ਚੁਣੀ ਗਈ ਟੀਮ ਆਲ ਇੰਡੀਆ ਸਿਵਲ ਸਰਵਿਸਿਜ਼ ਬਾਸਕਟਬਾਲ ਟੂਰਨਾਮੈਂਟ `ਚ ਲੈ ਸਕੇਗੀ ਹਿੱਸਾ
ਚੰਡੀਗੜ, 13 ਜਨਵਰੀ (ਪੰਜਾਬ ਪੋਸਟ ਬਿਊਰੋ) – ਆਲ ਇੰਡੀਆ ਸਿਵਲ ਸਰਵਿਸਿਜ਼ ਬਾਸਕਟਬਾਲ ਟੂਰਨਾਮੈਂਟ ਵਿੱਚ ਭਾਗ ਲੈਣ ਲਈ ਪੰਜਾਬ ਦੀ ਬਾਸਕਟਬਾਲ
ਟੀਮ ਦੀ ਚੋਣ ਵਾਸਤੇ ਸਿਲੈਕਸ਼ਨ ਟਰਾਇਲ 15 ਜਨਵਰੀ ਨੂੰ ਕਰਵਾਏ ਜਾ ਰਹੇ ਹਨ।
ਇਸ ਸਬੰਧੀ ਅੱਜ ਇਥੇ ਖੇਡ ਵਿਭਾਗ ਦੇ ਡਾਇਰੈਕਟਰ ਸੰਜੇ ਪੋਪਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੈਂਟਰਲ ਸਿਵਲ ਸਰਵਿਸਿਜ਼ ਕਲਚਰਲ ਐਂਡ ਸਪੋਰਟਸ ਬੋਰਡ ਵਲੋਂ 28 ਜਨਵਰੀ 2020 ਤੋਂ 30 ਜਨਵਰੀ 2020 ਤੱਕ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਆਲ ਇੰਡੀਆ ਸਿਵਲ ਸਰਵਿਸਿਜ਼ ਬਾਸਕਟਬਾਲ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ।ਜਿਸ ਵਿੱਚ ਭਾਗ ਲੈਣ ਵਾਸਤੇ ਪੰਜਾਬ ਦੀ ਟੀਮ ਦੀ ਚੋਣ ਕਰਨ ਲਈ ਸਿਲੈਕਸ਼ਨ ਟਰਾਇਲ 15 ਜਨਵਰੀ ਨੂੰ ਸਵੇਰੇ 9 ਵਜੇ ਗੁਰੂ ਨਾਨਕ ਸਟੇਡੀਅਮ, ਲੁਧਿਆਣਾ ਵਿਖੇ ਹੋਣਗੇ।
ਪੋਪਲੀ ਨੇ ਅੱਗੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਭਾਗ ਲੈਣ ਦੇ ਚਾਹਵਾਨ ਖਿਡਾਰੀ (ਰੈਗੂਲਰ ਸਰਕਾਰੀ ਮੁਲਾਜ਼ਮ) ਆਪੋ-ਆਪਣੇ ਵਿਭਾਗਾਂ ਤੋਂ ਐਨ ਓ.ਸੀ (ਇਤਰਾਜ਼ਹੀਣਤਾ) ਪ੍ਰਾਪਤ ਕਰ ਕੇ ਟਰਾਇਲਾਂ ਵਿੱਚ ਭਾਗ ਲੈਣ।
Check Also
ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ
ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …
Punjab Post Daily Online Newspaper & Print Media