ ਦੇ ਵਰਕਰਾਂ ਅਤੇ ਕਿਸਾਨਾਂ ਵਲੋਂ ਧਰਨਾ ਮੁਲਤਵੀ ਕਰਨ ਦਾ ਫ਼ੈਸਲਾ ਕੀਤਾ ਗਿਆ ਅਤੇ ਜੇਤੂ ਰੈਲੀ ਕਰਕੇ ਅੱਜ ਦਾ ਧਰਨਾ ਪ੍ਰਦਰਸ਼ਨ ਸਮਾਪਤ ਕੀਤਾ ਗਿਆ।ਅੱਜ ਦੇ ਪ੍ਰਦਰਸ਼ਨ ਦੀ ਅਗਵਾਈ ਕਿਰਤੀ ਕਿਸਾਨ ਯੂਨੀਅਨ ਦੇ ਇਕਾਈ ਪ੍ਰਧਾਨ ਹਰਦੇਵ ਸਿੰਘ ਦੁੱਲਟ, ਬਲਵਿੰਦਰ ਸਿੰਘ ਜੱਗੀ, ਭੋਲਾ ਸਿੰਘ, ਦਰਸ਼ਨ ਸਿੰਘ, ਕਰਮਜੀਤ ਸਿੰਘ ਸ਼ਤੀਪੁਰਾ ਨੇ ਕੀਤੀ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਇਕਾਈ ਆਗੂ ਗੁਰਮੇਲ ਸਿੰਘ, ਦਰਬਾਰਾ ਸਿੰਘ, ਮਹਿੰਦਰ ਸਿੰਘ, ਭੋਲਾ ਸਿੰਘ, ਬਹਾਲ ਸਿੰਘ ਵੀ ਹਾਜ਼ਰ ਸਨ ।
Check Also
ਅਣ ਅਧਿਕਾਰਤ ਪਾਣੀ ਅਤੇ ਸੀਵਰੇਜ਼ ਦੇ ਕਨੈਕਸ਼ਨਾਂ ਨੂੰ ਕੀਤਾ ਗਿਆ ਰੈਗੂਲਰ – ਕਮਿਸ਼ਨਰ ਨਗਰ ਨਿਗਮ
ਕਿਹਾ, ਬਿਨਾਂ ਵਿਆਜ ਜੁਰਮਾਨੇ ਦੀਆਂ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ) …